BREAKING NEWS
Search

ਪੰਜਾਬ ਚ ਵਾਪਰਿਆ ਕਹਿਰ – ਨੌਜਵਾਨਾਂ ਦੀਆਂ ਵਿਛਿਆ ਲੋਥਾਂ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਜਦੋਂ 2020 ਸਾਲ ਦਾ ਆਗਾਜ਼ ਹੋਇਆ ਸੀ ,ਤਾਂ ਦੁਨੀਆ ਬਹੁਤ ਖੁਸ਼ੀ ਸੀ, ਕਿ ਇਹ ਸਾਡੀ ਜਿੰਦਗੀ ਦੇ ਵਿਚ ਬੁਹਤ ਸਾਰੀਆਂ ਖੁਸ਼ੀਆਂ ਲੈ ਕੇ ਆਵੇਗਾ।ਪਰ ਇਹ ਸਾਲ ਸ਼ਾਇਦ ਸੋਗ ਭਰੀਆਂ ਖਬਰਾਂ ਸੁਣਾਉਣ ਲਈ ਹੀ ਚੜ੍ਹਿਆ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਨਾ ਜਾਣੇ ਕਿੰਨੀਆਂ ਅਜਿਹੀਆਂ ਖਬਰਾਂ ਆਈਆਂ ਜਿਨ੍ਹਾਂ ਨੇ ਇਨਸਾਨ ਦੇ ਮਨੋਬਲ ਨੂੰ ਤੋੜ ਕੇ ਰੱਖ ਦਿੱਤਾ। ਇਹ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਛੱਡ ਕੇ ਸਦਾ ਲਈ ਅਲਵਿਦਾ ਕਹਿ ਗਏ।

ਕੁਝ ਇਹੋ ਜਿਹੇ ਹਾਦਸਿਆਂ ਦਾ ਸ਼ਿ-ਕਾ- ਰ ਹੋ ਗਿਆ ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਸਾਲ ਸ਼ਾਇਦ ਸੋਗ ਭਰੀਆਂ ਖਬਰਾਂ ਸੁਣਾਉਣ ਲਈ ਹੀ ਚੜ੍ਹਿਆ ਹੈ।ਇਨ੍ਹਾਂ ਵਿੱਚ ਕਈ ਉਹ ਨੌਜਵਾਨ ਵੀ ਸ਼ਾਮਿਲ ਸਨ , ਜੋ ਘਰ ਤੋਂ ਕਿਸੇ ਕੰਮ ਲਈ ਗਏ ਪਰ ਵਾਪਸ ਨਹੀਂ ਆਏ।ਆਏ ਦਿਨ ਹੀ ਸੜਕ ਦੁਰਘਟਨਾਵਾਂ ਦੇ ਵਿਚ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਮਿਲ ਰਹੀਆਂ ਹਨ। ਜਿਸ ਨੂੰ ਸੁਣ ਕੇ ਹਰ ਇਨਸਾਨ ਦਾ ਮਨ ਦੁਖੀ ਹੋ ਜਾਂਦਾ ਹੈ।

ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਫ਼ਤਹਿਗੜ੍ਹ ਸਾਹਿਬ ਤੋਂ, ਜਿੱਥੇ ਇਕ ਦਰਦਨਾਕ ਸੜਕ ਹਾਦਸੇ ਦੇ ਵਿਚ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਚੰਡੀਗੜ੍ਹ ਰੋਡ ਤੇ ਪੈਂਦੇ ਪਿੰਡ ਭੈਰੋਪੁਰ ਕੋਲ ਵਾਪਰਿਆ ਹੈ ਜਿੱਥੇ ਇਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਦੋ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਸਾਰੇ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਦਾਖਲਾ ਕਰਵਾਉਣ ਲਈ ਜਾ ਰਹੇ ਸਨ।ਰਸਤੇ ਵਿੱਚ ਅਚਾਨਕ ਕਾਰ ਬੇਕਾਬੂ ਹੋ ਕੇ ਇਕ ਦਰਖੱਤ ਨਾਲ ਟਕਰਾ ਗਈ। ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰਿਆ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਇਸ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਤੇ ,ਦੋ ਵਿਦਿਆਰਥੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ , ਜਦਕਿ ਦੋ ਜ਼ਖਮੀ ਵਿਦਿਆਰਥੀਆਂ ਨੂੰ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਕਾਰ ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਵਿਚ 22 ਸਾਲਾ ਜਸਪ੍ਰੀਤ ਸਿੰਘ ਵਾਸੀ ਪਿੰਡ ਤੂਰਾ,ਅਤੇ 21 ਸਾਲਾ ਕੇਸ਼ਵ ਬਾਂਸਲ ਵਾਸੀ ਮੰਡੀ ਗੋਬਿੰਦਗੜ੍ਹ ਸ਼ਾਮਲ ਹਨ। ਪੁਲਿਸ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।