BREAKING NEWS
Search

ਹੁਣੇ ਹੁਣੇ ਇਥੇ ਸਰਕਾਰ ਨੇ ਇਹਨਾਂ 4 ਜਿਲ੍ਹਿਆਂ ਚ ਕਰਤਾ ਕਰਫਿਊ ਲਗਾਉਣ ਦਾ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਅੰਦਰ ਵਧ ਰਹੇ ਕਰੋਨਾ ਕੇਸਾਂ ਨੂੰ ਲੈ ਕੇ ਭਾਰਤ ਸਰਕਾਰ ਚਿੰਤਾ ਵਿੱਚ ਹੈ। ਰਾਜਧਾਨੀ ਦਿੱਲੀ ਦੇ ਵਿੱਚ ਵੀ ਦਿਨ-ਬ-ਦਿਨ ਕੇਸਾਂ ਦੀ ਗਿਣਤੀ ਵਧ ਰਹੀ ਹੈ। ਭਾਰਤ ਦੇ ਵਿੱਚ ਬਹੁਤ ਸਾਰੇ ਸੂਬਿਆਂ ਵਿੱਚ ਦੁਬਾਰਾ ਕਰਫਿਊ ਲਗਾਉਣ ਦਾ ਐਲਾਨ ਦੇ ਦਿੱਤਾ ਗਿਆ ਹੈ। ਉਥੇ ਹੀ ਕੁਝ ਸੂਬਿਆਂ ਵੱਲੋਂ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਅਹਿਮ ਫੈਸਲੇ ਲਏ ਜਾ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਵਧ ਰਹੇ ਕੇਸਾਂ ਦੀ ਗਿਣਤੀ ਨੂੰ ਵੇਖਦੇ ਹੋਏ 4 ਸੂਬਿਆਂ ਵਿੱਚ ਟੀਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਜੋ ਇਨ੍ਹਾਂ ਸੂਬਿਆਂ ਵਿੱਚ ਦੂਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾ ਹੀ ਪੁਖਤਾ ਇੰਤਜ਼ਾਮ ਕਰ ਲੈਣਗੇ। ਹਿਮਾਚਲ ਪ੍ਰਦੇਸ ਵਿਚ ਸਰਕਾਰ ਨੇ ਇਹਨਾਂ 4 ਜਿਲ੍ਹਿਆਂ ਚ ਕਰਤਾ ਕਰਫਿਊ ਲਗਾਉਣ ਦਾ ਐਲਾਨ । ਹਿਮਾਚਲ ਪ੍ਰਦੇਸ਼ ਵਿਚ ਵੀ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿੱਥੇ ਚਾਰ ਸੁਬਿਆਂ ਵਿੱਚ ਭੇਜੀ ਗਈ ਕੇਂਦਰ ਸਰਕਾਰ ਵੱਲੋਂ ਟੀਮ ਪੰਜਾਬ ਦੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਰਲ ਕੇ ਕੰਮ ਕਰੇਗੀ।

ਉੱਥੇ ਹੀ ਹਿਮਾਚਲ ਦੇ ਵਿੱਚ ਵੀ ਵਧ ਰਹੇ ਕੇਸਾਂ ਦੇ ਕਾਰਨ ਇਹ ਟੀਮ ਜਾ ਰਹੀ ਹੈ। ਅੱਜ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਜੈਰਾਮ ਦੀ ਕੈਬਨਿਟ ਨੇ ਇੱਕ ਮਹੱਤਵਪੂਰਨ ਬੈਠਕ ਕੀਤੀ। ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਮੀਟਿੰਗ ਕੀਤੀ ਗਈ ਹੈ। ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਮੰਤਰੀ ਮੰਡਲ ਵਿਚ ਕੁਝ ਮਹੱਤਵਪੂਰਨ ਫੈਸਲੇ ਲਏ ਗਏ।

ਮੀਟਿੰਗ ਵਿੱਚ ਲਏ ਗਏ ਫੈਸਲੇ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਿਮਾਚਲ ਸਰਕਾਰ ਨੇ ਹੁਣ 31 ਦਸੰਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉੱਥੇ ਹੀ ਵੱਧ ਕੇਸਾਂ ਵਾਲੇ 4 ਜ਼ਿਲਿਆਂ ਵਿਚ ਰਾਤ ਦਾ ਕਰਫ਼ਿਊ ਵੀ ਰਹੇਗਾ। ਸਰਕਾਰ ਦੇ ਨਵੇਂ ਆਦੇਸ਼ਾਂ ਅਨੁਸਾਰ ਮੰਡੀ, ਸ਼ਿਮਲਾ, ਕਾਂਗੜਾ ਅਤੇ ਕੁੱਲੂ ਵਿਖੇ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫ਼ਿਊ ਰਹੇਗਾ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਜਿਸ ਨਾਲ ਕਰੋਨਾ ਕੇਸਾਂ ਵਿੱਚ ਆਏ ਵਾਧੇ ਨੂੰ ਘੱਟ ਕੀਤਾ ਜਾ ਸਕੇ।