BREAKING NEWS
Search

ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਲਈ ਲੱਗ ਗਈ ਇਹ ਪਾਬੰਦੀ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਵੱਖ-ਵੱਖ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਵਿਗੜਨ ਤੋਂ ਵੀ ਰੋਕਿਆ ਜਾ ਸਕੇ। ਉੱਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਹਾਦਸਿਆਂ ਨੂੰ ਠੱਲ ਪਾਉਣ ਵਾਸਤੇ ਜ਼ਿਲ੍ਹਾ ਅਧਿਕਾਰੀ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰ ਸਕਦੇ ਹਨ। ਕਿਉਂਕਿ ਆਵਾਜਾਈ ਦੇ ਵਧ ਰਹੇ ਵਾਹਨਾਂ ਦੇ ਕਾਰਨ ਹੀ ਲੋਕਾਂ ਵੱਲੋਂ ਆਵਾਜਾਈ ਦੇ ਦੌਰਾਨ ਵੀ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਪਿਛਲੇ ਕੁਝ ਸਮੇਂ ਤੋਂ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿਸ ਨੂੰ ਵੇਖਦੇ ਹੋਏ ਜ਼ਿਲ੍ਹਾ ਜਲੰਧਰ ਅੰਦਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਅਧਿਕਾਰੀਆਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਲਈ ਇਹ ਰੋਕ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿੱਚ ਜਿੱਥੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਜ਼ਿਲੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ।

ਉੱਥੇ ਹੀ ਹੁਣ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਜਲੰਧਰ ਸ਼ਹਿਰ ਦਾ ਸਰਵੇ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੁਝ ਖਾਸ ਆਦੇਸ਼ ਲਾਗੂ ਕੀਤੇ ਗਏ ਹਨ। ਉਥੇ ਹੀ ਟ੍ਰੈਫਿਕ ਅਧਿਕਾਰੀਆਂ ਦੀ ਕਈ ਜਗਹਾ ਉਪਰ ਕਲਾਸ ਵੀ ਲਗਾ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਹੋਰ ਏਡੀਸੀਪੀ ਟਰੈਫਿਕ ਗਗਨੇਸ਼ ਸ਼ਰਮਾ ਵੱਲੋਂ ਭਾਰੀ ਵਾਹਨ ਜਲੰਧਰ ਸ਼ਹਿਰ ਵਿਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤਕ ਆਉਣ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਉਥੇ ਹੀ ਇਹ ਆਦੇਸ਼ ਦਿੱਤੇ ਗਏ ਹਨ ਕਿ ਅਗਰ ਇਸ ਸਮੇਂ ਦੇ ਦੌਰਾਨ ਕੋਈ ਵੀ ਡਰਾਇਵਰ ਹੈਵੀ ਵਾਹਨ ਨਾਲ ਸ਼ਹਿਰ ਅੰਦਰ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਦਮ ਚੁੱਕੇ ਜਾਣਗੇ ਅਤੇ ਉਸ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉੱਥੇ ਹੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਚਲਾਨ ਕਟਵਾਉਣਾ ਪਵੇਗਾ। ਹੁਣ ਵੱਖ-ਵੱਖ ਰਸਤਿਆਂ ਦਾ ਜਾਇਜ਼ਾ ਲਿਆ ਜਾਵੇਗਾ ਕਿ ਟਰੱਕ-ਟਰਾਲੇ ਅਤੇ ਹੋਰ ਹੈਵੀ ਵਾਹੀਕਲ ਦਾਖਲ ਨਾ ਹੋ ਸਕਣ ਕਿਉਂਕਿ ਅਜੇ ਬਿਨਾਂ ਰੋਕ ਟੋਕ ਤੋਂ ਦਾਖਲ ਹੋ ਰਹੇ ਹਨ।