BREAKING NEWS
Search

ਪੰਜਾਬ ਦੇ ਕਿਸਾਨਾਂ ਦੇ ਕਰਜੇ ਮਾਫ਼ੀ ਬਾਰੇ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾ ਰਹੇ 2021-22 ਦੇ ਬਜਟ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਪੇਸ਼ ਕੀਤੇ ਜਾ ਰਹੇ ਬਜਟ ਦੌਰਾਨ ਕਈ ਤਰ੍ਹਾਂ ਦੇ ਐਲਾਨ ਸਾਹਮਣੇ ਆ ਰਹੇ ਹਨ। ਜਿਸ ਕਾਰਨ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਕਿਉਂਕਿ ਸੂਬੇ ਅੰਦਰ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ।

ਪੰਜਾਬ ਦੇ ਕਿਸਾਨਾਂ ਦੇ ਕਰਜੇ ਮਾਫ਼ੀ ਬਾਰੇ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ , ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਇਹ ਬਜਟ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਦੇ ਕਰਜ਼ਾ ਮੁਆਫੀ ਲਈ 2021-22 ਦੇ ਬਜਟ ਵਿਚ 1721 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। 1186 ਕਰੋੜ ਰੁਪਏ ਤੋਂ 1.83 ਲੱਖ ਕਿਸਾਨਾਂ ਨੂੰ 526 ਕਰੋੜ ਰੁਪਏ ਤੋਂ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਇਸ ਐਲਾਨ ਨਾਲ ਗਰੀਬ ਅਤੇ ਮੱਧ ਵਰਗ ਨੂੰ ਬਹੁਤ ਮਦਦ ਮਿਲੇਗੀ।

ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਲਾਨੌਰ, ਗੁਰਦਾਸਪੁਰ ਵਿੱਚ ਪੰਜਾਬ ਗੰਨਾ ਖੋਜ ਵਿਕਾਸ ਸੰਸਥਾ ਸਥਾਪਤ ਕੀਤੀ ਜਾਏਗੀ। ਜਿਸ ਨਾਲ ਕਈ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ ।ਇਸ ਲਈ 47 ਕਰੋੜ ਰੁਪਏ ਦੀ ਵਿਵਸਥਾ ਹੈ। ਉਸਾਰੀ ਦਸੰਬਰ 2021 ਤੱਕ ਪੂਰੀ ਹੋ ਜਾਵੇਗੀ। ਸੂਬਾ ਸਰਕਾਰ ਵੱਲੋਂ ਬਿਜਲੀ ਸਬੰਧੀ ਵੀ ਕਿਸਾਨਾਂ ਲਈ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਦੇ ਲਈ ਬਜਟ ਵਿਚ 7000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਬਿਜਲੀ ਦੀ ਸਹੂਲਤ ਜਾਰੀ ਰੱਖਣ ਬਾਰੇ ਕਿਹਾ ਗਿਆ ਸੀ।

ਇਸ ਦੇ ਲਈ ਬਜਟ ਵਿਚ 7000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਫਾਜ਼ਿਲਕਾ ਦੇ ਪਿੰਡ ਗੋਬਿੰਦਗੜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸਬਜ਼ੀ ਕੇਂਦਰ ਸਥਾਪਤ ਕੀਤਾ ਜਾਵੇਗਾ। ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮਿਲਣਗੇ। ਜਿੱਥੇ ਅੱਜ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਲਈ ਮੁਫਤ ਸਫਰ, ਗਰੀਬ ਵਰਗ ਨੂੰ ਦਿੱਤੀ ਜਾ ਰਹੀ ਸ਼ਗਨ ਸਕੀਮ ਵਿੱਚ, ਬੜਾਪਾ ਪੈਨਸ਼ਨ ਵਿੱਚ ਵਾਧਾ,ਕਰਦੇ ਹੋਏ ਗਰੀਬ ਵਰਗ ਨੂੰ ਬਹੁਤ ਸਾਰੀ ਰਾਹਤ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਵੱਲੋਂ ਸਰਕਾਰੀ ਕਾਲਜਾਂ ਅਤੇ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਫ੍ਰੀ ਟਰਾਂਸਪੋਰਟ ਬੱਸਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਐਲਾਨਾਂ ਨਾਲ ਵੱਖ-ਵੱਖ ਖੇਤਰ ਦੇ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।