BREAKING NEWS
Search

ਪੰਜਾਬ ਚ ਇਥੇ ਸਕੂਲ ਅਧਿਆਪਕ ਨਿਕਲਿਆ ਕੋਰੋਨਾ ਪੌਜੇਟਿਵ ਸਕੂਲ ਨੂੰ ਕੀਤਾ ਫੋਰਨ ਬੰਦ, ਲੋਕਾਂ ਚ ਛਾਇਆ ਡਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਸਰਕਾਰ ਵੱਲੋਂ ਤੇ ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ ਤੋਂ ਉਨ੍ਹਾਂ ਨੂੰ ਦੁਬਾਰਾ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਹੁਕਮ ਦੇ ਤਹਿਤ9 ਵੀ ਤੋਂ ਲੈ ਕੇ 12 ਵੀਂ ਜਮਾਤ ਦੇ ਵਿਦਿਆਰਥੀ ਹੀ ਸਕੂਲ ਆ ਸਕਦੇ ਹਨ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ। ਪਰ ਇਸ ਪੜ੍ਹਾਈ ਨੂੰ ਜਾਰੀ ਰੱਖਣ ਦੇ ਦੌਰਾਨ ਹੀ ਸਕੂਲ ਅਧਿਆਪਕ ਕਰੋਨਾ ਤੋਂ ਪੀੜਤ ਨਿਕਲ ਆਏ ਤਾਂ , ਸਕੂਲ ਨੂੰ ਫੋਰਨ ਬੰਦ ਕਰਨਾ ਪਿਆ।

ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਡਰ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਜਿਲ੍ਹੇ ਵਿੱਚ ਸਮਰਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਹੈ। ਜਿੱਥੇ ਇੱਕ ਅਧਿਆਪਕ ਦੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਕਾਰਨ ਸਕੂਲ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ। ਸਮਰਾਲਾ ਦੇ ਐਸ. ਐਮ. ਓ. ਤਰਕਜੋਤ ਸਿੰਘ ਨੇ ਦੱਸਿਆ ਕਿ ਸਕੂਲ ਖੋਲ੍ਹਣ ਤੋਂ ਬਾਅਦ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ ।

ਜਿਸ ਤੋਂ ਬਾਅਦ ਇਹ ਅਧਿਆਪਕ ਕਰੋਨਾ ਪਾਜੀਟੀਵ ਆਇਆ ਹੈ। ਜਿਸ ਨੂੰ ਘਰ ਦੇ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਜੋ ਵੀ ਇਸ ਅਧਿਆਪਕ ਦੇ ਸੰਪਰਕ ਵਿੱਚ ਆਏ ਹਨ ਇਨ੍ਹਾਂ ,ਸਭ ਦੇ ਟੈਸਟ ਕੀਤੇ ਜਾ ਰਹੇ ਹਨ।ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰਹੇਗੀ।ਸਕੂਲ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਟੈਸਟ ਸ਼ੁੱਕਰਵਾਰ ਹੋਏ ਸਨ, ਤੇ ਇਸ ਦੀ ਰਿਪੋਰਟ ਅੱਜ ਆਈ ਸੀ ।

ਜਿਸ ਤੋਂ ਬਾਅਦ ਸਕੂਲ ਨੂੰ ਛੁੱਟੀ ਕਰ ਦਿੱਤੀ ਗਈ ਹੈ। ਸਾਰੀ ਘਟਨਾ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਸਾਰੇ ਸਕੂਲ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ । ਸਕੂਲ ਵਿੱਚ ਆਉਣ ਵਾਲੇ ਬੱਚੇ ਤੇ ਅਧਿਆਪਕ ਇਸ ਘਟਨਾ ਕਰਕੇ ਚਿੰਤਾ ਵਿੱਚ ਹਨ।ਜਦ ਕੇ ਪਹਿਲਾਂ ਹੀ ਸਰਕਾਰ ਵੱਲੋਂ ਬਾਰ ਬਾਰ ਇਹ ਅਪੀਲ ਕੀਤੀ ਜਾ ਰਹੀ ਹੈ ,ਕਿ ਇਸ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤੇ ਅਜੇ ਇਸ ਬਿਮਾਰੀ ਨੂੰ ਖਤਮ ਨਾ ਸਮਝਿਆ ਜਾਵੇ।