BREAKING NEWS
Search

ਪੰਜਾਬ ਚ ਇਥੇ ਹੋ ਗਈ ਓਹੀ ਗਲ੍ਹ ਜਿਸ ਦਾ ਸੀ ਸਰਕਾਰ ਨੂੰ ਡਰ, ਰੇਲਾਂ ਬਾਰੇ ਆਈ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬੀਤੇ ਦਿਨੀਂ ਸੂਬੇ ਵਿੱਚ ਕੀਤੀ ਗਈ ਇੱਕ ਮੀਟਿੰਗ ਤੋਂ ਬਾਅਦ ਪੰਜਾਬ ਦੇ ਹਾਲਾਤਾਂ ਵਿੱਚ ਸੁਧਾਰ ਆਉਣ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ ਪਰ ਇਸ ਸਮੇਂ ਆ ਰਹੀ ਇਕ ਵੱਡੀ ਖ਼ਬਰ ਨੇ ਇਨ੍ਹਾਂ ਹਾਲਾਤਾਂ ਨੂੰ ਮੁੜ ਤੋਂ ਪਹਿਲਾਂ ਵਾਲੀ ਦਿਸ਼ਾ ਵੱਲ ਮੋੜ ਦਿੱਤਾ ਹੈ। ਆਵਾਜਾਈ ਦਾ ਵੱਡਾ ਸਾਧਨ ਮੰਨੀਆਂ ਜਾਂਦੀਆਂ ਰੇਲਾਂ ਪੰਜਾਬ ਵਿੱਚ ਤਕਰੀਬਨ ਦੋ ਮਹੀਨਿਆਂ ਤੋਂ ਬੰਦ ਸਨ ਜਿਨ੍ਹਾਂ ਨੂੰ ਹਾਲ ਹੀ ਦੇ ਦਿਨਾਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਪਰ ਕਿਸਾਨਾਂ ਵੱਲੋਂ ਫਿਰ ਤੋਂ ਰੇਲਵੇ ਮਾਰਗ ਬੰਦ ਕਰਕੇ ਯਾਤਰੀ ਟ੍ਰੇਨਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਮਿਲੀ ਹੋਈ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਨਜ਼ਦੀਕ ਪੈਂਦੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੀ ਹੈ ਜਿੱਥੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਟ੍ਰੈਕ ‘ਤੇ ਮੁੜ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਅਸਲ ਦੇ ਵਿੱਚ ਪਿਛਲੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਦੀ ਕਿਸਾਨ ਜਥੇਬੰਦੀਆਂ ਦੇ ਨਾਲ ਹੋਈ ਬੈਠਕ ਤੋਂ ਬਾਅਦ ਕਿਸਾਨਾਂ ਨੇ 15 ਦਿਨਾਂ ਵਾਸਤੇ ਗੱਡੀਆਂ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਸੀ।

ਪਰ ਇਸ ਮੀਟਿੰਗ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਾਈਕਾਟ ਕੀਤਾ ਸੀ ਅਤੇ ਹੁਣ ਉਨ੍ਹਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਕਰਕੇ ਦਿੱਲੀ ਤੋਂ ਅੰਮ੍ਰਿਤਸਰ ਸਾਢੇ ਤਿੰਨ ਵਜੇ ਆਉਣ ਵਾਲੀ ਰੇਲ ਗੱਡੀ ਨੂੰ ਜਲੰਧਰ ਵਿਖੇ ਰੋਕ ਲਿਆ ਗਿਆ ਹੈ। ਇਸ ਜਥੇਬੰਦੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਿਰਫ਼ ਮਾਲ ਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ ਨਾ ਕਿ ਯਾਤਰੀ ਰੇਲਾਂ ਦੀ। ਕਿਸਾਨਾਂ ਨੂੰ ਉਨ੍ਹਾਂ ਸਾਰੇ 427 ਯਾਤਰੀਆਂ ਦੇ ਨਾਲ ਹਮਦਰਦੀ ਹੈ

ਜੋ ਇਸ ਟਰੇਨ ਰਾਹੀਂ ਅੰਮ੍ਰਿਤਸਰ ਆ ਰਹੇ ਸਨ ਪਰ ਸਰਕਾਰ ਵੱਲੋਂ ਜੋ ਕੁਝ ਕਿਸਾਨਾਂ ਦੇ ਨਾਲ ਕੀਤਾ ਜਾ ਰਿਹਾ ਹੈ ਉਸ ਅੱਗੇ ਇਹ ਕੁਝ ਨਹੀਂ ਹੈ। ਉਧਰ ਦੂਜੇ ਪਾਸੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨ ਲੀਡਰਾਂ ਨੂੰ ਸਮਝਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਹ ਨਹੀਂ ਮੰਨ ਰਹੇ। ਇਸ ਸਮੇਂ ਪ੍ਰੇਸ਼ਾਨ ਹੋ ਰਹੇ ਮੁਸਾਫਰਾਂ ਨੂੰ ਆਪੋ ਆਪਣੀ ਮੰਜ਼ਲ ਤੱਕ ਪਹੁੰਚਾਉਣ ਲਈ ਵੱਖਰੀ ਵਿਵਸਥਾ ਕਰਕੇ ਗੋਲਡਨ ਟੈਂਪਲ ਐਕਸਪ੍ਰੈਸ ਨੂੰ ਬਿਆਸ ਤੋ ਤਰਨ ਤਾਰਨ ਅਤੇ ਫਿਰ ਅੰਮ੍ਰਿਤਸਰ ਰਵਾਨਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਸਰਕਾਰੀ ਬੱਸਾਂ ਰਾਹੀਂ ਇਨ੍ਹਾਂ ਯਾਤਰੀਆਂ ਨੂੰ ਅੰਮ੍ਰਿਤਸਰ ਲਿਜਾਣ ਦੇ ਪ੍ਰਬੰਧ ਕੀਤੇ ਗਏ ਹਨ।