BREAKING NEWS
Search

ਕੇਂਦਰ ਸਰਕਾਰ ਨੂੰ ਪੈ ਗਿਆ ਪੰਗਾ – ਆਖਰ ਹੋ ਗਈ ਓਹੀ ਗੱਲ ਜੋ ਸੋਚ ਰਹੇ ਸੀ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ 8ਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਹੈ। 3 ਦਸੰਬਰ ਨੂੰ ਤੀਜੀ ਵਾਰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ ਗੱਲਬਾਤ ਬੇਸਿੱਟਾ ਰਹੀ ਸੀ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿੱਥੇ ਪੰਜਾਬ ਦੇ ਕਿਸਾਨਾਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਉੱਥੇ ਹੀ ਹੋਰ ਰਾਜਾਂ ਦੇ ਕਿਸਾਨਾਂ ਵੱਲੋਂ ਵੀ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।

ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਜਿਥੇ ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਉੱਪਰ ਸੰਘਰਸ਼ ਜਾਰੀ ਰੱਖਦੇ ਹੋਏ ਸਭ ਰਸਤਿਆ ਨੂੰ ਬੰਦ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਵੀ ਰਾਸ਼ਟਰੀ ਰਾਜ ਮਾਰਗ 19 ਉਤੇ ਮੋਰਚਾ ਲਾ ਦਿੱਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਕੇ ਐਮ ਪੀ ਐਕਸ ਪ੍ਰੈਸ ਤੋਂ ਪਹਿਲਾਂ ਹੀ ਰੋਕ ਲਿਆ ਸੀ। ਜਿਸ ਕਾਰਨ ਸੈਂਕੜੇ ਕਿਸਾਨਾਂ ਵੱਲੋਂ ਆਪਣੀਆਂ ਟਰੈਕਟਰ ਟਰਾਲੀਆਂ ਸਮੇਤ ਹਾਈਵੇ ਉਪਰ ਜਾਮ ਲਗਾ ਦਿੱਤਾ ਗਿਆ।

ਪੁਲਿਸ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀ ਬੌਛਾੜ ਕੀਤੇ ਜਾਣ ਲਈ ਸਾਰੇ ਇੰਤਜ਼ਾਮ ਕੀਤੇ ਹੋਏ ਹਨ। ਇਸ ਤਰਾਂ ਹੀ ਵੀਰਵਾਰ ਨੂੰ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰ ਜ਼ਿਆਦਾ ਤਰ ਬੰਦ ਕਰ ਦਿੱਤੇ ਗਏ ਸਨ। ਮੇਰਠ ਦਿੱਲੀ ਐਕਸਪ੍ਰੈਸਵੇ ਜੋ ਕੇ ਗਾਜ਼ੀਆ ਬਾਦ ਤੋਂ ਦਿੱਲੀ ਆਉਣ ਵਾਲਾ ਰਸਤਾ ਹੈ,ਇਸ ਨੂੰ ਵੀਰਵਾਰ ਬੰਦ ਕਰ ਦਿੱਤਾ ਗਿਆ ਹੈ। ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਯੂ ਪੀ, ਰਾਜਸਥਾਨ, ਅਤੇ ਮੱਧ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ।

ਦਿੱਲੀ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਲੱਗ ਭੱਗ ਦਰਜਨਾਂ ਬਾਰਡਰ ਸੀਲ ਕਰ ਦਿੱਤੇ ਗਏ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਭ ਰਾਜਾਂ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਅੱਜ 8ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ। ਤੇਜ਼ ਹੋ ਰਹੇ ਸੰਘਰਸ਼ ਕਾਰਨ ਮੋਦੀ ਸਰਕਾਰ ਦੀਆਂ ਮੁਸੀਬਤਾਂ ਵੱਧਦੀਆਂ ਜਾ ਰਹੀਆਂ ਹਨ। ਰਸਤਿਆਂ ਨੂੰ ਬੰਦ ਕਰਨ ਨਾਲ ਦਿੱਲੀ ਦੀ ਆਮ ਜਨਤਾ ਨੂੰ ਆਉਣ ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵੱਲੋਂ ਜਿੱਥੇ ਦਿੱਲੀ ਨਾਲ ਲੱਗਦੇ ਸਾਰੇ ਬਾਰਡਰਾਂ ਨੂੰ ਸੀਲ ਕੀਤਾ ਗਿਆ ਹੈ, ਉਥੇ ਹੀ ਮਰੀਜ਼ਾਂ ਨੂੰ ਦੇਖਦੇ ਹੋਏ ਐਬੂਲੈਸ ਲਈ ਰਸਤਾ ਦਿੱਤਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਵਿਚ ਲੋਕਾਂ ਨੂੰ ਆਉਣ-ਜਾਣ ਵਿਚ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਤੇ ਕੁਝ ਬਦਲਵੇਂ ਰਸਤਿਆਂ ਦੀ ਵਰਤੋਂ ਕੀਤੀ ਜਾ ਰਹੀ।