BREAKING NEWS
Search

ਪੰਜਾਬ ਚ ਇਸ ਸਕੂਲ ਦੇ 6 ਵਿਦਿਆਰਥੀ ਆਏ ਕੋਰੋਨਾ ਪੌਜੇਟਿਵ , ਏਨੇ ਦਿਨਾਂ ਲਈ ਸਕੂਲ ਕੀਤਾ ਗਿਆ ਬੰਦ

ਆਈ ਤਾਜਾ ਵੱਡੀ ਖਬਰ 

ਜਿੱਥੇ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪਿਛਲੇ ਸਾਲ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਤੇ ਸਿੱਖਿਆ ਵਿਭਾਗ ਵੱਲੋਂ ਅਕਤੂਬਰ ਤੋਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਤਾਂ ਜੋ ਇਸ ਕਰੋਨਾ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ। ਮੁੜ ਤੋਂ ਕਰੋਨਾ ਕੇਸਾਂ ਵਿਚ ਹੋਏ ਵਾਧੇ ਕਾਰਨ ਫਿਰ ਤੋਂ ਸਕੂਲਾਂ ਵਿੱਚ ਕਰੋਨਾ ਦਾ ਪ੍ਰ-ਕੋ-ਪ ਵਧਦਾ ਜਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਤੋਂ ਪ੍ਰ-ਭਾ-ਵ-ਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜੋ ਕਿ ਮਾਪਿਆਂ ਲਈ ਇੱਕ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਪੰਜਾਬ ਵਿੱਚ ਇਸ ਸਕੂਲ ਦੇ 6 ਵਿਦਿਆਰਥੀ ਕਰੋਨਾ ਤੋਂ ਸੰ-ਕ੍ਰ-ਮਿ-ਤ ਆਏ ਨੇ ਜਿਸ ਕਾਰਨ ਸਕੂਲ ਨੂੰ ਇੰਨੇ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਅਧੀਨ ਆਉਂਦੇ ਬਧਾਨੀ ਪਿੰਡ ਵਿੱਚ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਦੇ ਨੋਵੀ ਕਲਾਸ ਵਿੱਚ ਪੜਦੇ 6 ਵਿਦਿਆਰਥੀਆਂ ਕਰੋਨਾ ਦੀ ਚ-ਪੇ-ਟ ਵਿਚ ਆ ਗਏ ਹਨ। ਹੁਣ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਬਾਰੇ ਜਾਣਕਾਰੀ ਸਕੂਲ ਦੀ ਪ੍ਰਿੰਸੀਪਲ ਰਘਬੀਰ ਕੌਰ ਵਲੋ ਦਿੱਤੀ ਗਈ ਹੈ।

ਉਨ੍ਹਾਂ ਫੋਨ ਤੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਕੂਲ ਵਿੱਚ ਕਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿਚ 6 ਵਿਦਿਆਰਥੀਆਂ ਦੀ ਰਿਪੋਰਟ ਪੋ-ਜੀ-ਟਿ-ਵ ਪਾਈ ਗਈ ਹੈ। ਇਸ ਲਈ ਬਾਕੀ ਅਧਿਆਪਕਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਕੂਲ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ। ਜਿਨ੍ਹਾਂ ਦੇ ਆਦੇਸ਼ ਦੇ ਅਨੁਸਾਰ ਹੀ ਸਕੂਲ ਨੂੰ 2 ਦਿਨ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਖਬਰ ਦੇ ਨਾਲ ਹੀ ਸਕੂਲ ਪ੍ਰਸ਼ਾਸਨ ਵਿੱਚ ਹਫੜਾ-ਤਫੜੀ ਮਚ ਗਈ ਹੈ।