BREAKING NEWS
Search

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਇਹਨਾਂ ਵਲੋਂ ਚੱਕਾ ਜਾਮ ਕਰਨ ਬਾਰੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿਵੇਂ-ਜਿਵੇਂ ਚੋਣਾਂ ਹੋਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ-ਉਵੇਂ ਸੂਬਾ ਸਰਕਾਰ ਵੱਲੋਂ ਆਏ ਦਿਨ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਤੇ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਸੂਬਾ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਜਿੱਥੇ ਸਰਕਾਰ ਵੱਲੋਂ ਉਨ੍ਹਾਂ ਨੂੰ ਭਰੋਸਾ ਦੁਆਇਆ ਜਾ ਰਿਹਾ ਹੈ ਕਿ ਉਹਨਾਂ ਦੀਆਂ ਮੰਗਾਂ ਨੂੰ ਤੁਰੰਤ ਮਨ ਲਿਆ ਜਾਵੇਗਾ। ਉਥੇ ਹੀ ਸਰਕਾਰ ਵੱਲੋਂ ਕੀਤੀ ਜਾਂਦੀ ਦੇਰੀ ਨੂੰ ਦੇਖਦੇ ਹੋਏ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾ ਰਿਹਾ ਹੈ। ਹੁਣ ਪੰਜਾਬ ਵਿਚ ਸਫਰ ਕਰਨ ਵਾਲਿਆਂ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਅੰਦਰ ਪੀਆਰਟੀਸੀ ਅਤੇ ਪਨਬੱਸ ਦੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 6000 ਇਹ ਕਰਮਚਾਰੀ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਰਹੇ ਹਨ। ਜਿੱਥੇ ਪਹਿਲਾਂ 3 ਦਸੰਬਰ ਨੂੰ ਬੱਸ ਅੱਡਾ ਬੰਦ ਕਰਕੇ ਕਰਮਚਾਰੀ ਯੂਨੀਅਨ ਦੇ ਕਰਮਚਾਰੀਆਂ ਉਪਰ ਪੁਲਿਸ ਵੱਲੋਂ ਪਰਚੇ ਦਰਜ ਕੀਤੇ ਗਏ ਸਨ। ਇਨ੍ਹਾਂ ਦਾ ਵਿਰੋਧ ਕਰਦੇ ਹੋਏ ਹੁਣ ਹੰਗਾਮੀ ਮੀਟਿੰਗ ਕੀਤੀ ਗਈ ਹੈ।

ਉਥੇ ਹੀ ਯੂਨੀਅਨ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ। ਜਿੱਥੇ ਹੁਣ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਵੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਕਿ ਅਗਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਦੇ ਜ਼ਿੰਮੇਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਹੋਣਗੀਆਂ।

ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਥੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 8 ਦਸੰਬਰ ਨੂੰ ਕੀਤਾ ਜਾਵੇਗਾ। ਜਿੱਥੇ ਪਹਿਲਾਂ ਕਈ ਮੀਟਿੰਗਾਂ ਵਿੱਚ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਸੂਬਾਈ ਸੈਕਟਰੀ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਆਪਣਾ ਸੰਘਰਸ਼ ਤੇਜ਼ ਕਰ ਦੇਣਗੇ ਅਤੇ ਗ੍ਰਿਫਤਾਰੀਆਂ ਦੇਣ ਲਈ ਵੀ ਤਿਆਰ ਹਨ।