BREAKING NEWS
Search

ਕਿਸਾਨ ਅੰਦੋਲਨ ਦਿੱਲੀ ਜਾਣ ਵਾਲਿਆਂ ਲਈ ਪੰਜਾਬ ਚ ਇਥੋਂ ਸ਼ੁਰੂ ਹੋਈ ਫਰੀ ਬੱਸ ਸੇਵਾ ਰੋਜਾਨਾ ਇਥੋਂ ਇਸ ਸਮੇਂ ਚਲੇਗੀ

ਤਾਜਾ ਵੱਡੀ ਖਬਰ

ਭਾਰਤ ਵਿੱਚ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਜਾਰੀ ਸੰਘਰਸ਼ ਦਾ ਸੇਕ ਕੇਂਦਰ ਸਰਕਾਰ ਤੱਕ ਜਾ ਪਹੁੰਚਿਆ ਹੈ। ਇਸ ਸੇਕ ਨੂੰ ਹੋਰ ਤੇਜ਼ ਕਰਨ ਲਈ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਹਰ ਵਰਗ ਵੱਲੋਂ ਕਿਸਾਨ ਜਥੇਬੰਧੀਆ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚਲਿਆ ਜਾ ਰਿਹਾ ਹੈ ਤਾਂ ਜੋ ਇਸ ਸੰਘਰਸ਼ ਵਿਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਜਿਸਦੇ ਜ਼ਰੀਏ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਕਾਲ਼ੇ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਭਾਰਤ ਦੇ ਵਿੱਚ ਸਭ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਪਿਛਲੇ 2 ਮਹੀਨਿਆਂ ਤੋਂ ਇਸ ਸੰਘਰਸ਼ ਲਈ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਉੱਥੇ ਹੀ 26 ਤੇ 27 ਨਵੰਬਰ ਤੋਂ ਦਿੱਲੀ ਕੂਚ ਕਰਕੇ ਧਰਨਿਆਂ ਤੇ ਡਟੇ ਹੋਏ ਕਿਸਾਨਾਂ ਦੇ ਨਾਲ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿਚ ਵਸਦੇ ਪ੍ਰਵਾਸੀ ਵੀਰਾਂ ਵੱਲੋਂ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੀ ਹਰ ਪੱਧਰ ਤੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਹੁਣ ਦਿੱਲੀ ਕਿਸਾਨ ਅੰਦੋਲਨ ਵਿੱਚ ਜਾਣ ਵਾਲਿਆਂ ਲਈ ਰੋਜ਼ਾਨਾ ਹੀ ਫਰੀ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ 8 ਦਿਨਾਂ ਤੋਂ ਲਗਾਤਾਰ ਦਿੱਲੀ ਦੇ ਸਾਰੇ ਬਾਰਡਰ ਬੰਦ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਐੱਨ ਆਰ ਆਈ ਵੀਰਾਂ ਵੱਲੋਂ ਦਿੱਲੀ ਜਾਣ ਵਾਲੇ ਭਾਈਚਾਰੇ ਲਈ ਅਹਿਮ ਉਪਰਾਲਾ ਕੀਤਾ ਗਿਆ ਹੈ। ਐਨ ਆਰ ਆਈ ਵੀਰਾਂ ਵੱਲੋਂ ਵੀ ਇਸ ਸੰਘਰਸ਼ ਵਿੱਚ ਤਨ ਮਨ ਤੇ ਧਨ ਨਾਲ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੀਤੀ ਗਈ ਇਕ ਪਹਿਲ ਨਾਲ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਧਰਨੇ ਵਿੱਚ ਸ਼ਾਮਲ ਹੋਣ ਲਈ ਲੋਕ ਦਿੱਲੀ ਜਾਣਾ ਚਾਹੁੰਦੇ ਹਨ, ਉਨ੍ਹਾਂ ਵਾਸਤੇ ਕੈਨੇਡੀਅਨ ਐਨਆਰਆਈ ਭਾਈਚਾਰੇ ਵੱਲੋਂ ਫਰੀ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਬੱਸ ਰੋਜ਼ ਲੋਕਾਂ ਨੂੰ ਪ੍ਰਦਰਸ਼ਨ ਸਥਾਨ ਤਕ ਲੋਕਾਂ ਨੂੰ ਲੈ ਕੇ ਜਾਵੇਗੀ। ਇਹ ਬੱਸ ਲੁਧਿਆਣਾ ਦੇ ਸਟੈਂਡ ਤੋਂ ਰੋਜ਼ਾਨਾ ਸਵੇਰੇ 9 ਵਜੇ ਰਵਾਨਾ ਹੋਵੇਗੀ। ਤੇ ਰਾਤ 8 ਵਜੇ ਦਿੱਲੀ ਤੋਂ ਵਾਪਸ ਆਵੇਗੀ। ਇਸ ਬੱਸ ਸੇਵਾ ਨਾਲ ਇਸ ਸੰਘਰਸ਼ ਵਿੱਚ ਆਉਣ ਜਾਣ ਵਾਲੇ ਲੋਕਾ ਨੂੰ ਬਹੁਤ ਜ਼ਿਆਦਾ ਰਾਹਤ ਮਿਲੇਗੀ।