BREAKING NEWS
Search

ਸਾਵਧਾਨ ਪੰਜਾਬ ਚ ਇਸ ਰੂਟ ਤੇ ਸਫ਼ਰ ਕਰਨ ਵਾਲੇ- ਕਿਸਾਨਾਂ ਨੇ ਕਰਤੀ ਇਸ ਕਾਰਨ ਆਵਾਜਾਈ ਠੱਪ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਹੋਣ ਵਾਲੀ ਬਰਸਾਤ ਦਾ ਅਸਰ ਬਹੁਤ ਸਾਰੇ ਇਲਾਕਿਆਂ ਵਿੱਚ ਵੇਖਿਆ ਜਾ ਰਿਹਾ ਹੈ ਜਿਥੇ ਇਕ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹਿਮਾਚਲ ਵਿਚ ਹੋਣ ਵਾਲੀ ਬਰਸਾਤ ਦੇ ਕਾਰਨ ਜਿੱਥੇ ਭਾਰੀ ਨੁਕਸਾਨ ਹੋਇਆ ਹੈ ਉੱਥੇ ਹੀ ਬਰਸਾਤ ਅਤੇ ਬੱਦਲ ਫਟਣ,ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋਈ ਹੈ,ਉਥੇ ਹੀ ਪੰਜਾਬ ਦੇ ਵਿੱਚ ਵੀ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੀ ਦਰਿਆਵਾਂ ਦੇ ਕਿਨਾਰਿਆਂ ਤੇ ਵਸਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਐਲਾਨ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਵੀ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿਚ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਅਤੇ ਫ਼ਸਲਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਹੁਣ ਪੰਜਾਬ ਵਿੱਚ ਇਸ ਰੂਟ ਤੇ ਸਫਰ ਕਰਨ ਵਾਲਿਆਂ ਲਈ ਇਕ ਖਾਸ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਵੱਲੋਂ ਆਵਾਜਾਈ ਨੂੰ ਠੱਪ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲੇ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਸਾਹਮਣੇ ਆਈ ਹੈ। ਜਿੱਥੇ ਗੁੱਸੇ ਵਿੱਚ ਆਏ ਹੋਏ ਕਿਸਾਨਾਂ ਵੱਲੋਂ ਰਸਤਾ ਬੰਦ ਕੀਤਾ ਗਿਆ ਹੈ। ਜਿਸ ਕਾਰਨ ਆਵਾਜਾਈ ਵੀ ਬਹੁਤ ਜ਼ਿਆਦਾ ਪ੍ਰਭਾਵਤ ਹੋ ਰਹੀ ਹੈ। ਇਹ ਧਰਨੇ ਪ੍ਰਦਰਸ਼ਨ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹਨ।

ਜਿਨ੍ਹਾਂ ਦੀਆਂ ਫ਼ਸਲਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕੋਈ ਵੀ ਸੁਚੱਜੇ ਢੰਗ ਨਾਲ ਕੀਤੇ ਗਏ ਪ੍ਰਬੰਧਾਂ ਬਾਰੇ ਕੋਈ ਵੀ ਕਦਮ ਨਹੀਂ ਚੁੱਕੇ ਗਏ। ਜਿਸ ਕਾਰਨ ਪ੍ਰਭਾਵਤ ਹੋਣ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਇਆ ਤੇ ਗੁੱਸੇ ਵਿੱਚ ਆਏ ਹੋਏ ਕਿਸਾਨਾਂ ਵੱਲੋਂ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆ ਸੜਕ ਉਪਰ ਟੈਂਟ ਲਾ ਕੇ ਪੱਕਾ ਮੋਰਚਾ ਲਾ ਦਿੱਤਾ ਗਿਆ ਹੈ।

ਧਰਨਾ ਦੇ ਰਹੇ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਬਰਸਾਤ ਦੇ ਪਾਣੀ ਦੀ ਸੁਚਾਰੂ ਢੰਗ ਨਾਲ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਫਸਲਾਂ ਨੂੰ ਬਚਾਇਆ ਜਾ ਸਕੇ। ਇਸ ਲਈ ਕਿਸਾਨਾਂ ਵੱਲੋਂ ਦਿੱਲੀ ਸੰਗਰੂਰ ਕੌਮੀ ਮਾਰਗ ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤਾ ਗਿਆ ਹੈ। ਇਹ ਤੀਸਰੀ ਵਾਰ ਹੈ ਕੇ ਕਿਸਾਨਾਂ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਫਿਰ ਤੋਂ ਕੌਮੀ ਮਾਰਗ ਉਪਰ ਧਰਨਾ ਦਿੱਤਾ ਜਾ ਰਿਹਾ ਹੈ।