BREAKING NEWS
Search

ਪੰਜਾਬ: ਗੁਰਦਵਾਰੇ ਦੇ ਸਪੀਕਰ ਕਰਕੇ 3 ਜਾਣੇ ਹੋ ਗਏ ਫਰਾਰ, ਪੁਲਸ ਕਰ ਰਹੀ ਜੋਰਾਂ ਤੇ ਭਾਲ- ਦੇਖੋ ਪੂਰੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸੰਸਾਰ ਦੇ ਵਿਚ ਕਈ ਤਰ੍ਹਾਂ ਦਾ ਪ੍ਰਦੂਸ਼ਣ ਫੈਲਿਆ ਹੋਇਆ ਹੈ ਜਿਸ ਦੇ ਨਾਲ ਕਈ ਤਰ੍ਹਾਂ ਦੀਆਂ ਸਿਹਤ ਸੰਬੰਧੀ ਦਿੱਕਤਾਂ ਦਾ ਸਾਹਮਣਾ ਸਾਨੂੰ ਕਰਨਾ ਪੈਂਦਾ ਹੈ। ਇਸ ਪ੍ਰਦੂਸ਼ਨ ਦੀ ਵਜ੍ਹਾ ਦੇ ਕਾਰਨ ਕਈ ਵਾਰੀ ਇਨਸਾਨ ਮੌ-ਤ ਦੀ ਕਾਗਾਰ ਉੱਪਰ ਵੀ ਪਹੁੰਚ ਜਾਂਦਾ ਹੈ। ਮੌਜੂਦਾ ਸਮੇਂ ਸੰਸਾਰ ਦੇ ਵਿਚ ਫੈਲੀਆਂ ਹੋਈਆਂ ਕਈ ਬਿਮਾਰੀਆਂ ਪ੍ਰਦੂਸ਼ਣ ਦੇ ਨਾਲ ਹੀ ਉਤਪੰਨ ਹੁੰਦੀਆਂ ਹਨ ਜਿਨ੍ਹਾਂ ਦੇ ਅੱਗੇ ਜਾ ਕੇ ਗੰ-ਭੀ-ਰ ਸਿੱਟੇ ਭੁਗਤਣੇ ਪੈਂਦੇ ਹਨ। ਸਰਕਾਰ ਵੱਲੋਂ ਸਮੇਂ-ਸਮੇਂ ਉੱਪਰ ਪ੍ਰਦੂਸ਼ਣ ਦੀਆਂ ਵੱਖ ਵੱਖ ਕੈਟਾਗਰੀਆਂ ਨੂੰ ਨਿਯੰਤਰਣ ਵਿਚ ਰੱਖਣ ਵਾਸਤੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਉ-ਲੰ-ਘ-ਣਾ ਕਰਨ ਵਾਲਿਆਂ ਨੂੰ ਸਜ਼ਾ ਵੀ ਦਿੱਤੀ ਜਾਂਦੀ ਹੈ।

ਪ੍ਰਦੂਸ਼ਣ ਦੀ ਇੱਕ ਕਿਸਮ ਸ਼ੋਰ ਪ੍ਰਦੂਸ਼ਣ ਵੀ ਹੈ ਜਿਸ ਕਾਰਨ ਸਭ ਤੋਂ ਵੱਡੀ ਸ-ਮੱ-ਸਿ-ਆ ਦਿਲ ਦੇ ਰੋਗਾਂ ਨਾਲ ਸਬੰਧਤ ਅਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਪੀ-ੜ-ਤ ਹੋਏ ਲੋਕਾਂ ਨੂੰ ਹੁੰਦੀ ਹੈ। ਹੁਣ ਸ਼ੋਰ ਪ੍ਰਦੂਸ਼ਣ ਦੇ ਕਾਰਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਉਪਰ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਕੇਸ ਇੱਥੋਂ ਦੇ ਤਰਸਿੱਕਾ ਥਾਣੇ ਦੇ ਅਧੀਨ ਪੈਂਦੇ ਪਿੰਡ ਸੈਦਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਤਿੰਨ ਸੇਵਾਦਾਰ ਵਿਰੁੱਧ ਦਰਜ ਕੀਤਾ ਗਿਆ ਹੈ। ਫਿਲਹਾਲ ਇਥੋਂ ਦੇ ਤਿੰਨ ਸੇਵਾਦਾਰ ਫਰਾਰ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਛਾਪੇਮਾਰੀ ਦੇ ਲਈ ਏਐਸਆਈ ਜਗੀਰ ਸਿੰਘ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਸ਼ੋਰ ਪ੍ਰਦੂਸ਼ਣ ਦੀ ਸ਼ਿਕਾਇਤ ਪਿੰਡ ਨਿਵਾਸੀ 63 ਸਾਲਾ ਸੁੱਚਾ ਸਿੰਘ ਵੱਲੋਂ ਕੀਤੀ ਗਈ ਸੀ ਜੋ ਕਿ ਦਿਲ ਦੀ ਬਿਮਾਰੀ ਦਾ ਮਰੀਜ਼ ਹੈ। ਡਾਕਟਰ ਨੇ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਪਰ ਇਸ ਮਾਮਲੇ ਵਿੱਚ ਲੋੜੀਂਦੇ ਤਿੰਨ ਮੁਲਜ਼ਮ ਰੋਜ਼ਾਨਾ ਕਈ-ਕਈ ਘੰਟੇ ਉੱਚੀ ਆਵਾਜ਼ ਦੇ ਵਿਚ ਗੁਰੂਦਵਾਰੇ ਦਾ ਸਪੀਕਰ ਚਲਾਉਂਦੇ ਸਨ ਜਿਸ ਕਾਰਨ ਸੁੱਚਾ ਸਿੰਘ ਨੂੰ ਬਹੁਤ ਪ੍ਰੇ-ਸ਼ਾ-ਨੀ ਹੋ ਰਹੀ ਸੀ। ਆਪਣੀ ਬਿਮਾਰੀ ਦਾ ਹਵਾਲਾ ਦੇ ਕੇ ਜਦੋਂ ਉਨ੍ਹਾਂ ਨੇ ਗੁਰਦੁਆਰੇ ਦੇ ਸੇਵਾਦਾਰਾਂ ਅਮੀਰ ਸਿੰਘ, ਮਲਕੀਤ ਸਿੰਘ ਅਤੇ ਜਗਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਉਸ ਦੀ ਇੱਕ ਗੱਲ ਨਹੀਂ ਸੁਣੀ ਸਗੋਂ ਉਸ ਨੂੰ ਪਿੰਡ ਵਾਸੀਆਂ ਦੇ ਸਾਹਮਣੇ ਜ਼ਲੀਲ ਕੀਤਾ।

ਜਿਸ ਕਰਕੇ ਸੁੱਚਾ ਸਿੰਘ ਨੇ ਆਪਣੀ ਸ਼ਿਕਾਇਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਦਰਜ ਕਰਵਾਈ ਹੈ। ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਕਸੀਅਨ ਨੇ ਦੱਸਿਆ ਕਿ ਸਪੀਕਰ ਦੀ ਆਵਾਜ਼ 60 ਡੈਸੀਬਲ ਤੱਕ ਹੋਣੀ ਚਾਹੀਦੀ ਹੈ ਪਰ ਇੱਥੇ 100 ਡੈਸੀਬਲ ਤੋਂ ਵੱਧ ਦੀ ਆਵਾਜ਼ ਹੋ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।