BREAKING NEWS
Search

ਪੰਜਾਬ:ਇਥੇ ਹੜ ਦਾ ਬਣਿਆ ਖਤਰਾ, ਬਚਾਅ ਕਾਰਜ ਜੋਰਾਂ ਤੇ ਜਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਪਹਿਲਾਂ ਲੋਕਾਂ ਨੂੰ ਗਰਮੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਹੋਣ ਵਾਲੀ ਬਰਸਾਤ ਨਾਲ ਜਿੱਥੇ ਕਿਸਾਨਾਂ ਨੂੰ ਰਾਹਤ ਮਿਲੀ ਹੈ ਉਥੇ ਹੀ ਲੋਕਾਂ ਨੂੰ ਵੀ ਭਾਰੀ ਗਰਮੀ ਤੋਂ ਨਿਜਾਤ ਮਿਲ ਗਈ ਹੈ। ਬਿਜਲੀ ਤੇ ਲੱਗਣ ਵਾਲੇ ਕੱਟ ਵੀ ਜਿੱਥੇ ਇਸ ਬਰਸਾਤ ਕਾਰਨ ਘੱਟ ਗਏ ਹਨ। ਉਥੇ ਹੀ ਹਿਮਾਚਲ ਵਿਚ ਬੱਦਲ ਫਟਣ ਅਤੇ ਭਾਰੀ ਬਰਸਾਤ ਹੋਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ। ਜਿਸ ਵਿੱਚ ਬਹੁਤ ਸਾਰੀਆਂ ਗੱਡੀਆਂ ਵੀ ਵਹਿ ਗਈਆਂ। ਇਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਜਾ ਰਿਹਾ ਹੈ। ਜਿੱਥੇ ਨਦੀਆ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦਾ ਖਤਰਾ ਵਧ ਗਿਆ ਹੈ।

ਉਥੇ ਹੀ ਦਰਿਆਵਾਂ ਦੇ ਕੰਢਿਆਂ ਉੱਪਰ ਵਸਣ ਵਾਲੇ ਪਿੰਡਾਂ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿਚ ਵੀ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ਼ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਅੰਦਰ ਆਉਣ ਵਾਲੇ ਕੁਝ ਪਿੰਡ ਘੱਗਰ ਨਦੀ ਦੇ ਕੰਢੇ ਵਸੇ ਹੋਏ ਹਨ, ਜੋ ਖ਼ਤਰੇ ਵਿੱਚ ਹਨ। ਉਥੇ ਹੀ ਘੱਗਰ ਨਦੀ ਦੇ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਤਿੰਨ ਫੁੱਟ ਹੇਠਾਂ ਹੈ।

ਉਥੇ ਹੀ ਨਜ਼ਦੀਕ ਦੇ ਪਿੰਡਾਂ ਦੇ ਕਿਸਾਨਾਂ ਵੱਲੋਂ ਦਿਨ-ਰਾਤ ਪਹਿਰਾ ਦੇ ਕੇ ਆਪਣੀਆਂ ਫ਼ਸਲਾਂ ਦੀ ਰਾਖੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਵੀ ਘੱਗਰ ਨਦੀ ਦੇ ਬੰਨ੍ਹ ਨੂੰ ਪ੍ਰਸ਼ਾਸਨ ਵੱਲੋਂ ਮਿੱਟੀ ਦੇ ਬੋਰੇ ਲਗਾ ਕੇ ਸਹੀ ਕੀਤਾ ਜਾ ਰਿਹਾ। ਜਿਸ ਲਈ ਪਿੰਡ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਨਰੇਗਾ ਸਕੀਮ ਦੇ ਤਹਿਤ ਕੰਮ ਕਰਨ ਵਾਲੇ ਸਾਰੇ ਕਰਿੰਦੇ ਇਹ ਕੰਮ ਕਰ ਰਹੇ ਹਨ।

ਉੱਥੇ ਹੀ ਪਿੰਡ ਦੇ ਲੋਕਾਂ ਵੱਲੋਂ ਇਹ ਪੁੱਛਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਇਸ ਤੋਂ ਪਹਿਲਾਂ ਕਿਉ ਇਹ ਕੰਮ ਨਹੀਂ ਕਰਦਾ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਬਣਾ ਕੇ ਰੱਖਿਆ ਜਾ ਸਕੇ। ਹਿਮਾਚਲ ਪ੍ਰਦੇਸ਼ ਦੇ ਵਿੱਚ ਹੋਈ ਬਰਸਾਤ ਦਾ ਅਸਰ ਪੰਜਾਬ ਦੀਆਂ ਨਦੀਆਂ ਵਿਚ ਦੇਖਿਆ ਜਾ ਰਿਹਾ ਹੈ। ਜਿੱਥੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ।