BREAKING NEWS
Search

ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਖ਼ੁਸ਼ਖ਼ਬਰੀ – ਹੋਇਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਜਿਥੇ ਭਾਰਤ ਵਿਚ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਵੀ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕੀਤੀ ਗਈ ਉਥੇ ਹੀ ਹਵਾਈ ਆਵਾਜਾਈ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ। ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਦੇ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਸਰਕਾਰ ਵੱਲੋਂ ਯਾਤਰੀਆਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਕੁਝ ਖਾਸ ਉਡਾਨਾਂ ਨੂੰ ਕੁਝ ਖਾਸ ਸਮਝੌਤੇ ਤਹਿਤ ਹੀ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ।

ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਇਕ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਹਵਾਈ ਆਵਾਜਾਈ ਪ੍ਰਭਾਵਤ ਹੋਣ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਕਾਰਨ ਮੁੜ ਤੋਂ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਸੀ, ਪਰ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਵਾਲੀਆਂ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ। ਹੁਣ ਏਅਰ ਏਸ਼ੀਆ ਵੱਲੋਂ ਯਾਤਰੀਆਂ ਲਈ ਇਕ ਖੁਸ਼ਖਬਰੀ ਦਾ ਐਲਾਨ ਕੀਤਾ ਗਿਆ ਹੈ

ਜਾਣਕਾਰੀ ਅਨੁਸਾਰ ਹੁਣ ਨਿੱਜੀ ਕੰਪਨੀ ਏਅਰ ਇੰਡੀਆ ਆਪਣੀ ਸੱਤਵੀਂ ਵਰ੍ਹੇ-ਗੰਢ ਸਫ਼ਲਤਾਪੂਰਬਕ ਪੂਰੇ ਹੋਣ ਦੀ ਖੁਸ਼ੀ ਵਿੱਚ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਨੂੰ ਸਸਤੀ ਹਵਾਈ ਸੇਵਾ ਪ੍ਰਦਾਨ ਕਰ ਰਹੀ ਹੈ। ਗਾਹਕ ਕਿਸੇ ਵੀ ਮਾਧਿਅਮ ਰਾਹੀਂ ਬੁਕਿੰਗ ਕਰ ਕੇ ਲਾਗੂ ਕੀਤੀ ਗਈ ਸੇਲ ਦਾ ਫਾਇਦਾ ਲੈ ਸਕਦੇ ਹਨ। ਕੰਪਨੀ ਦੀ ਨਵੀਂ ਵੈਬਸਾਈਟ airasia.code.in ਜਰੀਏ ਟਿਕਟ ਬੁੱਕ ਕਰਨ ਵਾਲੇ ਗਾਹਕਾਂ ਲਈ ਇਕ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

ਕੰਪਨੀ ਵੱਲੋਂ ਯਾਤਰੀਆਂ ਨੂੰ 1,177 ਰੁਪਏ ਵਿੱਚ ਫਲਾਈਟ ਬੁੱਕ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਕੰਪਨੀ ਵੱਲੋਂ ਇਹ ਸੇਵਾਵਾਂ 12 ਜੂਨ ਤੋਂ 14 ਜੂਨ ਤੱਕ ਦਿੱਤੀਆਂ ਜਾ ਰਹੀਆਂ ਹਨ। ਇਸ ਸਮੇਂ ਦੌਰਾਨ ਯਾਤਰੀ 1 ਅਗਸਤ 2021 ਜਾਂ ਇਸ ਤੋਂ ਬਾਅਦ ਦੀ ਯਾਤਰਾ ਲਈ ਟਿਕਟਾਂ ਬੁੱਕ ਕਰਵਾ ਸਕਦੇ ਹਨ। ਕੰਪਨੀ ਵੱਲੋਂ ਆਪਣੀ 7 ਵੀਂ ਵਰ੍ਹੇਗੰਢ ਦੇ ਮੌਕੇ ਤੇ ਸੇਵੈਨਟੇਸਟਿਕ ਸੇਲ ਦਾ ਐਲਾਨ ਕੀਤਾ ਗਿਆ ਹੈ।