BREAKING NEWS
Search

ਵਾਪਰਿਆ ਕਹਿਰ ਲਗੇ ਲਾਸ਼ਾਂ ਦੇ ਢੇਰ ਇਕੋ ਪ੍ਰੀਵਾਰ ਦੇ 7 ਜੀਆਂ ਦੀ ਹੋਈ ਮੀਂਹ ਕਾਰਨ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਇੱਥੇ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇੱਥੇ ਹੀ ਵੱਖ ਵੱਖ ਸੂਬਿਆਂ ਵਿਚ ਇਸ ਹੋਣ ਵਾਲੀ ਬਰਸਾਤ ਦੇ ਕਾਰਨ ਕਈ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹਿਮਾਚਲ ਵਿਚ ਵੀ ਭਾਰੀ ਬਰਸਾਤ ਤੇ ਢਿੱਗਾਂ ਡਿੱਗਣ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਸ ਦਾ ਅਸਰ ਪੰਜਾਬ ਵਿੱਚ ਵੀ ਹੋ ਰਿਹਾ ਹੈ। ਜਿੱਥੇ ਮੀਂਹ ਅਤੇ ਅਸਮਾਨੀ ਬਿਜਲੀ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ। ਉਥੇ ਹੀ ਬਰਸਾਤ ਦੇ ਕਾਰਨ ਮਕਾਨ ਦੀਆਂ ਛੱਤਾਂ ਡਿੱਗਣ ਕਾਰਨ ਕਈ ਪਰਵਾਰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ।

ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਇਕ ਪਰਿਵਾਰ ਦੇ 7 ਜੀਆਂ ਦੀ ਮੌਤ ਕਾਰਨ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਸਥਾਨ ਸੂਬੇ ਦੇ ਬੂੰਦੀ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਹੋਈ ਭਾਰੀ ਬਰਸਾਤ ਕਾਰਨ ਇਕ ਘਰ ਦੀ ਕੰਧ ਢਹਿਣ ਇੱਕ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ ਹੈ। ਇਸ ਘਰ ਵਿਚ ਅੱਠ ਲੋਕ ਮੌਜੂਦ ਸਨ। ਜਿੱਥੇ ਕੰਧ ਡਿੱਗਣ ਦੀ ਆਵਾਜ਼ ਸੁਣ ਕੇ ਮਹਾਵੀਰ ਘਰ ਤੋਂ ਬਾਹਰ ਆ ਗਿਆ, ਅਤੇ ਸੱਤ ਪਰਿਵਾਰਕ ਮੈਂਬਰ ਇਸ ਹਾਦਸੇ ਦਾ ਸ਼ਿਕਾਰ ਹੋ ਗਏ।

ਇਨ੍ਹਾਂ ਵਿੱਚੋਂ ਚਾਰ ਬੱਚੇ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮਹਾਂਵੀਰ ਪੁੱਤਰ ਸੁਰੇਸ਼ ਆਪਣੇ ਨਾਨਾ ਨਾਨੀ ਦੇ ਘਰ ਗਿਆ ਹੋਇਆ ਸੀ ਜਿਸ ਕਾਰਨ ਉਸ ਦਾ ਬਚਾਅ ਹੋ ਗਿਆ ਹੈ। ਮਹਾਂ ਵੀਰ ਨੇ ਦੱਸਿਆ ਕਿ ਉਸ ਦੀ ਪਤਨੀ ਮੀਰਾ ਅਤੇ ਧੀ ਤਮੰਨਾ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਨਾਂ ਦੀ ਵੀ ਮੌਤ ਹੋ ਗਈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਘਰ ਦੀ ਖਸਤਾ ਹਾਲਤ ਹੋਣ ਕਾਰਨ ਕੰਧ ਡਿੱਗ ਪਈ ਸੀ। ਇਸ ਘਰ ਵਿੱਚ ਦੋ ਭਰਾਵਾਂ ਮਹਾਂਵੀਰ ਅਤੇ ਮਹਿੰਦਰ ਦਾ ਪਰਿਵਾਰ ਇੱਕ ਜਗਾ ਰਹਿੰਦਾ ਸੀ।

ਇਹ ਘਟਨਾ ਬੁੱਧਵਾਰ ਦੁਪਹਿਰ ਢਾਈ ਵਜੇ ਦੇ ਕਰੀਬ ਵਾਪਰੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਡਿਪਟੀ ਸੁਪਰਡੈਂਟ ਵੱਲੋਂ ਬਚਾਅ ਮੁਹਿੰਮ ਜਾਰੀ ਕੀਤੀ ਗਈ ਹੈ। ਉਥੇ ਹੀ ਲਾਸ਼ਾਂ ਨੂੰ ਮਲਬੇ ਵਿੱਚੋਂ ਬਾਹਰ ਕੱਢ ਕੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ।