BREAKING NEWS
Search

ਪੰਜਾਬ ਚ ਝੋਨਾ ਲਾਉਣ ਦੀ ਤਰੀਕ ਦਾ ਸਰਕਾਰ ਵਲੋਂ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਦੇਸ਼ ਵਿੱਚ ਖੇਤੀ ਕਰਨ ਵਾਲੇ ਕਿਸਾਨ ਦੇਸ਼ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਿਸਾਨਾਂ ਦਾ ਵਿਰੋਧ ਲਗਾਤਾਰ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਉਥੇ ਹੀ ਲਗਾਤਾਰ ਦੇਸ਼ ਦੇ ਕਿਸਾਨਾਂ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇ-ਨਤੀਜਾ ਰਹੀਆਂ ਹਨ।

ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਮੋਰਚਾ ਲਾ ਕੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਕਟਾਈ ਕਰਨ ਤੋਂ ਬਾਅਦ ਮੁੜ ਦਿੱਲੀ ਮੋਰਚਿਆਂ ਉੱਪਰ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ। ਹੁਣ ਪੰਜਾਬ ਵਿੱਚ ਝੋਨਾ ਲਾਉਣ ਦੀ ਤਰੀਕ ਦਾ ਸਰਕਾਰ ਵਲੋਂ ਹੋ ਗਿਆ ਇਹ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਉਥੇ ਹੀ ਕਿਸਾਨਾਂ ਦੀ ਇਸ ਦੁਬਿਦਾ ਨੂੰ ਦੂਰ ਕਰ ਦਿੱਤਾ ਗਿਆ ਹੈ।

ਇਸ ਦੁਚਿੱਤੀ ਨੂੰ ਦੂਰ ਕਰਨ ਲਈ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਕੱਢ ਪੰਜਾਬ ਸਰਕਾਰ ਦੀ ਨੋਟੀਫਿਕੇਸ਼ਨ ਪਿੱਠ ਅੰਕਨ ਨੰਬਰ 8/19/2006-Agri-2(6)/4129-31 ਦਾ ਹਵਾਲਾ ਦਿੰਦਿਆਂ ਇਸ ਸਾਲ ਵੀ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੀ ਪਨੀਰੀ ਦੀ ਬਿਜਾਈ 10 ਮਈ ਅਤੇ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਵਿੱਚ ਜਿੱਥੇ ਇਸ ਸਮੇਂ ਕਣਕ ਦੀ ਫਸਲ ਦੀ ਕਟਾਈ ਕਰ ਦਿੱਤੀ ਗਈ ਹੈ ਅਤੇ ਸਾਰੀ ਕਣਕ ਕਟਾਈ ਤੋਂ ਬਾਅਦ ਮੰਡੀਆਂ ਵਿਚ ਪਹੁੰਚ ਗਈ ਹੈ ।

ਜਿੱਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਹੁੰਚ ਰਹੇ ਹਨ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਅਗਲੀ ਫਸਲ ਦੀ ਬਿਜਾਈ ਦੀ ਸ਼ੁਰੂਆਤ ਵੀ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਫ਼ਿਰੋਜ਼ਪੁਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਨੂੰ ਲੈ ਕੇ ਕਸ਼ਮਕਸ਼ ਵਿਚ ਸਨ। ਜਿੱਥੇ ਹੁਣ ਸੂਬੇ ਅੰਦਰ 10 ਮਈ ਤੋਂ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਥੇ ਹੀ ਲੋਕਾਂ ਦੀਆਂ ਮੁਸੀਬਤਾਂ ਵੀ ਘਟ ਜਾਣਗੀਆਂ।