BREAKING NEWS
Search

ਸਾਵਧਾਨ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ 30 ਸਤੰਬਰ ਤੱਕ ਲਈ ਕਰਤਾ ਇਹ ਐਲਾਨ ਇੰਡੀਆ ਲਈ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਜਿਥੇ ਪਿਛਲੇ ਸਾਲ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਲੋਕਾਂ ਨੂੰ ਇਸ ਤੋਂ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ ਇਸ ਦੇ ਕਾਰਨ ਕਾਰੋਬਾਰ ਠੱਪ ਹੋ ਗਏ ਸਨ ਜਿਸ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਲੋਕ ਉਨ੍ਹਾਂ ਦੀ ਮਾਰ ਸਹਿ ਰਹੇ ਹਨ। ਜਿਥੇ ਲੋਕ ਆਰਥਿਕ ਤੌਰ ਤੇ ਕਮਜੋਰ ਹੋਏ ਉਥੇ ਹੀ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਮਨਾਉਣ ਤੋਂ ਵਾਂਝੇ ਰਹੇ ਹਨ। ਹੁਣ ਜਿੱਥੇ ਕਰੋਨਾਕੇਸਾਂ ਵਿਚ ਕਮੀ ਆਉਣ ਤੇ ਹਾਲਾਤਾਂ ਵਿੱਚ ਸੁਧਾਰ ਹੋ ਰਿਹਾ ਹੈ।

ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਉਥੇ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਅਜੇ ਕਰੋਨਾ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ ਇਸ ਲਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੱਲੋਂ 30 ਸਤੰਬਰ ਤੱਕ ਲਈ ਇਹ ਭਾਰਤ ਵਿਚ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਭਾਰਤ ਵਿੱਚ ਅਗਲੇ ਮਹੀਨਿਆਂ ਤੋਂ ਸ਼ੁਰੂ ਹੋਣ ਵਾਲੇ ਦਿਨ ਤਿਉਹਾਰਾਂ ਨੂੰ ਦੇਖਦੇ ਹੋਏ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗ੍ਰਹਿ ਸਕੱਤਰ ਰਾਜਕੁਮਾਰ ਭੱਲਾ ਨੇ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਵਿੱਚ ਲੋਕਾਂ ਨੂੰ ਵੱਡੇ ਇਕੱਠ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ ਜਿਸ ਬਾਰੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਵਿੱਚ ਆਖਿਆ ਗਿਆ ਹੈ ਕਿ 30 ਸਤੰਬਰ ਤੱਕ ਕਰੋਨਾ ਸਬੰਧੀ ਜਾਰੀ ਸਾਵਧਾਨੀਆਂ ਨੂੰ ਲਾਗੂ ਰੱਖਿਆ ਜਾਵੇਗਾ।ਕਿਉਂਕਿ ਕੁਝ ਸੂਬਿਆਂ ਅੰਦਰ ਅਜੇ ਵੀ ਕਰੋਨਾ ਦੀ ਸਥਿਤੀ ਗੰਭੀਰ ਬਣੀ ਹੋਈ ਹੈ।

ਏਸ ਲਈ ਕਰੋਨਾ ਦੀ ਰੋਕਥਾਮ ਵਾਸਤੇ ਹੋਣ ਵਾਲੇ ਇਕੱਠ ਨੂੰ ਰੋਕਿਆ ਜਾਣਾ ਚਾਹੀਦਾ ਹੈ ਅਤੇ ਸਾਦੇ ਢੰਗ ਨਾਲ ਦਿਨ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਜਿੱਥੇ ਦੇਸ਼ ਅੰਦਰ ਕਰੋਨਾ ਦੀ ਤੀਜੀ ਆਉਣ ਦਾ ਖ਼ਤਰਾ ਮੰਡਰਾ ਰਿਹਾ ਹੈ ਇਸ ਬਾਬਤ ਸਰਕਾਰ ਵੱਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਲਈ ਸਾਰਿਆਂ ਵੱਲੋਂ ਕਰੋਨਾ ਨੂੰ ਠੱਲ ਪਾਉਣ ਲਈ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਕਰੋਨਾ ਦੀ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਿਆ ਜਾਵੇ।