BREAKING NEWS
Search

ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਟਰੈਕਟਰ ਰੈਲੀ ਤੋਂ ਕੁਝ ਘੰਟੇ ਪਹਿਲਾਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੱਲ੍ਹ 26 ਜਨਵਰੀ ਉਪਰ ਟਰੈਕਟਰ ਪਰੇਡ ਨੂੰ ਲੈ ਕੇ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨ ਆਪਣੇ ਟਰੈਕਟਰ ਸਮੇਤ ਦਿੱਲੀ ਦੀਆਂ ਸਰਹੱਦਾਂ ਉਪਰ ਪਹੁੰਚ ਰਹੇ ਹਨ। ਲੱਖਾਂ ਦੀ ਤਦਾਦ ਵਿੱਚ ਇਹ ਗਿਣਤੀ ਵਧਦੀ ਹੀ ਜਾ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਤਹਿਤ ਇਹ ਸੰਘਰਸ਼ 26 ਨਵੰਬਰ ਤੋਂ ਚੱਲ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਸ ਟਰੈਕਟਰ ਮਾਰਚ ਬਾਬਤ ਕਿਸਾਨ ਆਗੂਆਂ ਅਤੇ ਦਿੱਲੀ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਇਸ ਟਰੈਕਟਰ ਮਾਰਚ ਲਈ ਰੋਡ ਮੈਪ ਤਿਆਰ ਕੀਤਾ ਜਾ ਚੁੱਕਾ ਹੈ। ਹੁਣ ਕੇਂਦਰ ਸਰਕਾਰ ਵੱਲੋਂ ਰੈਲੀ ਤੋਂ ਕੁਝ ਘੰਟੇ ਪਹਿਲਾਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਹੋਈ ਆਖਰੀ 11 ਵੇਂ ਗੇੜ ਦੀ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ।

ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਹੁਣ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਬਾਰੇ ਇਕ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ 26 ਜਨਵਰੀ ਨੂੰ ਹੋਣ ਜਾ ਰਹੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਤੋ ਨਿਰਾਸ਼ਾ ਹੀ ਜ਼ਾਹਿਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕਿਸਾਨ ਅੰਦੋਲਨ ਨੂੰ ਜਲਦੀ ਖਤਮ ਕਰਨ ਲਈ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਦ ਨੂੰ ਵੇਖਦੇ ਹੋਏ ਕਿਸਾਨ ਟਰੈਕਟਰ ਮਾਰਚ ਕਰਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

26 ਜਨਵਰੀ ਨੂੰ ਕੀਤੀ ਜਾਣ ਵਾਲੀ ਇਸ ਟ੍ਰੈਕਟਰ ਪਰੇਡ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਕਿਉਂਕਿ ਇਸ ਟਰੈਕਟਰ ਮਾਰਚ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨਾ ਪੁਲਿਸ ਦੀ ਵੀ ਵਧੇਰੇ ਜ਼ਿੰਮੇਵਾਰੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦਾ ਮਕਸਦ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨਾ ਹੈ। ਜਿਸ ਲਈ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ। ਉਨ੍ਹਾਂ ਕਿਹਾ ਕਿ ਜੇ ਸੁਪਰੀਮ ਕੋਰਟ ਨੇ ਇਨਾਂ ਖੇਤੀ ਕਾਨੂੰਨਾਂ ਉਪਰ ਰੋਕ ਲਗਾ ਦਿੱਤੀ ਹੈ। ਤਾਂ ਕਿਸਾਨਾਂ ਨੂੰ ਵੀ ਡੇਢ ਸਾਲ ਇਹਨਾਂ ਖੇਤੀ ਕਾਨੂੰਨਾਂ ਨੂੰ ਮੁਲਤਵੀ ਕਰਨ ਉਪਰ ਸਹਿਮਤੀ ਦੇਣੀ ਚਾਹੀਦੀ ਹੈ।