BREAKING NEWS
Search

ਹੁਣੇ ਹੁਣੇ ਕਰੰਟ ਲਗਨ ਨਾਲ ਪੰਜਾਬ ਦੇ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਵਿਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨ੍ਹਾਂ ਖਬਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਸਾਲ ਦੇ ਵਿਚ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਜਿੱਥੇ ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਦੌਰਾਨ ਵੀ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ।

ਜਿਸ ਨੂੰ ਸੁਣ ਕੇ ਵੀ ਪੰਜਾਬ ਦੇ ਹਰ ਪੰਜਾਬੀ ਦਾ ਦਿਲ ਦੁੱਖ ਵਿੱਚ ਹੈ । ਏਸ ਅੱਗ ਵਿਚ ਸਾਲ ਦੇ ਵਿਚ ਫਿਲਮੀ ਜਗਤ, ਸੰਗੀਤ ਜਗਤ, ਰਾਜਨੀਤਕ ਜਗਤ, ਖੇਡ ਜਗਤ , ਤੋਂ ਵੀ ਬਹੁਤ ਸਾਰੀਆਂ ਦੁਖਦਾਈ ਖਬਰਾਂ ਇਹ ਸਾਲ ਦੇ ਵਿੱਚ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਇਕ ਵਾਰ ਫਿਰ ਤੋਂ ਖੇਡ ਜਗਤ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਕਰੰਟ ਲੱਗਣ ਨਾਲ ਪੰਜਾਬ ਦੇ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਿਸ ਦੀ ਖ਼ਬਰ ਸੁਣਦੇ ਸਾਰ ਹੀ ਸਭ ਪਾਸੇ ਸੋਗ ਦੀ ਲਹਿਰ ਛਾ ਗਈ ਹੈ। ਅੱਜ ਫਿਰੋਜ਼ਪੁਰ ਮੋਗਾ ਮਾਰਗ ਤੇ ਪਿੰਡ ਆਲੇ ਵਾਲ਼ਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ਤੇ ਕੰਮ ਕਰਦੇ ਮੁਲਾਜ਼ਮਾ ਨਾਲ ਹਾਦਸਾ ਵਾਪਰ ਗਿਆ ਹੈ। ਜਦੋਂ ਪੈਟਰੋਲ ਪੰਪ ਅਤੇ ਚਾਰ ਮੁਲਾਜ਼ਮ ਕੰਮ ਕਰ ਰਹੇ ਸਨ ਤਾਂ ਇਨ੍ਹਾਂ ਬਿਜਲੀ ਦਾ ਕੰਮ ਕਰਦੇ ਮੁਲਾਜ਼ਮਾਂ ਨੂੰ ਲੋਹੇ ਦੀ ਪੌੜੀ ਹੋਣ ਕਾਰਨ ਕਰੰਟ ਲੱਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਰਤੋਂ ਵਿੱਚ ਲਿਆਂਦੀ ਗਈ ਲੋਹੇ ਦੀ ਪੌੜੀ ਬਿਜਲੀ ਦੀਆਂ ਤਾਰਾਂ ਦੇ ਨਾਲ ਖਹਿ ਗਈ।

ਜਿਸ ਕਾਰਨ ਇਹ ਘਟਨਾ ਵਾਪਰ ਗਈ। ਇਸ ਘਟਨਾ ਦੇ ਵਿਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਮੀਤ ਸਿੰਘ ਉਰਫ ਜੀਤਾ ਵਾਸੀ ਪਿੰਡ ਤੂਤ ਦੀ ਵੀ ਇਸ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਆ। ਇਹ ਕਬੱਡੀ ਖਿਡਾਰੀ ਇਸ ਪੈਟਰੋਲ ਪੰਪ ਤੇ ਡਰਾਈਵਰ ਦਾ ਕੰਮ ਕਰਦਾ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਜਗਮੀਤ ਸਿੰਘ ਉਰਫ ਜੀਤਾ ਵਰ੍ਹਿਆਂ ਦਾ ਸੀ। ਇਸ ਹਾਦਸੇ ਵਿਚ ਜ਼ਖਮੀ ਹੋਏ ਮੁਲਾਜ਼ਮ ਕਿਸ਼ੋਰ ਕੁਮਾਰ,ਤੇ ਆਕਾਸ਼ ਨੂੰ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਬੱਡੀ ਖਿਡਾਰੀ ਦੀ ਮੌਤ ਦੀ ਖਬਰ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।