BREAKING NEWS
Search

ਪੰਜਾਬ: 21 ਅਕਤੂਬਰ ਲਈ ਹੋ ਗਿਆ ਇਹ ਐਲਾਨ 30 ਕਿਸਾਨ ਜਥੇਬੰਦੀਆਂ ਵਲੋਂ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਕਿਸਾਨ ਜਥੇਬੰਦੀਆਂ ਲਗਾਤਾਰ ਕਾਫੀ ਦਿਨਾਂ ਤੋਂ ਇਸ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਜਿੱਥੇ ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੋਲ ਪੰਪ ਅਤੇ ਟੋਲ ਪਲਾਜ਼ਾ ਉੱਤੇ ਵੀ ਧਰਨੇ ਦਿੱਤੇ ਜਾ ਰਹੇ ਹਨ।

ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਧਰਨਿਆਂ ਦੇ ਮੱਦੇਨਜ਼ਰ ਹੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨ ਲਈ ਬੁਲਾਇਆ ਗਿਆ ਹੈ। ਉੱਥੇ ਹੀ 30 ਕਿਸਾਨ ਜਥੇਬੰਦੀਆਂ ਵੱਲੋਂ 21 ਅਕਤੂਬਰ ਲਈ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਵਿੱਚ ਹੀ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 20 ਅਕਤੂਬਰ ਨੂੰ ਹੋਣੀ ਸੀ। ਜੋ ਹੁਣ ਬਦਲ ਕੇ 21 ਅਕਤੂਬਰ ਨੂੰ ਪੰਜਾਬ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ।

ਇਹ ਮੀਟਿੰਗ ਇਸ ਲਈ ਤਬਦੀਲ ਕੀਤੀ ਗਈ ਹੈ ਕਿ ਦੋ ਦਿਨ ਵਿਧਾਨ ਸਭਾ ਵਿੱਚ ਵਿਸ਼ੇਸ਼ ਸ਼ੈਸ਼ਨ ਹੋਣਗੇ। ਇਹ ਵਿਸ਼ੇਸ਼ ਸ਼ੈਸ਼ਨ ਵੀ ਕਿਸਾਨ ਜਥੇਬੰਦੀਆਂ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨਿਆਂ ਕਾਰਨ ਬੁਲਾਇਆ ਗਿਆ ਹੈ। ਬੁਰਜਗਿੱਲ ਨੇ ਕਿਹਾ ਹੈ ਕਿ ਪੰਜਾਬ ਭਰ ਚ ਰੇਲਵੇ ਲਾਈਨਾਂ, ਟੋਲ ਪਲਾਜ਼ਾ , ਰਿਲਾਇੰਸ ਦੇ ਪੈਟਰੋਲ ਪੰਪ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਕਿਸਾਨ ਜੋਸ਼ ਨਾਲ ਲਗਾਤਾਰ ਡਟੇ ਹੋਏ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਰਾਹੀਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦੇ ਜਾਣ ਵਾਲੇ ਮਤਿਆਂ ਦੀ ਸਮੀਖਿਆ ਇਸ ਮੀਟਿੰਗ ਵਿੱਚ ਕੀਤੀ ਜਾਵੇਗੀ। ਹੁਣ ਤੱਕ ਦੇ ਸੰਘਰਸ਼ ਦੀ ਪੜਚੋਲ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਕੈਪਟਨ ਸਰਕਾਰ ਵੱਲੋਂ ਵੀ ਕਿਸਾਨ ਜਥੇਬੰਦੀਆ ਦਾ ਸਾਥ ਦਿੰਦੇ ਹੋਏ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਸੁਪਰੀਮ ਕੋਰਟ ਤਕ ਵੀ ਜਾਣਗੇ। ਨਵਜੋਤ ਸਿੰਘ ਸਿੱਧੂ ਵੀ ਇਸ ਵਿਸ਼ੇਸ਼ ਸੈਸ਼ਨ ਵਿਚ ਬਹੁਤ ਲੰਬੇ ਅਰਸੇ ਬਾਅਦ ਹਾਜ਼ਰ ਹੋਏ ਹਨ।

ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਉਹ ਲਗਾਤਾਰ ਆਪਣੇ ਧਰਨੇ ਅਤੇ ਰੋਸ ਮੁਜ਼ਾਹਰਿਆਂ ਤੇ ਡਟੇ ਰਹਿਣਗੇ। ਜੇਕਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ, ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।