BREAKING NEWS
Search

ਪੰਜਾਬ ਚ ਇਥੇ 23 ਮਈ ਤੱਕ ਦੁਕਾਨਾਂ ਨੂੰ ਬੰਦ ਰੱਖਣ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਗਈ ਸੀ ਜਿਸ ਜਿਸ ਨਾਲ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਉਥੇ ਹੀ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਜ਼ਿਲੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਲਾਗੂ ਕੀਤੀ ਗਈ ਤਾਲਾਬੰਦੀ ਅਤੇ ਰਾਤ ਦੇ ਕਰਫਿਊ ਵਿਚ ਨਰਮੀ ਵੀ ਲੋਕਾਂ ਦੇ ਕੰਮਕਾਜ ਨੂੰ ਦੇਖਦੇ ਹੋਏ ਦਿੱਤੀ ਜਾ ਰਹੀ ਹੈ। ਉਥੇ ਹੀ ਕਿ ਜ਼ਿਲੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

ਪੰਜਾਬ ਵਿੱਚ ਇਥੇ 23 ਮਈ ਤਕ ਦੁਕਾਨਾਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਜਿਲਾ ਫਾਜਲਿਕਾ ਦੇ ਅਧੀਨ ਪੈਂਦੇ ਅਰਨੀਵਾਲਾ ਸ਼ੇਖ ਸੁਭਾਨ ਖੇਤਰ ਵਿੱਚ ਕਰੋਨਾ ਦੇ ਵਧ ਰਹੇ ਕੇਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ 23 ਮਈ ਤਕ ਦੁਕਾਨਦਾਰਾਂ ਨੂੰ ਬਾਜ਼ਾਰ ਬੰਦ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਦੁਕਾਨਦਾਰਾਂ ਨੂੰ ਭਰਪੂਰ ਸਹਿਯੋਗ ਦੇਣ ਲਈ ਵੀ ਅਪੀਲ ਕੀਤੀ ਗਈ ਹੈ।

ਜਿਸ ਸਦਕਾ ਕਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ। ਇਲਾਕੇ ਵਿੱਚ ਆਏ ਦਿਨ ਹੀ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਕਰਿਆਨਾ ਯੂਨੀਅਨ ਦੇ ਪ੍ਰਧਾਨ ਵੱਲੋਂ ਕੇਸ ਨੂੰ ਦੇਖਦੇ ਹੋਏ 23 ਮਈ ਤੱਕ ਦੁਕਾਨਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਉਥੇ ਹੀ ਕਮਿਊਨਿਟੀ ਹੈਲਥ ਸੈਂਟਰ ਡੱਬਾਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਚੌਹਾਨ ਨੇ ਸ਼ਹਿਰ ਦੇ ਲੋਕਾਂ ਨੂੰ ਸਾਥ ਦੇਣ ਲਈ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਦਾ ਇਹ ਸ਼ਲਾਘਾਯੋਗ ਕਦਮ ਦੱਸਿਆ ਹੈ। ਜਿਨ੍ਹਾਂ ਨੇ 23 ਮਈ ਤੱਕ ਦੁਕਾਨਾਂ ਨੂੰ ਬੰਦ ਰੱਖਣ ਦੇ ਫੈਸਲੇ ਲਈ ਸਹਿਯੋਗ ਕੀਤਾ ਹੈ। ਉਥੇ ਹੀ ਉਨ੍ਹਾਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।