BREAKING NEWS
Search

ਹੁਣੇ ਹੁਣੇ ਗੁਰਨਾਮ ਸਿੰਘ ਚੜੂਨੀ ਬਾਰੇ ਕਿਸਾਨਾਂ ਵਲੋਂ ਹੋ ਗਿਆ ਅਚਾਨਕ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ 26 ਨਵੰਬਰ 2020 ਤੋਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਜਿਥੇ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ । ਉੱਥੇ ਹੀ ਸਰਕਾਰ ਵੱਲੋਂ ਇਸ ਤੋਂ ਇਨਕਾਰ ਕੀਤਾ ਜਾ ਰਿਹਾ ਹੈ। 26 ਮਈ ਨੂੰ ਇਸ ਕਿਸਾਨੀ ਸੰਘਰਸ਼ ਨੂੰ ਆਰੰਭ ਹੋਏ ਛੇ ਮਹੀਨੇ ਬੀਤ ਜਾਣ ਤੇ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਜਿੱਥੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜਾਹਿਰ ਕਰਦੇ ਹੋਏ ਆਪਣੇ ਘਰਾਂ ਦੁਕਾਨਾਂ ਉੱਪਰ ਕਾਲੇ ਝੰਡੇ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਹੁਣ ਗੁਰਨਾਮ ਸਿੰਘ ਚੜੂਨੀ ਬਾਰੇ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਮਿਲ ਕੇ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਹੁਣ ਇਸ ਕਿਸਾਨੀ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਸਾਂਝੇ ਕਿਸਾਨ ਮੋਰਚੇ ਵੱਲੋਂ 5 ਜੂਨ ਨੂੰ ਦੇਸ਼ ਅੰਦਰ ਸਾਰੇ ਭਾਜਪਾ ਦੇ ਲੀਡਰਾਂ ਅਤੇ ਵਿਧਾਇਕਾਂ ਦੇ ਘਰਾਂ, ਦਫਤਰਾਂ ਦੇ ਬਾਹਰ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਨ ਦਾ ਐਲਾਨ ਕੀਤਾ ਗਿਆ ਹੈ। ਦੂਸਰੇ ਕਿਸਾਨ ਨੇਤਾਵਾਂ ਨੇ ਸਰਕਾਰ ਨੂੰ ਘੇਰਦਿਆ ਹੋਇਆ ਕਰੋਨਾ ਦੇ ਨਾਂ ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਵੀ ਲਗਾਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰ ਰਹੀ ਹੈ। ਤਾਲਾਬੰਦੀ ਕਰਕੇ ਸਾਰੇ ਕਾਰੋਬਾਰ ਬੰਦ ਕੀਤੇ ਜਾ ਰਹੇ ਹਨ। ਸਰਕਾਰ ਲੋਕਾਂ ਨੂੰ ਘਰਾਂ ਵਿੱਚ ਕੈਦ ਕਰ ਕੇ ਕਰੋਨਾ ਤੋ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹਸਪਤਾਲ ਵਿਚ ਬੈਡ ਦੀ ਸਹੂਲਤ ਨਹੀਂ ਹੈ ਤੇ ਨਾ ਹੀ ਆਕਸੀਜਨ ਦੀ ਸਪਲਾਈ ਮਿਲ ਰਹੀ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਨਹੀਂ ਵਿਕ ਰਹੀ। ਦੁਕਾਨਦਾਰ ਆਪਣਾ ਮਾਲ ਨਹੀਂ ਭੇਜ ਸਕਦੇ, ਜਦ ਕਿ ਉਨ੍ਹਾਂ ਨੂੰ ਕਰਜ਼ੇ ਦੀਆਂ ਕਿਸ਼ਤਾਂ ਅਦਾ ਕਰਨੀਆਂ ਪੈਂਦੀਆਂ ਹਨ।

ਕੁੰਡਲੀ ਸਰਹੱਦ ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਹਰਿਆਣਾ ਦੇ ਨੇਤਾ ਇਕਜੁੱਟ ਹੋਏ ਅਤੇ ਜਿਨ੍ਹਾਂ ਨੇ ਗੁਰਨਾਮ ਸਿੰਘ ਚੜੂਨੀ ਨੂੰ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦਾ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੀਟਿੰਗ ਦਾ ਉਦੇਸ਼ ਇਸ ਸੰਘਰਸ਼ ਨੂੰ ਤੇਜ਼ ਕਰਨ ਦਾ ਸੀ , ਤੇ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਲਈ ਰਣਨੀਤੀਆਂ ਨੂੰ ਉਲੀਕਣ ਵਾਸਤੇ ਕੀਤਾ ਗਿਆ ਸੀ।