BREAKING NEWS
Search

ਹੁਣੇ ਹੁਣੇ ਪੁਲਸ ਨੇ ਇਥੋਂ ਚੁਕਵਾਇਆ ਧਰਨਾ ਅਤੇ ਲੰਗਰ ਵੀ ਕੀਤਾ ਬੰਦ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਲਗਾ ਤਾਰ ਚੱਲਿਆ ਆ ਰਿਹਾ ਹੈ। ਜਿਸ ਦੇ ਚਲਦੇ ਹੋਏ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਬੇਸਿੱਟਾ ਰਹੀਆਂ ਹਨ। ਇਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਅਗਲੀ ਰਣਨੀਤੀ ਉਲੀਕਦੇ ਹੋਏ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਪ੍ਰਕ੍ਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਦਿੱਲੀ ਵਿੱਚ ਕੱਢ ਕੇ ਵਾਪਸ ਆਪਣੇ ਧਰਨਾ ਸਥਾਨ ਤੇ ਆਉਣ ਦਾ ਮਤਾ ਪਾਸ ਕੀਤਾ ਗਿਆ ਸੀ। ਕੱਲ ਕਿਸਾਨ ਆਗੂਆਂ ਵੱਲੋਂ ਸ਼ਾਂਤ ਮਈ ਢੰਗ ਨਾਲ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ,

ਉਥੇ ਹੀ ਕੁਝ ਲੋਕਾਂ ਵਲੋ ਇਸ ਦੇ ਉਲਟ ਜਾ ਕੇ ਲਾਲ ਕਿਲੇ ਤੇ ਕੇਸਰੀ ਝੰਡਾ ਲਹਿਰਾਇਆ ਗਿਆ। ਜਿਸ ਕਾਰਨ ਸਥਿਤੀ ਤ-ਣਾ-ਅ-ਪੂ-ਰ-ਣ ਹੋ ਗਈ। ਇਨ੍ਹਾਂ ਹਾਲਾਤਾਂ ਨੂੰ ਕਾਬੂ ਕਰਨ ਲਈ ਕੱਲ ਐਮਰਜੈਂਸੀ ਮੀਟਿੰਗ ਗ੍ਰਹਿ ਮੰਤਰੀ ਦੇ ਘਰ ਸੱਦੀ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਹੁਣ ਪੁਲਿਸ ਵੱਲੋਂ ਧਰਨਾ ਅਤੇ ਲੰਗਰ ਵੀ ਬੰਦ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਹੋਈ ਹਿੰ-ਸਾ ਤੋਂ ਬਾਅਦ ਹਰਿਆਣਾ ਤੇ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ।

ਜਿਸ ਕਾਰਨ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਕੁਝ ਥਾਵਾਂ ਤੋਂ ਧਰਨੇ ਅਤੇ ਲੰਗਰ ਦੀ ਵਿਵਸਥਾ ਨੂੰ ਬੰਦ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਅੱਜ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਉਪਰ ਧਾਰਨਾ ਅਤੇ ਲੰਗਰ ਵਿਵਸਥਾ ਨੂੰ ਭਾਰੀ ਪੁਲਸ ਬਲ ਦੇ ਸਹਿਯੋਗ ਨਾਲ ਬੰਦ ਕਰ ਦਿੱਤਾ ਗਿਆ ਹੈ। ਹੁਣ ਇਸ ਟੋਲ ਪਲਾਜ਼ਾ ਉਪਰ ਧਰਨੇ ਤੋਂ ਆਉਣ ਜਾਣ ਵਾਲੀਆਂ ਟਰੈਕਟਰ ਟਰਾਲੀਆਂ ਨਹੀਂ ਰੁਕ ਸਕਦੀਆ। ਪੁਲਸ ਪ੍ਰਸ਼ਾਸਨ ਵੱਲੋਂ ਸ਼ਾਂਤੀ ਪੂਰਵਕ ਤਰੀਕੇ ਨਾਲ ਬਸਤਾੜਾ ਟੋਲ ਪਲਾਜ਼ਾ

ਤੇ ਚੱਲ ਰਹੇ ਧਰਨੇ ਨੂੰ ਬੰਦ ਕਰਵਾਇਆ ਗਿਆ ਹੈ। ਇਸ ਮੌਕੇ ਤੇ ਐਸ ਐਸ ਪੀ ਅਤੇ ਡੀ ਸੀ ਵੱਲੋਂ ਖ਼ੁਦ ਲੋਕਾਂ ਨਾਲ ਮਿਲ ਕੇ ਗੱਲ ਬਾਤ ਦੇ ਜ਼ਰੀਏ ਉਨ੍ਹਾਂ ਨੂੰ ਸਮਝਾਇਆ ਗਿਆ ਹੈ ਤੇ ਉਸ ਤੋਂ ਬਾਅਦ ਹੀ ਇਸ ਧਰਨੇ ਨੂੰ ਉੱਥੋਂ ਚੁਕਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਧਰਨੇ ਤੇ ਮੌਜੂਦ ਕਿਸਾਨਾਂ ਨੂੰ ਘਰ ਜਾਣ ਲਈ ਆਖ ਦਿੱਤਾ ਗਿਆ ਹੈ। ਇਹ ਕਦਮ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਚੁੱਕੇ ਜਾ ਰਹੇ ਹਨ।