BREAKING NEWS
Search

ਪੰਜਾਬ: ਇਸ ਸਖਸ਼ੀਅਤ ਦੀ ਹੋਈ ਅਚਾਨਕ ਮੌਤ, ਮੁੱਖ ਮੰਤਰੀ ਕੈਪਟਨ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਇਨਸਾਨ ਆਪਣੀ ਅਨੌਖੀ ਸ਼ਖਸ਼ੀਅਤ ਕਰਕੇ ਇਸ ਦੁਨੀਆਂ ਦੇ ਵਿਚ ਜਾਣਿਆ ਜਾਂਦਾ ਹੈ। ਉਸ ਵੱਲੋਂ ਕੀਤੇ ਗਏ ਕਾਰਜ ਲੋਕਾਂ ਲਈ ਪਹਿਚਾਣ ਦਾ ਕੰਮ ਕਰਦੇ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਲੋਕ ਉਸ ਇਨਸਾਨ ਨੂੰ ਹਮੇਸ਼ਾ ਲਈ ਯਾਦ ਰੱਖਦੇ ਹਨ। ਉਨ੍ਹਾਂ ਵੱਲੋਂ ਦਰਸਾਏ ਰਸਤੇ ਉੱਪਰ ਚੱਲਣ ਵਾਲੇ ਬਹੁਤ ਸਾਰੇ ਲੋਕ ਸਫ਼ਲਤਾ ਦੀ ਪੌੜੀ ਚੜ੍ਹ ਜਾਂਦੇ ਹਨ। ਪਰ ਅਜਿਹੇ ਲੋਕਾਂ ਦਾ ਸਾਥ ਸਾਨੂੰ ਹਮੇਸ਼ਾ ਲਈ ਨਹੀਂ ਮਿਲ ਸਕਦਾ। ਸਮਾਂ ਆਪਣੀ ਚਾਲੇ ਚੱਲਦਾ ਰਹਿੰਦਾ ਹੈ ਪਰ ਇਹ ਬਹੁਤ ਹੀ ਦੁਖਦਾਈ ਸਮਾਂ ਹੈ ਜਿਸ ਵਿੱਚ ਮੰਨੀਆਂ ਪ੍ਰਮੰਨੀਆਂ ਸ਼ਖਸੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈਆਂ।

ਅਤੇ ਅੱਜ ਇਕ ਅਜਿਹੀ ਰੂਹ ਇਸ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀ ਹੈ। ਜਿਨ੍ਹਾਂ ਦੀ ਹੋਈ ਮੌਤ ਉੱਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦੇ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ. ਐਲ.ਬੈਂਸ ਦਾ ਦਿਹਾਂਤ ਹੋ ਗਿਆ। ਉਹ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਵੀ ਸਨ। 78 ਵਰ੍ਹਿਆਂ ਦੀ ਉਮਰ ਵਿਚ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਕ ਮਹਾਨ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਦੀ ਮੌਤ ਹੋ ਜਾਣ ਕਾਰਨ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਅਫਸੋਸ ਜ਼ਾਹਰ ਕੀਤਾ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 1966 ਬੈਂਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਨੂੰ ਕੁਸ਼ਲ ਪ੍ਰਸ਼ਾਸਕ, ਬੇਹਤਰੀਨ ਸਿਵਲ ਅਧਿਕਾਰੀ ਅਤੇ ਭੱਦਰ ਪੁਰਸ਼ ਦੱਸਿਆ। ਉਨ੍ਹਾਂ ਕਿਹਾ ਕਿ ਬੈਂਸ ਇੱਕ ਚੰਗੇ ਦਿਲ ਦੇ ਇਨਸਾਨ ਸਨ। ਜਿਨ੍ਹਾਂ ਨੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਪੇਸ਼ੇਵਰ ਤਰੀਕੇ ਨਾਲ ਕੰਮ ਕੀਤਾ ਅਤੇ ਆਪਣੇ ਸੂਬੇ ਪ੍ਰਤੀ ਜ਼ਿੰਮੇਵਾਰੀ ਨਿਭਾਈ।

ਉਨ੍ਹਾਂ ਵੱਲੋਂ ਕੀਤੇ ਗਏ ਕਾਰਜ ਅਤੇ ਸੇਵਾਵਾਂ ਦਾ ਪੰਜਾਬ ਹਮੇਸ਼ਾ ਰਿਣੀ ਰਹੇਗਾ। ਕੰਮ ਦੇ ਦੌਰਾਨ ਉਨ੍ਹਾਂ ਅੰਦਰ ਸਮਰਪਣ ਦੀ ਭਾਵਨਾ ਹੁੰਦੀ ਸੀ ਜੋ ਆਮ ਅਧਿਕਾਰੀਆਂ ਵਿੱਚ ਦੇਖਣ ਨੂੰ ਨਹੀਂ ਮਿਲਦੀ। ਮੁੱਖ ਮੰਤਰੀ ਨੇ ਬੈਂਸ ਦੇ ਪਰਿਵਾਰ ਨਾਲ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਵਾਸਤੇ ਰੱਬ ਅੱਗੇ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖਸ਼ਣ ਲਈ ਆਖਿਆ।