BREAKING NEWS
Search

ਪੰਜਾਬ ਚ ਇਸ ਪਿੰਡ ਦੇ 50 ਲੋਕਾਂ ਤੇ ਪੈ ਗਈ ਇਹ ਬਿਪਤਾ, ਪ੍ਰਸ਼ਾਸਨ ਨੂੰ ਪਈ ਹੱਥਾਂ ਪੈਰਾਂ ਦੀ-ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਸਾਹਮਣੇ ਆਉਣ ਵਾਲੀਆਂ ਇਹਨਾ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਕ ਤਾਂ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਦੇਸ਼ ਅੰਦਰ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਕਾਰਨ ਵੀ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਹੜ੍ਹ, ਭੁਚਾਲ , ਤੂਫਾਨ, ਮੌਸਮ ਦਾ ਬਦਲਾਅ, ਬਰਡ ਫ਼ਲੂ, ਕਰੋਨਾ ਦੇ ਕਈ ਵੈਰੀਏਂਟ ਅਤੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਨੇ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਹੁਣ ਪੰਜਾਬ ਦੇ ਇਸ ਪਿੰਡ ਵਿਚ ਲੋਕਾਂ ਤੇ ਅਜਿਹੀ ਬਿਪਤਾ ਆ ਗਈ ਹੈ, ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਭਵਾਨੀਗੜ੍ਹ ਦੇ ਪਿੰਡ ਮੱਟਰਾ ਤੋਂ ਸਾਹਮਣੇ ਆਈ ਹੈ। ਜਿੱਥੇ ਬਹੁਤ ਸਾਰੇ ਲੋਕ ਅਚਾਨਕ ਡਾਇਰੀਆ ਦਾ ਸ਼ਿਕਾਰ ਹੋ ਗਏ ਹਨ। ਇਨ੍ਹਾਂ ਲੋਕਾਂ ਦੀ ਹਾਲਤ ਖਰਾਬ ਹੋ ਜਾਣ ਤੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਪਿੰਡ ਦੇ 50 ਦੇ ਕਰੀਬ ਲੋਕ ਅਚਾਨਕ ਹੀ ਉਲਟੀ ਅਤੇ ਦਸਤ ਤੋਂ ਪ੍ਰੇ-ਸ਼ਾ-ਨ ਹੋ ਗਏ।

ਸਿਵਲ ਸਰਜਨ ਸੰਗਰੂਰ ਡਾਕਟਰ ਗੁਪਤਾ ਨੇ ਵੀ ਮਰੀਜ਼ਾਂ ਦਾ ਹਾਲ ਜਾਨਣ ਲਈ ਪਿੰਡ ਅਤੇ ਹਸਪਤਾਲ ਦਾ ਦੌਰਾ ਕੀਤਾ ਹੈ। ਅੱਜ ਸਵੇਰ ਤੋਂ ਹੀ ਪਿੰਡ ਵਿੱਚ ਡਾਕਟਰੀ ਟੀਮਾਂ ਮਰੀਜ਼ਾਂ ਦੀ ਦੇਖਭਾਲ ਵਿੱਚ ਲੱਗੀਆਂ ਹੋਈਆਂ ਹਨ। ਉਥੇ ਹੀ ਹਸਪਤਾਲ ਵਿਚ ਬਿਮਾਰ ਲੋਕਾਂ ਦਾ ਵੀ ਇਲਾਜ ਕੀਤਾ ਜਾ ਰਿਹਾ ਹੈ। ਦਾਖਲ ਮਰੀਜ਼ਾਂ ਵਿੱਚ ਇੱਕ ਬੱਚੀ ਕਾਫੀ ਗੰ-ਭੀ-ਰ ਸੀ ਜੋ ਖ-ਤ-ਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਇੱਕ ਔਰਤ ਦੀ ਹਾਲਤ ਗੰਭੀਰ ਹੋਣ ਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਪੰਚਾਇਤ ਵੱਲੋਂ ਸਿਹਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ ਹੈ।

ਉਥੇ ਹੀ ਪਿੰਡ ਦੀ ਸਰਪੰਚ ਗੁਰਮੇਲ ਕੌਰ ਦੇ ਲੜਕੇ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਪਿੰਡ ਵਿੱਚ ਡਾਇਰੀਆ ਫੈਲਣ ਦਾ ਕਾਰਨ ਪੀਣ ਵਾਲੇ ਪਾਣੀ ਨਾਲ ਗੰਦੇ ਪਾਣੀ ਦਾ ਮਿਕਸ ਹੋਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਜਗ੍ਹਾ ਤੋਂ ਲੀਕੇਜ਼ ਹੋ ਗਈ ਸੀ ਜਿਸ ਕਾਰਨ ਗੰਦਾ ਪਾਣੀ ਪੀਣ ਵਾਲੀਆਂ ਟੂਟੀਆਂ ਵਿੱਚ ਚਲਾ ਗਿਆ। ਜਿਸ ਕਾਰਨ ਪਾਣੀ ਪੀਣ ਤੇ ਲੋਕਾਂ ਨੂੰ ਇਹ ਮੁਸ਼ਕਿਲ ਪੇਸ਼ ਆਈ ਹੈ। ਪੰਚਾਇਤ ਵੱਲੋਂ ਲੀਕੇਜ਼ ਦੇ ਪੁਆਇੰਟ ਨੂੰ ਲੱਭ ਕੇ ਠੀਕ ਕਰਵਾ ਦਿੱਤਾ ਗਿਆ ਹੈ।