BREAKING NEWS
Search

ਕੋਰੋਨਾ ਕਹਿਰ : ਪੰਜਾਬ ਚ ਨਾਈਟ ਕਰਫਿਊ ਦੇ ਬਾਰੇ ਚ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਦਿਨੋ-ਦਿਨ ਕਰੋਨਾ ਦੇ ਕੇਸਾਂ ਵਿਚ ਹੋ ਰਿਹਾ ਵਾਧਾ ਕੇਂਦਰ ਸਰਕਾਰ ਇਹ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੇਸ਼ ਅੰਦਰ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧੇਰੇ ਕੇਸ ਸਾਹਮਣੇ ਆ ਰਹੇ ਹਨ। ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਮੁੱਖ ਮੰਤਰੀਆਂ ਨੂੰ ਸਖ਼ਤ ਪਾਬੰਦੀਆਂ ਲਾਗੂ ਕਰਨ ਵਾਸਤੇ ਆਦੇਸ਼ ਦਿੱਤੇ ਗਏ ਹਨ। ਜਿੱਥੇ ਮਹਾਰਾਸ਼ਟਰ ਸੂਬਾ ਕਰੋਨਾ ਕੇਸਾਂ ਨਾਲ ਵਧੇਰੇ ਪ੍ਰਭਾਵਿਤ ਹੋਇਆ ਹੈ। ਉੱਥੇ ਹੀ ਪੰਜਾਬ ਵੀ ਪ੍ਰਭਾਵਤ ਹੋਣ ਵਾਲੇ ਸੂਬਿਆਂ ਦੀ ਮੋਹਰਲੀ ਕਤਾਰ ਵਿਚ ਆਉਂਦਾ ਹੈ। ਪੰਜਾਬ ਵਿੱਚ ਵੀ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿਸ ਨੂੰ ਦੇਖਦੇ ਹੋਏ ਵਧੇਰੇ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆ ਵਿੱਚ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪੰਜਾਬ ਚ ਰਾਤ ਦੇ ਕਰਫਿਊ ਦੇ ਬਾਰੇ ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਸਾਰੇ ਜਿਲਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਜ਼ਿਲੇ ਦੇ ਵਿੱਚ ਵੀ ਪੁਲਿਸ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਜਿਸ ਦੇ ਵਿਚ ਮਾਸਕ ਨਾ ਪਾਉਣ ਵਾਲੇ ਲੋਕਾਂ ਖਿਲਾਫ , ਰਾਤ ਦੇ ਕਰਫਿਊ ਦੌਰਾਨ ਰਸਤਿਆਂ ਤੇ ਘੁੰਮਣ ਵਾਲੇ ਲੋਕਾਂ ਉਪਰ ਪੁਲਿਸ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ 366 ਚਲਾਨ ਉਨ੍ਹਾਂ ਲੋਕਾਂ ਦੇ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਮਾਸਕ ਨਹੀਂ ਪਾਇਆ ਗਿਆ ਸੀ। ਰਾਤ ਦੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ 15 ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਪੁਲੀਸ ਵੱਲੋਂ ਵੱਖ-ਵੱਖ ਜਗਾ ਤੇ ਤਾਇਨਾਤੀ ਦੌਰਾਨ 66 ਵਾਹਨਾਂ ਨੂੰ ਵੀ ਜਬਤ ਕੀਤਾ ਗਿਆ ਹੈ।

ਉਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਅਤੇ ਅੰਤਿਮ ਸੰਸਕਾਰ ਅਤੇ ਵਿਆਹ ਦੀਆਂ ਰਸਮਾਂ ਲਈ 20 ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜ਼ਿਲ੍ਹੇ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹਸਪਤਾਲਾਂ ਵਿੱਚ ਬੈੱਡ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਟੀਮਾ ਨੂੰ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਜਾ ਰਿਹਾ ਹੈ।