BREAKING NEWS
Search

ਪੰਜਾਬ ਚ ਅੱਜ ਕੋਰੋਨਾ ਨਾਲ 8 ਮੌਤਾਂ ਹੋਈਆਂ ਅਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲੈ ਕੇ ਡਰ ਦਾ ਮਾਹੌਲ ਬਣਾਉਣ ਵਾਲੀ ਬਿਮਾਰੀ ਕੋਰੋਨਾਵਾਇਰਸ ਦਾ ਅਜੇ ਤੱਕ ਕਿਸੇ ਵੀ ਦੇਸ਼ ਵੱਲੋਂ ਇਲਾਜ ਨਹੀਂ ਲੱਭਿਆ ਜਾ ਸਕਿਆ। ਆਏ ਦਿਨ ਇਸ ਬਿਮਾਰੀ ਦੇ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਵਾਧਾ ਦਰਜ ਹੋ ਰਿਹਾ ਹੈ। ਇਸ ਬਿਮਾਰੀ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 43,478,014 ਹੋ ਗਈ ਹੈ ਜਿਸ ਵਿਚ ਅਮਰੀਕਾ 8,897,114 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,913,073 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 336 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 113,391 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 123,047 ਹੈ ਅਤੇ 4,291 ਮਰੀਜ਼ ਇਲਾਜ ਅਧੀਨ ਹਨ।

98 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 19 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਹਨਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 4,029 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 326 ਮਰੀਜ਼ਾਂ ਨੂੰ ਵੱਖ ਵੱਖ ਹਸਪਤਾਲਾਂ ਵਿਚੋਂ ਛੁੱਟੀ ਮਿਲ਼ ਗਈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 8 ਮਰੀਜ਼ ਆਪਣਾ ਦਮ ਤੋੜ ਗਏ ਜਿਨ੍ਹਾਂ ਵਿੱਚ ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਹਾਲੀ ਅਤੇ ਮੁਕਤਸਰ ਤੋਂ 1-1 ਮਰੀਜ਼ ਸ਼ਾਮਿਲ ਹਨ।

ਭਾਰਤ ਦੇ ਵਿੱਚ ਹੁਣ ਤੱਕ 7,913,073 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,137,228 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 119,085 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 43,478,014 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 31,972,713 ਲੋਕ ਠੀਕ ਹੋ ਗਏ ਹਨ ਅਤੇ 1,160,855 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 10,344,446 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 78,080 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।