BREAKING NEWS
Search

ਹੁਣੇ ਹੁਣੇ ਕਿਸਾਨਾਂ ਦੀ ਕੇਂਦਰ ਨਾਲੋਂ ਬੈਠ ਹੋਈ ਖਤਮ ਨਿਕਲਿਆ ਇਹ ਨਤੀਜਾ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਦੀ ਕਿਸਾਨੀ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕਰ ਰਹੀ ਹੈ।

ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਅੱਜ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈ ਮੀਟਿੰਗ ਖਤਮ ਹੋ ਗਈ ਹੈ । ਜੋ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਇਹ 11 ਵੇਂ ਦੌਰ ਦੀ ਬੈਠਕ 22 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਸੀ। ਅੱਜ 11 ਵੇਂ ਦੌਰ ਦੀ ਬੈਠਕ ਖਤਮ ਹੋ ਗਈ ਹੈ।

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵਈਏ ਉੱਤੇ ਅੜੀ ਹੋਈ ਹੈ। ਬ੍ਰੇਕ ਤੋਂ ਬਾਅਦ ਹੋਈ ਇਸ ਮੀਟਿੰਗ ਨੂੰ 10 ਤੋਂ 12 ਮਿੰਟ ਵਿਚ ਹੀ ਖ਼ਤਮ ਕਰ ਦਿੱਤਾ ਗਿਆ। ਜਿਸ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਹਾ ਗਿਆ ਹੈ ਕਿ ਕੇ ਸਾਡੇ ਵੱਲੋਂ ਇਹ ਆਖਰੀ ਪ੍ਰਪੋਜ਼ਲ ਹੈ ਇਸ ਤੋਂ ਜ਼ਿਆਦਾ ਅਸੀਂ ਕੁਝ ਨਹੀਂ ਕਰ ਸਕਦੇ।

ਕਿਸਾਨ ਆਗੂਆਂ ਨੂੰ ਇਸ ਪ੍ਰਪੋਜ਼ਲ ਬਾਰੇ ਮੁੜ ਵਿਚਾਰ ਕਰਨ ਲਈ ਆਖਿਆ ਗਿਆ ਹੈ। ਇਸ ਤੇ ਕਿਸਾਨ ਆਗੂਆਂ ਵੱਲੋਂ ਸਾਫ ਕਹਿ ਦਿੱਤਾ ਗਿਆ ਹੈ ਕਿ ਅਸੀਂ ਇਸ ਬਾਰੇ ਸੋਚ-ਸੋਚ ਕੇ ਆਏ ਹਾਂ। ਕਿਸਾਨ ਜਥੇ-ਬੰਦੀਆਂ ਵੀ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਅੱਜ 11 ਵੇਂ ਦੌਰ ਦੀ ਖ਼ਤਮ ਹੋਈ ਬੈਠਕ ਤੋਂ ਬਾਅਦ ਗੱਲਬਾਤ ਲਈ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਅਗਲੀ ਬੈਠਕ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ।