BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕੋਰੋਨਾ ਕਾਰਨ ਸਾਰੀ ਦੁਨੀਆ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ।

ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ। ਪੰਜਾਬ ਵਿੱਚ ਇੱਥੇ ਭਿਆਨਕ ਹਾਦਸੇ ਵਿਚ ਕਹਿਰ ਵਾਪਰਿਆ ਹੈ ਜਿੱਥੇ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਖੰਨਾ ਦੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਇਕ ਐਂਬੂਲੈਂਸ ਅਤੇ ਪਾਣੀ ਵਾਲੇ ਟੈਂਕਰ ਵਿਚਕਾਰ ਹੋਇਆ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦਿੱਲੀ ਤੋਂ ਇਕ ਐਂਬੂਲੈਂਸ ਦਿੱਲੀ ਤੋਂ ਇਕ ਮਰੀਜ਼ ਅੰਮ੍ਰਿਤਸਰ ਛੱਡ ਕੇ ਵਾਪਸ ਦਿੱਲੀ ਜਾ ਰਹੀ ਸੀ ,ਜਦੋਂ ਇਹ ਐਂਬੂਲੈਂਸ ਜੀ ਟੀ ਰੋਡ ਖੰਨਾ ਵਿਖੇ ਪਹੁੰਚੀ ਤਾਂ ਨੈਸ਼ਨਲ ਹਾਈਵੇ ਤੇ ਖੜ੍ਹੇ ਪਾਣੀ ਵਾਲੇ ਟੈਂਕਰ ਨਾਲ ਪਿੱਛੇ ਤੋਂ ਸਿੱਧਾ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਐਂਬੂਲੈਂਸ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਮੌਕੇ ਤੋਂ ਹੀ ਟਰੱਕ ਛੱਡ ਕੇ ਫਰਾਰ ਹੋ ਗਿਆ।

ਜਿੱਥੇ ਐਂਬੂਲੈਂਸ ਚਾਲਕ ਦੀ ਮੌਤ ਹੋ ਗਈ ਉਥੇ ਹੀ ਉਸ ਨਾਲ਼ ਮੌਜੂਦ ਕੰਡਕਟਰ ਸੰਜੀਵ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਸਾਰਾ ਹਾਦਸਾ ਐਂਬੂਲੈਂਸ ਚਾਲਕ ਨੂੰ ਨੀਂਦ ਆ ਜਾਣ ਕਾਰਨ ਵਾਪਰਿਆ ਹੈ। ਜਿਸ ਦਾ ਇਸ ਹਾਦਸੇ ਵਿਚ ਬਚਾਅ ਹੋ ਗਿਆ ਹੈ। ਮ੍ਰਿਤਕ ਦੀ ਪਹਿਚਾਣ ਕੈਲਾਸ਼ ਚੰਦ ਵਾਸੀ ਵਜੀਰਾਬਾਦ ਦਿੱਲੀ ਵਜੋਂ ਹੋਈ ਹੈ। ਖੰਨੇ ਦੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।