BREAKING NEWS
Search

ਪੰਜਾਬ ਦੇ ਇਸ ਸਕੂਲ ਦੀ ਅਧਿਆਪਕਾ ਨਿਕਲੀ ਪੌਜੇਟਿਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦੀਆਂ ਦੋ ਲਹਿਰਾ ਆ ਚੁੱਕੀਆਂ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਾਰੇ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਪਿਛਲੇ ਸਾਲ ਮਾਰਚ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਨ੍ਹਾਂ ਨੂੰ ਹੁਣ ਕਰੀਨਾ ਕੇਸਾਂ ਵਿਚ ਕਮੀ ਨੂੰ ਵੇਖਦੇ ਹੋਏ 2 ਅਗਸਤ ਤੋਂ ਸ਼ੁਰੂ ਕੀਤਾ ਗਿਆ ਹੈ। ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜ਼ਾਜ਼ਤ ਦੇ ਦਿੱਤੀ ਗਈ ਹੈ। ਉਥੇ ਹੀ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਨੂੰ ਕੋਰੋਨਾ ਟੈਸਟ ਅਤੇ ਟੀਕਾਕਰਨ ਕੀਤਾ ਜਾਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਸ ਸਦਕਾ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਆਉਣ ਤੋਂ ਰੋਕਿਆ ਜਾ ਸਕੇ।

ਉਥੇ ਹੀ ਸਕੂਲ ਖੁਲ੍ਹਣ ਤੋਂ ਬਾਅਦ ਬਹੁਤ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਪੰਜਾਬ ਦੇ ਇਸ ਸਕੂਲ ਦੀ ਅਧਿਆਪਕਾ ਕਰੋਨਾ ਸੰਕਰਮਿਤ ਨਿਕਲੀ ਹੈ ਜਿਸ ਦੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜ਼ਿਲ੍ਹੇ ਅਧੀਨ ਆਉਣ ਵਾਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੰਡਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਪੜ੍ਹਾਉਣ ਵਾਲੀ ਇਕ ਅਧਿਆਪਕਾ ਕਰੋਨਾ ਦੀ ਚਪੇਟ ਵਿਚ ਆ ਗਈ ਹੈ।

ਅਧਿਆਪਕਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਮਿਲਦੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਕੇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਜਿੱਥੇ ਜਲੰਧਰ ਵਿਚ ਇੱਕ ਨਿੱਜੀ ਲੈਬੋਰੇਟਰੀ ਤੋਂ ਕੁੱਲ ਅੱਠ ਲੋਕਾਂ ਦੀ ਕਰੋਨਾ ਰਿਪੋਰਟ ਪੋਜਟਿਵ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ । ਇਨ੍ਹਾਂ ਮਰੀਜ਼ਾਂ ਵਿੱਚ 5 ਲੋਕ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ 3 ਹੋਰ ਜ਼ਿਲਿਆਂ ਦੇ ਰਹਿਣ ਵਾਲੇ ਹਨ।

ਸਕੂਲ ਵਿੱਚ ਪੜ੍ਹਾਉਣ ਵਾਲੀ ਇਸ ਮੈਡਮ ਤੋਂ ਇਲਾਵਾ ਜੋ ਲੋਕ ਬਾਕੀ ਵੀ ਕਰੋਨਾ ਦੀ ਚਪੇਟ ਵਿੱਚ ਆਏ ਹਨ ਉਨ੍ਹਾਂ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚ ਨਿਊ ਕਰਤਾਰ ਨਗਰ ਦੇ ਮਰੀਜ਼, ਮਾਡਲ ਟਾਊਨ ਅਤੇ ਅਲੀ ਮਹੱਲਾ, ਇੱਕ ਮਰੀਜ਼ ਪਿੰਡ ਕਲਿਆਣਪੁਰ ਦਾ ਹੈ। ਮਹਿਕਮੇ ਵੱਲੋਂ ਵੀਰਵਾਰ ਨੂੰ ਸਰਕਾਰੀ ਅਤੇ ਨਿੱਜੀ ਲੈਬੋਰਟਰੀਆਂ ਵਿਚ ਹੋਏ ਟੈਸਟਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਵੀਰਵਾਰ ਨੂੰ 8 ਲੋਕਾਂ ਦੇ ਕਰੋਨਾ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ।