BREAKING NEWS
Search

ਪੰਜਾਬ ਹੁਣ ਇਹਨਾਂ ਵਲੋਂ ਹੋ ਗਿਆ 19 ਮਈ ਦੇ ਬਾਰੇ ਚ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਲੋਕਾਂ ਦੀ ਸੁਰੱਖਿਆ ਲਈ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਕਰੋਨਾ ਦੇ ਪ੍ਰਚਾਰ ਨੂੰ ਰੋਕਣ ਲਈ ਟੀਕਾਕਰਣ ਅਭਿਆਨ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 45 ਸਾਲ ਉਮਰ ਤੋਂ ਉੱਪਰ ਦੇ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਕੈਪਟਨ ਸਰਕਾਰ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਵਾਇਆ ਜਾਂਦਾ ਸੀ । ਉਥੇ ਹੀ ਦੇਸ਼ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਭਰੋਸਾ ਵੀ ਦਿੱਤਾ ਸੀ। ਜਿਸ ਤਹਿਤ ਵੱਖ-ਵੱਖ ਵਿਭਾਗਾਂ ਵਿਚ ਭਰਤੀ ਕੀਤੀ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਇਨ੍ਹਾਂ ਵੱਲੋਂ 19 ਮਈ ਲਈ ਹੋ ਗਿਆ ਹੈ ਇਹ ਐਲਾਨ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਚੰਡੀਗੜ੍ਹ ਵਿਖੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਇਕ ਵਫ਼ਦ ਰਣਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਹੈ। ਇਨ੍ਹਾਂ ਉਮੀਦਵਾਰ ਵੱਲੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ, ਜੋ ਜਾਰੀ ਕੀਤੇ ਜਾਣ।

ਇਸ ਵਫਦ ਨੇ ਦੱਸਿਆ ਕਿ ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਅਗਸਤ 2020 ਵਿੱਚ ਮਲਟੀਪਰਪਜ਼ ਹੈਲਥ ਵਰਕਰ ਮੇਲ ਦੀਆਂ 200 ਅਸਾਮੀਆਂ, ਅਤੇ ਫੀਮੇਲ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਜਿਸ ਨੂੰ ਲਿਖਤੀ ਇਮਤਿਹਾਨ ਤੋਂ ਬਾਅਦ ਮੈਰਿਟ ਸੂਚੀ ਬਣਾ ਕੇ ਸਿਹਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਪਰ ਇਨ੍ਹਾਂ ਬੇਰੁਜਗਾਰ ਨੌਜਵਾਨਾਂ ਦੀ ਨਿਯੁਕਤੀ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਜਾਵੇ ਤਾਂ ਜੋ ਉਹ ਇਸ ਕਰੋਨਾ ਦੇ ਦੌਰ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਉਹਨਾਂ ਦੀ ਜਾਨ ਬਚਾ ਸਕਣ।

ਵਫਦ ਦੀ ਪ੍ਰਧਾਨ ਰਣਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਤੇ ਜਿੱਥੇ ਰੋਕ ਲਗਾ ਦਿੱਤੀ ਗਈ ਹੈ, ਉੱਥੇ ਹੀ ਹਾਈ ਕੋਰਟ ਵਿੱਚ ਰਿਟ ਪਟੀਸ਼ਨ ਦੀ ਸੁਣਵਾਈ 20 ਅਗਸਤ 2021 ਪਾਈ ਗਈ ਹੈ। ਜੋ ਅਜੇ ਬਹੁਤ ਦੂਰ ਹੈ। ਇਸ ਲਈ ਇਸ ਵਫ਼ਦ ਨੇ ਸਿਹਤ ਮੰਤਰੀ ਨੂੰ ਗੁਜਾਰਿਸ਼ ਕੀਤੀ ਹੈ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ। ਇਸ ਤੇ ਸਿਹਤ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ।