BREAKING NEWS
Search

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖ਼ੇਤੀ ਕਾਨੂੰਨਾਂ ਦੇ ਕਾਰਨ ਭਾਰਤ ਦੇ ਬਹੁਤ ਸਾਰੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦਾ ਅਸਲ ਪਿਛਲੇ ਦਿਨੀਂ ਬਹੁਤ ਸਾਰੇ ਸੂਬਿਆਂ ਅੰਦਰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਵੇਖਿਆ ਗਿਆ ਹੈ। ਕਈ ਜਗ੍ਹਾ ਉਪਰ ਭਾਜਪਾ ਨਾਲ ਕੀਤਾ ਗਠਜੋੜ ਕਈ ਪਾਰਟੀਆਂ ਵੱਲੋਂ ਤੋੜ ਦਿੱਤਾ ਗਿਆ ਹੈ। ਬਹੁਤ ਸਾਰੇ ਭਾਜਪਾ ਦੇ ਆਗੂਆਂ ਨੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ।

ਤੇ ਉਥੇ ਹੀ ਕੁਝ ਕਾਂਗਰਸੀ ਆਗੂ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ । ਆਏ ਦਿਨ ਹੀ ਆਗੂਆਂ ਦਾ ਪਾਰਟੀ ਤੋਂ ਤੋੜ ਵਿਛੋੜਾ ਕਰਕੇ ਦੂਸਰੀ ਪਾਰਟੀ ਦਾ ਪੱਲਾ ਫੜੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ। ਕੁਝ ਸਮਾਂ ਪਹਿਲਾਂ ਹੋਈਆ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਚੋਣ ਨਿਸ਼ਾਨ ਤੇ ਹੀ ਚੋਣਾਂ ਵਿੱਚ ਚੋਣ ਲੜੀ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝ-ਟ-ਕਾ ਲੱਗਾ ਜਦੋਂ ਕਾਂਗਰਸ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਹਲਕਾ ਜਲਾਲਾਬਾਦ ਕਾਂਗਰਸ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਉਹ ਪੰਜਾਬ ਵਿਧਾਨ ਸਭਾ ਵਿਚ ਦੋ ਵਾਰ ਜਲਾਲਾਬਾਦ ਹਲਕੇ ਦੀ ਨੁਮਾਇੰਦਗੀ ਕਰਦੇ ਰਹੇ ਹਨ। ਉਹ ਕਾਂਗਰਸ ਪਾਰਟੀ ਦੇ ਉਘੇ ਆਗੂ ਰਹੇ ਜੋ ਪਹਿਲਾਂ 1992 ਤੋਂ 1997 ਤੱਕ ਅਤੇ ਫਿਰ 2002 ਤੋਂ 2007 ਤਕ ਕਾਂਗਰਸ ਦੀ ਸਰਕਾਰ ਵਿਚ ਮੰਤਰੀ ਰਹੇ ਹਨ।

14 ਅਪ੍ਰੈਲ ਨੂੰ ਪਿੰਡ ਚੱਕ ਸੋਤਰੀਆਂ ਬੰਦੀ ਵਾਲਾ ਵਿਖੇ ਕਾਂਗਰਸ ਵਰਕਰਾਂ ਦੇ ਭਰਵੇਂ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਹੈ। ਸਟੇਜ਼ ਉੱਪਰ ਬੇਸ਼ੱਕ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਦਾ ਨਾਮ ਨਹੀਂ ਲਿਆ ਗਿਆ ਹੈ, ਪਰ ਫਾਜ਼ਿਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਵਜੋਂ ਹੰਸ ਰਾਜ ਜੌਸਨ ਨੂੰ ਦੇਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਰਨਲ ਸਕੱਤਰ ਵੀ ਐਲਾਨ ਕੀਤਾ ਹੈ। ਨਾਲ ਹੀ ਉਹਨਾਂ ਦੇ ਇਲੈਕਸ਼ਨ ਲ-ੜਾ-ਉ-ਣ ਬਾਰੇ ਵੀ ਗੱਲ ਆਖੀ ਗਈ ਹੈ।