BREAKING NEWS
Search

ਰਾਧਾ ਸਵਾਮੀ ਡੇਰਾ ਬਿਆਸ ਤੋਂ ਹੁਣ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜੋ ਲੋਕਾਂ ਦੀ ਭਲਾਈ ਲਈ ਅਨੇਕਾਂ ਕਾਰਜ ਕਰਦੀਆਂ ਹਨ। ਗੱਲ ਕੀਤੀ ਜਾਵੇ ਪੰਜਾਬ ਸੂਬੇ ਦੀ ਤਾਂ ਇਥੇ ਵੀ ਅਜਿਹੀਆਂ ਸੰਸਥਾਵਾਂ ਦੀ ਕੋਈ ਕਮੀ ਨਹੀਂ ਹੈ। ਜੋ ਲੋੜਵੰਦਾਂ ਦੀ ਮਦਦ ਕਰਦੀਆਂ ਹਨ, ਉਥੇ ਹੀ ਲੋਕਾਂ ਨੂੰ ਸਹੀ ਸੇਧ ਦੇਣ ਵਿੱਚ ਕਾਰਜ ਕਰ ਰਹੀਆਂ ਹਨ। ਕਰੋਨਾ ਸਮੇਂ ਵੀ ਅਜਿਹੀਆਂ ਸੰਸਥਾਵਾਂ ਉਭਰ ਕੇ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਗਰੀਬ ਵਰਗ ਦੀ ਬਾਂਹ ਫੜੀ ਹੈ। ਜਿਨ੍ਹਾਂ ਵੱਲੋਂ ਹਰ ਵਰਗ ਦੀ ਭਰਪੂਰ ਸਹਾਇਤਾ ਕਰਨ ਲਈ ਲਗਾਤਾਰ ਲੰਗਰ ਦੀ ਸੇਵਾ ਕੀਤੀ ਗਈ।

ਕਰੋਨਾ ਦੇ ਸਮੇਂ ਜਿਥੇ ਲੋਕਾਂ ਦਾ ਬਾਹਰ ਨਿਕਲਣਾ ਮੁ-ਸ਼-ਕ-ਲ ਸੀ,ਉਥੇ ਹੀ ਅਜਿਹੀਆਂ ਸੰਸਥਾਵਾਂ ਲੋਕਾਂ ਲਈ ਮਸੀਹਾ ਬਣ ਕੇ ਸਾਹਮਣੇ ਆਇਆ। ਹੁਣ ਰਾਧਾ ਸਵਾਮੀ ਡੇਰਾ ਬਿਆਸ ਤੋਂ ਵੀ ਇੱਕ ਤਾਜ਼ਾ ਖਬਰ ਸਾਹਮਣੇ ਆਈ ਹੈ। ਡੇਰਾ ਬਿਆਸ ਜਿੱਥੇ ਹਮੇਸ਼ਾ ਲੋਕਾਂ ਨੂੰ ਸਹੀ ਮਾਰਗ ਦਰਸ਼ਨ ਕਰਨ ਲਈ ਅੱਗੇ ਆਇਆ ਹੈ। ਉਥੇ ਵੀ ਬਹੁਤ ਸਾਰੇ ਲੋਕਾਂ ਦੀ ਆਸਥਾ ਇਸ ਡੇਰੇ ਨਾਲ ਜੁੜੀ ਹੋਈ ਹੈ। ਪੰਜਾਬ ਵਿੱਚ ਕੁਝ ਦਿਨ ਪਹਿਲਾਂ ਹੀ ਨਗਰ ਨਿਗਮ ,ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਈਆਂ ਸਨ

ਜਿਸ ਵਿੱਚ ਕਾਂਗਰਸ ਨੂੰ ਸਫਲਤਾ ਹਾਸਲ ਹੋਈ ਹੈ। ਇਸ ਜਿੱਤ ਤੋਂ ਬਾਅਦ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਇੰਚਾਰਜ ਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਡੇਰਾ ਬਿਆਸ ਪਹੁੰਚੇ ਹਨ। ਜਿੱਥੇ ਡੇਰਾ ਬਿਆਸ ਰਾਜਨੀਤੀ ਅਤੇ ਮੀਡੀਆ ਤੋਂ ਹਮੇਸ਼ਾ ਦੂਰੀ ਬਣਾ ਕੇ ਰੱਖਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਸ ਡੇਰੇ ਪ੍ਰਤੀ ਸ਼ਰਧਾ ਨੂੰ ਲੈ ਕੇ ਇਥੇ ਆਉਂਦੇ ਹਨ। ਡੇਰੇ ਦੇ ਪ੍ਰਭਾਵ ਕਾਰਨ ਹੀ ਬਹੁਤ ਸਾਰੀਆਂ ਸਿਆਸੀ ਸਖ਼ਸ਼ੀਅਤਾਂ ਵੀ ਇਥੇ ਪਹੁੰਚਦੀਆਂ ਹਨ। ਕਰੋਨਾ ਦੌਰਾਨ ਇੱਥੇ ਕੁਝ ਸਮੇਂ ਲਈ ਹਲਚਲ ਬੰਦ ਰਹੀ ਸੀ।

ਹੁਣ ਡੇਰੇ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨ ਲਈ ਹਰੀਸ਼ ਰਾਵਤ ਦੇ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਉਚੇਚੇ ਤੌਰ ਤੇ ਪਹੁੰਚੇ ਸਨ। ਇਸ ਮੁਲਾਕਾਤ ਦੀ ਪੁਸ਼ਟੀ ਹਰੀਸ਼ ਰਾਵਤ ਵੱਲੋਂ ਹੀ ਕੀਤੀ ਗਈ ਹੈ। ਉਨ੍ਹਾਂ ਗੱਲ ਬਾਤ ਕਰਦੇ ਹੋਏ ਦੱਸਿਆ ਹੈ ਕੇ ਮੈਨੂੰ ਇਸ ਪਵਿੱਤਰ ਸਥਾਨ ਤੇ ਜਾਣ ਦਾ ਮੌਕਾ ਮਿਲਿਆ ਹੈ। ਹਰੀਸ਼ ਰਾਵਤ ਸ਼ੁੱਕਰਵਾਰ ਨੂੰ ਜਲੰਧਰ ਤੋਂ ਪਰਸਨਲ ਚਾਰਟਰਡ ਜਹਾਜ਼ ਰਾਹੀਂ ਬਿਆਸ ਪਹੁੰਚੇ ਸਨ।