BREAKING NEWS
Search

ਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇੱਥੇ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਖੇਤਰਾਂ ਜਿਵੇਂ ਫ਼ਿਲਮੀ ਜਗਤ, ਸੰਗੀਤ ਜਗਤ, ਖੇਡ ਜਗਤ, ਰਾਜਨੀਤਿਕ ਜਗਤ ,ਮਨੋਰੰਜਨ ਜਗਤ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਅਤੇ ਹੋਰ ਬਿਮਾਰੀਆਂ ਤੇ ਬਹੁਤ ਸਾਰੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਵੱਖ ਵੱਖ ਖੇਤਰਾਂ ਦੀਆਂ ਸਾਡੇ ਤੋਂ ਦੂਰ ਹੋ ਗਈਆਂ ਇਨਾ ਮਸ਼ਹੂਰ ਹਸਤੀਆਂ ਦੀ ਕਮੀ ਵੱਖ-ਵੱਖ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਅਜਿਹੀਆਂ ਸੋਗਮਈ ਖਬਰਾਂ ਦੇ ਆਉਣ ਨਾਲ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ।

ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ ਜਿੱਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੱਲੀਆਂ ਕਲਾਂ ਤੋਂ ਦੁੱਖ ਭਰੀ ਖਬਰ ਸਾਹਮਣੇ ਆਈ ਹੈ ਜਿੱਥੇ ਗੀਤਕਾਰ ਤੇ ਪੱਤਰਕਾਰ ਮੰਗਾ ਰਹੀਮਪੁਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਐਤਵਾਰ ਨੂੰ ਅਚਾਨਕ ਹੀ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਦੇਹਾਂਤ ਹੋ ਗਿਆ, ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਕੁਝ ਪਲਾਂ ਵਿੱਚ ਹੀ ਉਹ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ, ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ , ਪ੍ਰੈਸ ਕਲੱਬ ਮੱਲੀਆਂ ਕਲਾਂ ਵੱਲੋਂ ਮੰਗਾ ਰਹੀਮਪੁਰੀ ਦੇ ਦੇਹਾਂਤ ਉਪਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਦੇ ਜਾਣ ਨਾਲ ਪਰਵਾਰ ਅਤੇ ਗੀਤਕਾਰੀ ਤੇ ਪੱਤਰਕਾਰੀ ਖੇਤਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਹੀਮਪੁਰ ਵਿਖੇ ਸੋਮਵਾਰ ਨੂੰ ਪਰਿਵਾਰਕ ਅਤੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿਚ ਕਰ ਦਿੱਤਾ ਗਿਆ। ਉਨ੍ਹਾਂ ਦਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਦਿਨ ਮੰਗਲਵਾਰ 22 ਜੂਨ ਨੂੰ ਉਨ੍ਹਾਂ ਦੇ ਪਿੰਡ ਰਹੀਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਕੀਤੀ ਜਾਵੇਗੀ।