BREAKING NEWS
Search

ਕੈਪਟਨ ਸਰਕਾਰ ਨੇ ਇਹਨਾਂ ਲੋਕਾਂ ਲਈ ਲੈ ਲਿਆ ਹੁਣ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੁੰਦੀ। ਅਜਿਹੇ ਦਿਨ ਉਹਨਾਂ ਲੋਕਾਂ ਦੀ ਜ਼ਿੰਦਗੀ ਵਿੱਚ ਉਹ ਯਾਦ ਬਣ ਜਾਂਦੇ ਹਨ ਜਿਸ ਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦਿਨ ਤਿਉਹਾਰ ਦੀ ਖ਼ੁਸ਼ੀ ਦਾ ਆਨੰਦ ਮਾਨਣ ਲਈ ਆਪਣੇ ਘਰ ਤੋਂ ਬਾਹਰ ਗਏ ਸਨ। ਪਰ ਵਾਪਸ ਪਰਤ ਕੇ ਨਾ ਆ ਸਕੇ। ਪੰਜਾਬ ਦੇ ਪ੍ਰਸਿੱਧ ਤਿਉਹਾਰਾਂ ਦੇ ਦਿਨ ਜਿੱਥੇ ਲੋਕਾਂ ਵੱਲੋਂ ਖੁਸ਼ੀ ਦੇ ਨਾਲ ਇਨ੍ਹਾਂ ਤਿਉਹਾਰਾਂ ਨੂੰ ਮਨਾਇਆ ਜਾਂਦਾ ਹੈ, ਉਸ ਦਿਨ ਵਾਪਰਨ ਵਾਲੇ ਹਾਦਸੇ ਸਾਰੇ ਲੋਕਾਂ ਲਈ ਜ਼ਿੰਦਗੀ ਭਰ ਇਕ ਅਭੁੱਲ ਯਾਦ ਬਣ ਜਾਂਦੇ ਹਨ।

ਹੁਣ ਕੈਪਟਨ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਲਈ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਵਿੱਚ ਦੁਸਹਿਰੇ ਵਾਲੇ ਦਿਨ 19 ਅਕਤੂਬਰ 2019 ਨੂੰ ਜੋੜਾ ਫਾਟਕ ਰੇਲ ਹਾਦਸੇ ਵਿਚ 34 ਲੋਕਾਂ ਦੀ ਜਾਨ ਚਲੀ ਗਈ ਸੀ। ਜਿਸ ਸਮੇਂ ਇਹ ਲੋਕ ਦੁਸ਼ਹਿਰਾ ਗਰਾਉਂਡ ਦੇ ਨਜ਼ਦੀਕ ਖ਼ੜੇ ਪੁਤਲਿਆਂ ਨੂੰ ਅੱਗ ਲੱਗਣ ਦਾ ਦ੍ਰਿਸ਼ ਦੇਖ ਰਹੇ ਸਨ। ਉਸ ਸਮੇਂ ਹੀ ਇਸ ਖੁਸ਼ੀ ਦੇ ਮੌਕੇ ਵਿਚ ਕਾਲ ਬਣ ਕੇ ਆਈ ਰੇਲ ਗੱਡੀ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ।

ਨਜ਼ਰ ਝਪਕਦੇ ਦੇ ਹੀ ਇਹ ਭਿਆਨਕ ਮੰਜ਼ਰ ਦੁਨੀਆਂ ਲਈ ਕਦੇ ਵੀ ਨਾ ਭੁਲੇ ਜਾਣ ਵਾਲਾ ਦਿਨ ਬਣ ਗਿਆ ਸੀ। ਹੁਣ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ 34 ਲੋਕਾਂ ਦੇ ਪਰਿਵਾਰਾਂ ਨੂੰ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਪਹਿਲੀ ਮਾਰਚ 2021 ਨੂੰ ਕੈਬਨਿਟ ਮੀਟਿੰਗ ਵਿੱਚ ਮਤਾ ਪਾਸ ਕਰਕੇ ਇਹ ਫ਼ੈਸਲਾ ਲਿਆ ਗਿਆ ਸੀ, ਕਿ ਪੀੜਤ ਪਰਿਵਾਰਾਂ ਦੇ ਜੀਆਂ ਵਿੱਚ ਇਕ ਮੈਂਬਰ ਨੂੰ ਯੋਗਤਾ ਦੇ ਆਧਾਰ ਤੇ ਨੌਕਰੀ ਦਿੱਤੀ ਜਾਵੇਗੀ। ਹੁਣ ਸਰਕਾਰ ਵੱਲੋਂ ਇਸ ਬਾਰੇ ਪੱਤਰ ਜਾਰੀ ਕਰਕੇ ਇਸ ਤੇ ਤੁਰੰਤ ਕਾਰਵਾਈ ਕਰਨ ਲਈ ਆਦੇਸ਼ ਦੇ ਦਿੱਤਾ ਹੈ। ਕੈਪਟਨ ਸਰਕਾਰ ਵੱਲੋਂ ਲਏ ਗਏ ਇਸ ਵੱਡੇ ਫੈਸਲੇ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੇਗੀ