BREAKING NEWS
Search

ਪੰਜਾਬ ਚ ਕੈਪਟਨ ਵਲੋਂ ਹੋ ਗਿਆ ਐਲਾਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ ਇਹ ਕੰਮ – ਲੋਕਾਂ ਚ ਛਾਈ ਖ਼ੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸੂਬੇ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਲੋਕਾਂ ਦੀ ਸੁਰੱਖਿਆ ਲਈ ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ ,ਅਤੇ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਵੀ ਜਾਰੀ ਹੈ।

ਪੰਜਾਬ ਵਿੱਚ ਕੈਪਟਨ ਵੱਲੋਂ ਹੋ ਗਿਆ ਹੈ ਐਲਾਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ ਇਹ ਕੰਮ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਰੋਨਾ ਦੇ ਦੌਰ ਦੌਰਾਨ ਬਹੁਤ ਸਾਰੇ ਲੋਕਾਂ ਦੇ ਤਾਲਾਬੰਦੀ ਕਾਰਨ ਕੰਮਕਾਜ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸਭ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਰੂਰਤਮੰਦ ਲੋਕਾਂ ਅਤੇ ਕਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੇ ਘਰ ਮੁਫ਼ਤ ਵਿਚ ਭੋਜਨ ਮੁਹਈਆ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਇਨਸਾਨ ਭੁੱਖਾ ਨਹੀ ਰਹਿ ਸਕਦਾ।

ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਦੇ ਕਾਰਨ ਪੰਜਾਬ ਵਿੱਚ ਹੁਣ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਇਸ ਕੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਜੀ ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਵਿਭਾਗ ਵੱਲੋਂ ਅਜਿਹੀਆਂ ਰਸੋਈਆਂ ਅਤੇ ਡਿਲਵਰੀ ਏਜੰਟਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਜੋ ਪੰਜਾਬ ਵਿੱਚ ਗਰੀਬ ਅਤੇ ਕਰੋਨਾ ਨਾਲ ਪੀੜਤ ਮਰੀਜ਼ਾਂ ਨੂੰ ਭੋਜਨ ਪਹੁੰਚਾਉਣ ਲਈ ਉਪਰਾਲੇ ਕਰਨਗੇ।

ਇਸ ਕੰਮ ਲਈ ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਵੀ ਕੀਤੀ। ਉਥੇ ਹੀ ਲੋਕਾਂ ਨੂੰ ਭੋਜਨ ਮੁੱਹਈਆ ਨਾ ਹੋਣ ਦੀ ਸੂਰਤ ਵਿਚ ਇਕ ਹੈਲਪ ਲਾਈਨ ਨੰਬਰ 181 ਤੇ 112 ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਤੇ ਦਿਨ ਰਾਤ ਕਿਸੇ ਵੇਲੇ ਵੀ ਫੋਨ ਕਰਕੇ ਭੋਜਨ ਦੀ ਸਹੂਲਤ ਲਈ ਜਾ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੰਬਰਾਂ ਤੇ ਫੋਨ ਕਰਨ ਤੇ ਪੰਜਾਬ ਪੁਲਿਸ ਅਤੇ ਡਿਲਵਰੀ ਦੇਣ ਵਾਲੇ ਮੁੰਡਿਆਂ ਵੱਲੋਂ ਭੋਜਨ ਮੁੱਹਈਆ ਕਰਵਾਇਆ ਜਾਵੇਗਾ।