BREAKING NEWS
Search

ਪੰਜਾਬ ਚ ਪ੍ਰਾਈਵੇਟ ਸਕੂਲਾਂ ਵਲੋਂ ਲਈਆਂ ਜਾ ਰਹੀਆਂ ਮੋਟੀਆਂ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਜਿੱਥੇ ਕਰੋਨਾ ਮਹਾਮਾਰੀ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਅਹਿਮ ਫ਼ੈਸਲੇ ਕੀਤੇ ਗਏ ਹਨ। ਜਿੱਥੇ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਸਖ਼ਤੀ ਕਰਨ ਅਤੇ ਤਾਲਾਬੰਦੀ ਕਰਨ ਦੇ ਅਧਿਕਾਰ ਸੂਬਾ ਸਰਕਾਰਾਂ ਨੂੰ ਦਿੱਤੇ ਗਏ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਰਗ ਦੇ ਲੋਕਾਂ ਦਾ ਟੀਕਾਕਰਨ ਵੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਦੇਸ਼ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਇਹ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਦਿੱਤੇ ਗਏ ਹਨ ।

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਲਈਆਂ ਜਾ ਰਹੀਆਂ ਮੋਟੀਆਂ ਫੀਸਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਸਮੇਂ ਤੋਂ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਸ ਸਮੇਂ ਤੋਂ ਹੀ ਨਿੱਜੀ ਸਕੂਲਾਂ ਵੱਲੋਂ ਵੱਧ ਫੀਸਾਂ ਵਸੂਲਣ ਦਾ ਮਾਮਲਾ ਚਰਚਾ ਦੇ ਵਿੱਚ ਰਿਹਾ ਹੈ। ਜਿਸ ਨੂੰ ਲੈ ਕੇ ਮਾਪਿਆਂ ਵੱਲੋਂ ਨਿੱਜੀ ਸਕੂਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਨਸਾ ਵਿੱਚ ਅੱਜ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਫਿਰ ਤੋਂ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਅਤੇ ਨਿੱਜੀ ਸਕੂਲਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਜਿੱਥੇ ਕਰੋਨਾ ਦੇ ਕਾਰਨ ਕੰਮਕਾਜ ਠੱਪ ਹੋ ਚੁੱਕੇ ਹਨ ਉਥੇ ਹੀ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਦਾ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਵੱਡੇ ਖਰਚੇ ਪਾ ਕੇ ਬੋਝ ਪਾਇਆ ਜਾ ਰਿਹਾ ਹੈ। ਉਥੇ ਹੀ ਬੱਚਿਆਂ ਦੇ ਮਾਪਿਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਵਾਧੂ ਫ਼ੀਸ ਵਸੂਲਣ ਵਾਲੇ ਸਕੂਲਾਂ ਖ਼ਿਲਾਫ਼ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਮਾਪਿਆਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾ ਸਕਦਾ ਹੈ।

ਮਾਨਸਾ ਵਿੱਚ ਅੱਜ ਬਹੁਤ ਸਾਰੇ ਬੱਚਿਆਂ ਦੇ ਮਾਪਿਆਂ ਜਿਨ੍ਹਾਂ ਵਿੱਚ ਬਿਮਲਜੀਤ ਕੌਰ, ਹਰਜਿੰਦਰ ਸਿੰਘ ਅਤੇ ਸੰਦੀਪ ਮੇਹਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਸੈਂਟ ਜੇਵੀਅਰ ਸਕੂਲ ਵਿੱਚ ਪੜ੍ਹਦੇ ਹਨ। ਤੇ ਸਕੂਲ ਵੱਲੋਂ ਧੱਕੇ ਨਾਲ ਵੱਧ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਉਹ ਅੱਜ ਪ੍ਰਬੰਧਕਾਂ ਨਾਲ ਗੱਲ ਕਰਨ ਆਏ ਸਨ, ਪਰ ਕਿਸੇ ਵੱਲੋਂ ਵੀ ਕਿਸੇ ਮਾਪੇ ਦੀ ਗੱਲ ਨਹੀਂ ਸੁਣੀ ਗਈ।