BREAKING NEWS
Search

ਪੰਜਾਬ ਚ ਇਥੇ ਇਕੋ ਠਾਣੇ ਦੇ 7 ਪੁਲਸ ਵਾਲਿਆਂ ਤੇ ਇਸ ਕਾਰਨ ਹੋਇਆ ਕੇਸ ਦਰਜ 4 ਕੀਤੇ ਗਿਰਫ਼ਤਾਰ,ਹਰ ਕੋਈ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਕੇਵਲ ਅਜਿਹੇ ਹਾਦਸੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਨੂੰ ਤਾਇਨਾਤ ਕੀਤਾ ਜਾਂਦਾ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਦੀਆਂ ਕੁਝ ਅਜਿਹੀਆਂ ਗੱਲਾਂ ਸਾਹਮਣੇ ਆ ਜਾਂਦੀਆਂ ਹਨ। ਜੋ ਬਹੁਤ ਹੀ ਜ਼ਿਆਦਾ ਹੈਰਾਨ ਕਰਨ ਵਾਲੀਆਂ ਹੁੰਦੀਆਂ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਥਾਣੇ ਦੇ 7 ਪੁਲਿਸ ਮੁਲਾਜ਼ਮਾਂ ਤੇ ਕੇਸ ਦਰਜ ਕੀਤਾ ਗਿਆ ਹੈ।

4 ਪੁਲਿਸ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਇਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਦਾ ਹੈ। ਜਿੱਥੇ ਸਬੂਤਾਂ ਦੇ ਆਧਾਰ ਤੇ ਪੁਲਿਸ ਮੁਲਾਜ਼ਮਾਂ ਅਪਰਾਧਿਕ ਸਾਜ਼ਿਸ਼ ਰਚਨ ਦੇ ਦੋਸ਼ਾਂ ਤਹਿਤ ਸੱਤ ਪੁਲਿਸ ਮੁਲਾਜ਼ਮਾਂ ਤੇ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੀਡੀਓ ਸਬੂਤਾ ਦੇ ਅਧਾਰ ਤੇ 4 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਕਰਤਾ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਤੇ ਰਿਸ਼ਵਤਖੋਰੀ ਦੇ ਦੋਸ਼ ਸਹੀ ਪਾਏ ਗਏ ਸਨ। ਦੋਸ਼ੀਆਂ ਖਿਲਾਫ ਵਿਭਾਗੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਜਾਵੇਗੀ। ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਕੁਝ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਵਿਚ ਪਤਾ ਲੱਗਾ ਹੈ ਕਿ ਚਾਟੀਵਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਅਤੇ ਕਮਲਪ੍ਰੀਤ ਸਿੰਘ ਖਾਲਸਾ ਖੇਤੀ ਸਟੋਰ ਚਲਾਉਣ ਦਾ ਕੰਮ ਕਰਦੇ ਹਨ।

22 ਅਗਸਤ 2018ਨੂੰ ਪਿੰਡ ਦੇ ਇਕ ਵਿਅਕਤੀ ਗੁਰਹਰਪ੍ਰੀਤ ਸਿੰਘ ਨੇ ਦੁਕਾਨ ਤੇ ਲੱਗੇ ਸੀਸੀਟੀਵੀ ਕੈਮਰੇ ਖਰਾਬ ਕੀਤੇ ਸਨ। ਦੁਕਾਨਾਂ ਦੇ ਮਾਲਕਾਂ ਵੱਲੋਂ ਦੋਸ਼ੀ ਗੁਰਹਰਪ੍ਰੀਤ ਸਿੰਘ ਦੇ ਘਰ ਪਹੁੰਚ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਆਪਣੇ ਸਾਥੀਆਂ ਸਮੇਤ ਕਮਲਪ੍ਰੀਤ, ਬਲਦੇਵ ਸਿੰਘ ਤੇ ਸੁਖਵੰਤ ਸਿੰਘ ਤੇ ਹਮਲਾ ਕਰਕੇ ਜ਼ਖਮੀ ਕੀਤਾ ਸੀ। ਇਸ ਮਾਮਲੇ ਵਿਚ ਗੁਰਹਰਪ੍ਰੀਤ ਅਤੇ ਹੋਰਨਾਂ ਸਾਥੀਆਂ ਖਿਲਾਫ ਧਾਰਾ 323, 324 ,427,148,149 ਤਹਿਤ ਮਾਮਲਾ ਦਰਜ ਕੀਤਾ ਸੀ।

ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਧਾਰਾ 326 ਵੀ ਜੋੜ ਦਿੱਤੀ ਗਈ ਸੀ। ਪੁਲਿਸ ਮੁਲਾਜ਼ਮਾਂ ਵਿੱਚ ਦੋਸ਼ੀ ਏ ਐਸ ਆਈ ਮਹਿੰਦਰ ਸਿੰਘ, ਏ ਐਸ ਆਈ ਮ੍ਰਿਤਕ ਕੁਲਦੀਪ ਸਿੰਘ, ਹੌਲਦਾਰ ਪਲਵਿੰਦਰ ਸਿੰਘ, ਰਾਮ ਸਿੰਘ, ਸਿਪਾਹੀ ਰਾਜਬੀਰ ਸਿੰਘ ,ਹਰਪਿੰਦਰ ਸਿੰਘ, ਪਲਵਿੰਦਰ ਸਿੰਘ, ਪੰਜਾਬ ਹੋਮ ਗਾਰਡ ਲਾਟਾਂ ਸਿੰਘ ਨੇ ਸ਼ਿਕਾਇਤਕਰਤਾ ਬਲਦੇਵ ਸਿੰਘ ਦੇ ਭਰਾ ਸੁਖਦੇਵ ਸਿੰਘ ਕੋਲੋਂ 65 ਹਜ਼ਾਰ ਰੁਪਏ ਦੀ ਰਿਸ਼ਵਤ ਵੱਖ-ਵੱਖ ਮੌਕਿਆਂ ਤੇ ਲਈ ਸੀ। ਇਹਨਾਂ ਖਿਲਾਫ਼ ਇਹ ਸਾਰੇ ਸਬੂਤ ਇਕ ਵੀਡੀਓ ਦੇ ਤੌਰ ਤੇ ਮਿਲੇ ਹਨ।