BREAKING NEWS
Search

ਚੰਗੀ ਖਬਰ : ਮੋਦੀ ਸਰਕਾਰ 14 ਮਈ ਨੂੰ ਕਿਸਾਨ ਲਈ ਕਰਨ ਜਾ ਰਹੀ ਇਹ ਕੰਮ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਇਸ ਸਮੇਂ ਜਿਥੇ ਕਰੋਨਾ ਕਾਰਨ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਉਥੇ ਹੀ ਬਹੁਤ ਸਾਰੇ ਪਰਿਵਾਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਮੁਸ਼ਕਲ ਹੋ ਗਿਆ ਹੈ। ਕਿਉਂਕਿ ਪਿਛਲੇ ਸਾਲ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਕੰਮ ਠੱਪ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਚਲੇ ਗਏ। ਜਿੱਥੇ ਭਾਰੀ ਜੱਦੋਜਹਿਦ ਤੋਂ ਬਾਅਦ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋਂ ਸਭ ਲੋਕਾਂ ਨੂੰ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ।

ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਵੀ ਉਲੀਕੀਆਂ ਗਈਆਂ ਹਨ। ਕੇਂਦਰ ਦੀ ਮੋਦੀ ਸਰਕਾਰ 14 ਮਈ ਨੂੰ ਕਿਸਾਨਾਂ ਲਈ ਇਹ ਕੰਮ ਕਰਨ ਜਾ ਰਹੀ ਹੈ ਜਿਸ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਕਾਰਨ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਹੋ ਰਿਹਾ ਹੈ, ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਅਨੁਸਾਰ 14 ਮਈ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਦੋ ਦੋ ਹਜ਼ਾਰ ਰੁਪਏ ਦੀ ਕਿਸ਼ਤ ਜਾਰੀ ਕੀਤੀ ਜਾਵੇਗੀ।

ਕਿਉਂਕਿ ਇਹ ਸਰਕਾਰ ਵੱਲੋਂ ਲਾਗੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕਿਸ਼ਤ ਹੈ ,ਜੋ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਜਿਸ ਨਾਲ ਕਿਸਾਨਾਂ ਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾਵੇਗਾ। ਕਿਸਾਨ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰਧਾਨ ਮੰਤਰੀ ਕਿਸਾਨ ਸਕੀਮ ਲਈ ਸਮਰਪਿਤ ਪੋਰਟਲ ਦੇ ਜ਼ਰੀਏ ਜਾਣਕਾਰੀ ਲੈ ਸਕਦੇ ਹਨ।

ਉਸ ਤੋਂ ਬਾਅਦ ਉਨ੍ਹਾਂ ਦਾ ਨਾਮ ਦਰਜ ਕੀਤਾ ਜਾਵੇਗਾ ਅਤੇ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਉਹ ਇਸ ਸਕੀਮ ਦਾ ਲਾਭ ਲੈ ਸਕਣਗੇ। ਕੇਂਦਰ ਦੀ ਮੋਦੀ ਸਰਕਾਰ 14 ਮਈ ਨੂੰ ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ ਅੱਠਵੀਂ ਕਿਸ਼ਤ ਜਾਰੀ ਕਰਨ ਜਾ ਰਹੀ ਹੈ। ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹੀ ਕਿਸਾਨਾਂ ਨੂੰ ਆਰਥਿਕ ਪੈਕੇਜ ਦਿਤੇ ਜਾਣ ਦੀ ਘੋਸ਼ਣਾ ਕੀਤੀ ਗਈ ਹੈ।