BREAKING NEWS
Search

ਪੰਜਾਬ ਚ ਕਰੋਨਾ ਦੇ ਨਵੇਂ ਮਾਮਲਿਆਂ ਨੇ ਮਚਾਇਆ ਹੜਕੰਪ, ਪ੍ਰਸ਼ਾਸਨ ਨੂੰ ਪਈਆ ਭਾਜੜਾਂ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਲੋਕਾਂ ਵੱਲੋਂ ਜ਼ਿੰਦਗੀ ਨੂੰ ਮੁੜ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਪਹਿਲਾ ਹੀ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ। ਜਿਥੇ ਕਰੋਨਾ ਨੂੰ ਦੇਖਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ। ਉਥੇ ਹੀ ਬਹੁਤ ਸਾਰੇ ਲੋਕਾਂ ਦੇ ਕੰਮਕਾਜ ਬੰਦ ਹੋ ਗਏ ਸਨ ਜਿਸ ਕਾਰਣ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਰਕਾਰ ਵੱਲੋਂ ਜਿਥੇ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਉਥੇ ਹੀ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।

ਬਾਕੀ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਚ ਫਿਰ ਤੋਂ ਕਰੋਨਾ ਦੇ ਨਵੇਂ ਮਾਮਲਿਆਂ ਨੇ ਹਰਦਮ ਮਚਾਇਆ ਹੈ ਤੇ ਪ੍ਰਸ਼ਾਸਨ ਨੂੰ ਵੀ ਭਾਜੜਾ ਪੈ ਗਈਆਂ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਚ ਜਿੱਥੇ ਫਿਰ ਤੋਂ ਕਰੋਨਾ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਮਾਨਸਾ ਜਿਲੇ ਦੇ ਵਿਚ ਕਰੋਨਾ ਦੇ ਕਾਰਨ ਇਕ ਹੋਰ ਮਰੀਜ਼ ਦੀ ਜਾਨ ਚਲੇ ਗਈ ਹੈ।

ਜਿੱਥੇ ਇਸ ਫਿਰ ਕਰੋਨਾ ਦੇ ਵਾਧੇ ਨਾਲ ਲੋਕਾਂ ਨੂੰ ਫਿਰ ਤੋਂ ਡਰ ਵੇਖਿਆ ਜਾ ਰਿਹਾ ਹੈ। ਉਥੇ ਹੀ ਡੇਢ ਮਹੀਨੇ ਦੇ ਅੰਦਰ ਅੰਦਰ ਇਹ ਪੰਜਵੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਕਪੂਰਥਲਾ ,ਗੁਰਦਾਸਪੁਰ, ਲੁਧਿਆਣਾ ਅਤੇ ਮੋਗਾ ਦੇ ਵਿਚ ਇਕ ਇਕ ਮਰੀਜ਼ ਦੀ ਜਾਨ ਜਾ ਚੁਕੀ ਹੈ। ਪੰਜਾਬ ਵਿੱਚ 10 ਨਵੇਂ ਮਰੀਜ਼ਾਂ ਦੀ ਪੁਸ਼ਟੀ ਐਤਵਾਰ ਨੂੰ ਕੀਤੀ ਗਈ ਹੈ।

ਉਥੇ ਹੀ 2 ਮਰੀਜ਼ਾਂ ਨੂੰ ਮਾਨਸਾ ਦੇ ਵਿੱਚ ਆਕਸੀਜਨ ਸਪੋਰਟ ਰੱਖਿਆ ਗਿਆ ਹੈ ਜਦ ਕਿ ਇੱਕ ਮਰੀਜ਼ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ। ਪੰਜਾਬ ਵਿੱਚ ਜਿਥੇ ਲਗਾਤਾਰ ਹੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਓਥੇ ਇਸ ਸਮੇਂ ਪੰਜਾਬ ਵਿੱਚ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 115 ਹੈ। ਉਥੇ ਹੀ ਮੋਹਾਲੀ ਵਿਚ 42, ਲੁਧਿਆਣਾ ਵਿੱਚ 15, ਅੰਮ੍ਰਿਤਸਰ ਵਿਚ 12, ਬਠਿੰਡਾ ਵਿੱਚ 9 ,ਪਟਿਆਲਾ ਵਿੱਚ 8 ਕਰੋਨਾ ਤੋਂ ਪੀੜਤ ਮਰੀਜ਼ ਹਨ।