BREAKING NEWS
Search

ਪੰਜਾਬ : ਖੇਤਾਂ ਚ ਕੰਮ ਕਰਦਿਆਂ ਇਸ ਤਰਾਂ ਹੋਈ ਮੌਤ, ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਮੰਦਭਾਗੀਆਂ ਘਟਨਾਵਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੋ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ,ਸੜਕ ਹਾਦਸਿਆਂ ਅਤੇ ਬਿਮਾਰੀਆਂ ਕਰਨ ਜਾ ਰਹੀ ਹੈ। ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿੱਚ ਨੌਜਵਾਨਾਂ ਦੀਆਂ ਮੌਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਮਾਂ-ਬਾਪ ਵੱਲੋਂ ਬਹੁਤ ਹੀ ਚਾਵਾਂ-ਲਾਡਾਂ ਨਾਲ ਆਪਣੇ ਬੱਚਿਆਂ ਨੂੰ ਪਾਲਿਆ ਜਾਂਦਾ ਹੈ। ਉੱਥੇ ਹੀ ਨੌਜਵਾਨ ਬੱਚਿਆਂ ਦੀ ਅਚਾਨਕ ਹੋਈ ਮੌਤ ਨਾਲ ਮਾਪਿਆਂ ਨੂੰ ਅਜਿਹਾ ਸਦਮਾ ਲੱਗਦਾ ਹੈ, ਜੋ ਜ਼ਿੰਦਗੀ ਵਿਚ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਕਦੇ ਕਦੇ ਕੁਝ ਲੋਕਾਂ ਵੱਲੋਂ ਰੋਜ਼ਾਨਾ ਹੀ ਕੀਤੇ ਜਾਣ ਵਾਲੇ ਕੰਮ ਧੰਦੇ ਉਨ੍ਹਾਂ ਦੀ ਮੌਤ ਦਾ ਕਾਰਨ ਬਣ ਜਾਂਦੇ ਹਨ। ਅਜਿਹੇ ਹਾਦਸਿਆਂ ਵਿੱਚ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਦੇ ਖੇਤਾਂ ਵਿੱਚ ਕੰਮ ਕਰਦਿਆਂ ਹੋਇਆਂ ਇਸ ਤਰਾਂ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਅਧੀਨ ਆਉਂਦੇ ਪਿੰਡ ਜਲੂਰ ਤੋਂ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ।

ਇਸ ਨੌਜਵਾਨ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਆਪਣੇ ਖੇਤਾਂ ਵਿੱਚ ਬੀਜੀ ਗਈ ਮੱਕੀ ਦੀ ਫਸਲ ਉੱਪਰ ਕੀਟਨਾਸ਼ਕ ਦਵਾਈਆਂ ਦੀ ਸਪਰੇਅ ਕਰ ਰਿਹਾ ਸੀ। ਉਸ ਸਮੇਂ ਇਸ ਨੌਜਵਾਨ ਨੂੰ ਇਸ ਕੀਟਨਾਸ਼ਕ ਦਵਾਈ ਦੇ ਚੜ੍ਹ ਜਾਣ ਕਾਰਨ, ਹਾਲਤ ਗੰਭੀਰ ਹੋ ਜਾਣ ਉਪਰੰਤ , ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਨੂੰ ਇਹ ਪਤਾ ਨਹੀਂ ਸੀ ਕਿ ਇਸ ਦਾ ਕੰਮ ਹੀ ਉਸ ਦੀ ਮੌਤ ਦਾ ਕਾਰਨ ਬਣ ਜਾਵੇਗਾ।

ਜਿੱਥੇ ਉਸ ਨੌਜਵਾਨ ਦੀ ਜ਼ਹਿਰੀਲੀ ਦਵਾਈ ਚੜ੍ਹਨ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਬਲਾਕ ਪ੍ਰਧਾਨ ਲਾਲ ਸਿੰਘ ਜਲੂਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਿੱਠੂ ਸਿੰਘ ਪੁੱਤਰ ਹਰਬੰਸ ਸਿੰਘ ਪਿੰਡ ਜਲੂਰ ਦਾ ਵਾਸੀ ਸੀ। ਇਸ ਨੌਜਵਾਨ ਦੀ ਹੋਈ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ।