BREAKING NEWS
Search

ਕੇਜਰੀਵਾਲ ਵਲੋਂ ਅੰਦੋਲਨ ਕਰ ਰਹੇ ਕਿਸਾਨਾਂ ਬਾਰੇ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਬੀਤੇ ਤਕਰੀਬਨ ਚਾਰ ਦਿਨਾਂ ਤੋਂ ਕੇਂਦਰ ਸਰਕਾਰ ਵਿਰੁੱਧ ਦਿੱਲੀ ਰੈਲੀ ਅਧੀਨ ਖੇਤੀ ਅੰਦੋਲਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਅੰਦੋਲਨ ਦੇ ਵਿੱਚ ਹੁਣ ਤੱਕ ਲੱਖਾਂ ਦੀ ਗਿਣਤੀ ਨਾਲ ਵੱਖ ਵੱਖ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਸੰਗਠਨਾਂ ਵੱਲੋਂ ਸਮਰਥਨ ਮਿਲ ਰਿਹਾ ਹੈ।

ਇਸ ਮੌਕੇ ਦਿੱਲੀ ਦੇ ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਨਵਾਂ ਐਲਾਨ ਕਿਸਾਨਾਂ ਦੇ ਹੱਕ ਵਿੱਚ ਕਰ ਦਿੱਤਾ ਹੈ। ਇਸ ਐਲਾਨ ਵਿੱਚ ਗੱਲ ਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨਾਲ ਸਮੂਹ ਦਿੱਲੀ ਵਾਸੀਆਂ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਮੰਗਾਂ ਮਨਵਾਉਣ ਦੇ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸੇਵਾ ਕਰਨ। ਕਿਸਾਨ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਦਿੱਲੀ ਦੇ ਬਾਰਡਰਾਂ ਉਪਰ ਬੈਠਾ ਹੋਇਆ ਹੈ ਜਿਨ੍ਹਾਂ ਦੀ ਸੇਵਾ ਕਰਨ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਲੱਗੇ ਹੋਏ ਹਨ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਗੱਲ ਬਾਤ ਕਰਦੇ ਹੋਏ ਆਖਿਆ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਮਾਨਵਤਾ ਦੀ ਸੇਵਾ ਕਰਨ ਦਾ ਗੁਣ ਦਿੱਤਾ ਹੈ। ਗੁਰੂ ਜੀ ਦੇ ਇਸ ਉਪਦੇਸ਼ ਦੀ ਪਾਲਣਾ ਕਰਦੇ ਹੋਏ ਹੀ ਉਨ੍ਹਾਂ ਵੱਲੋਂ ਦੇਸ਼ ਦੇ ਅੰਨਦਾਤੇ ਦੀ ਸੇਵਾ ਕਰਨੀ ਹੈ ਜੋ ਇਸ ਸਮੇਂ ਆਪਣੇ ਹੱਕਾਂ ਨੂੰ ਪ੍ਰਾਪਤ ਕਰਨ ਦੇ ਲਈ ਲੜਾਈ ਲੜ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੀ ਇਸ ਅਪੀਲ ਰਾਹੀਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੂੰ ਇਹ ਹਦਾਇਤ ਦਿੱਤੀ ਹੈ

ਕਿ ਉਹ ਕਿਸਾਨਾਂ ਦੇ ਖਾਣ ਪੀਣ, ਮੈਡੀਕਲ ਅਤੇ ਟਾਇਲਟ ਆਦਿ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਦਿਲੀਂ ਸੇਵਾ ਭਾਵਨਾ ਨਾਲ ਕੰਮ ਕਰਨ। ਇਸ ਅੱਤ ਦੀ ਠੰਡ ਦੇ ਵਿਚ ਕਿਸਾਨਾਂ ਦਾ ਜਨੂੰਨ ਕਿਸੇ ਕਾਰਨ ਵੀ ਘੱਟ ਨਹੀਂ ਹੋ ਰਿਹਾ‌। ਦਿੱਲੀ ਦੇ ਮੁੱਖ ਮੰਤਰੀ ਨੇ ਇਹ ਉਮੀਦ ਕਰਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਦੇ ਨਾਲ ਮੁੜ ਤੋਂ ਗੱਲ ਬਾਤ ਕਰੇਗੀ ਅਤੇ ਦੇਸ਼ ਦੇ ਅੰਨ ਦਾਤੇ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੱਸਿਆ ਦਾ ਹੱਲ ਕਰੇਗੀ।