BREAKING NEWS
Search

ਕੋਰੋਨਾ ਸੰਕਟ : ਪੰਜਾਬ ਸਰਕਾਰ ਨੇ ਬਦਲੀ ਇਹ ਤਰੀਕ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਹੀ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਵੀ ਦਿੱਤੇ ਹਨ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਜਿਥੇ ਮੁੰਬਈ ਦੇ ਵਿੱਚ ਵੀ ਲਗਾਤਾਰ ਕਰੋਨਾ ਕੇਸ ਵਧੇ ਹਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸੰਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਵੀ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਹੈ। ਜਿੱਥੇ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਤਾਰ ਲਾਗੂ ਕੀਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨੇ ਕਰੋਨਾ ਸੰਕਟ ਦੌਰਾਨ ਬਦਲੀ ਇਹ ਤਾਰੀਕ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਿਰ ਤੋਂ ਉੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਵਾਸਤੇ ਦੁਪਹਿਰ 3 ਵਜੇ ਵੀਡੀਓ ਕਾਨਫਰੰਸ ਬੈਠਕ ਕਰਨ ਦਾ ਐਲਾਨ ਕੀਤਾ ਸੀ।

ਜਿਸ ਵਿਚ ਪੰਜਾਬ ਦੀ ਮੌਜੂਦਾ ਪ੍ਰਸਥਿਤੀਆਂ ਬਾਰੇ ਵਿਚਾਰ ਚਰਚਾ ਕੀਤੀ ਜਾਣੀ ਹੈ। ਪੰਜਾਬ ਦੇ ਕਈ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਨੂੰ ਲੈ ਕੇ ਵੀ ਕਈ ਅਹਿਮ ਮੁੱਦੇ ਬਣੇ ਹੋਏ ਹਨ। ਇਨ੍ਹਾਂ ਸਭ ਮੁਦਿਆਂ ਤੇ ਗਲਬਾਤ ਬੈਠਕ ਦੌਰਾਨ ਹੋਣ ਦੀ ਸੰਭਾਵਨਾ ਹੈ। 12 ਮਈ ਨੂੰ ਕੀਤੀ ਜਾਣ ਵਾਲੀ ਬੈਠਕ ਕਿਸੇ ਕਾਰਨ ਨਹੀਂ ਹੋ ਸਕਦੀ ,ਜਿਸ ਲਈ ਇਸ ਮੀਟਿੰਗ ਵਿੱਚ ਤਰੀਕ ਦਾ ਸਮਾਂ ਬਦਲ ਦਿੱਤਾ ਗਿਆ ਹੈ।

12 ਮਈ ਨੂੰ ਹੋਣ ਵਾਲੀ ਇਹ ਬੈਠਕ ਹੁਣ 13 ਮਈ ਦਿਨ ਵੀਰਵਾਰ ਨੂੰ ਦੁਪਹਿਰ 2:30 ਵਜੇ ਵੀਡੀਓ ਰਾਹੀਂ ਕੀਤੀ ਜਾਵੇਗੀ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ, ਜਿਸ ਨਾਲ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੀਟਿੰਗ ਦੀ ਤਰੀਕ ਵਿੱਚ ਕੀਤੀ ਗਈ ਤਬਦੀਲੀ ਬਾਰੇ ਜਾਣਕਾਰੀ ਮੰਤਰੀ ਮੰਡਲ ਵੱਲੋਂ ਇਕ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਗਈ ਹੈ।