BREAKING NEWS
Search

ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇੱਕੋ ਪ੍ਰੀਵਾਰ ਦੇ 3 ਜੀਆਂ ਦੀ ਮੌਕੇ ਤੇ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿੱਥੇ ਕਰੋਨਾ ਦੀ ਦੂਜੀ ਲਹਿਰ ਨੇ ਭਾਰੀ ਹਾਹਾਕਾਰ ਮਚਾਈ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ। ਉਥੇ ਹੀ ਦੇਸ਼ ਅੰਦਰ ਹੋਰ ਬਹੁਤ ਸਾਰੀਆਂ ਬੀਮਾਰੀਆਂ ਅਤੇ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿੱਚ ਵੀ ਅਣਗਿਣਤ ਲੋਕਾਂ ਦੀ ਜਾਨ ਜਾ ਰਹੀ ਹੈ। ਜਿੱਥੇ ਇਹ ਸੜਕ ਹਾਦਸੇ ਲੋਕਾਂ ਦੇ ਮਨਾਂ ਉਪਰ ਗਹਿਰਾ ਅਸਰ ਪਾਉਂਦੇ ਹਨ ਉਥੇ ਹੀ ਇਨ੍ਹਾਂ ਸੜਕ ਹਾਦਸਿਆਂ ਵਿੱਚ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਇਸ ਸਮੇਂ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਕਰੋਨਾ ਅਤੇ ਸੜਕ ਹਾਦਸਿਆਂ ਦੇ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਇੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 3 ਜੀਆਂ ਦੀ ਮੌਕੇ ਤੇ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖੰਨਾ ਤੋਂ ਸਾਹਮਣੇ ਆਈ ਹੈ ਜਿੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਖੰਨਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਨਜ਼ਦੀਕ ਜੀ ਟੀ ਰੋਡ ਉਪਰ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਪਰਿਵਾਰ ਦੇ ਤਿੰਨ ਮੈਂਬਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰੀ ਵਿੱਚ ਦੋਰਾਹਾ ਜਾ ਰਹੇ ਸਨ ।

ਜਦੋਂ ਇਹ ਪਰਿਵਾਰ ਖੰਨਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਨਜ਼ਦੀਕ ਪਹੁੰਚਿਆ ਤਾ ਉਸ ਸਮੇਂ ਹੀ ਤੇਜ਼ ਰਫ਼ਤਾਰ ਕਾਰ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਕੈਟਰ ਵੱਲੋਂ ਦਰੜ ਦਿੱਤਾ ਗਿਆ। ਇਸ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਰਾਜੂ ਜਿਥੇ ਆਪਣੀ ਮਾਂ ਅਤੇ ਭਤੀਜੀ ਨਾਲ ਮੋਟਰ ਸਾਈਕਲ ਤੇ ਜਾ ਰਿਹਾ ਸੀ। ਉਥੇ ਹੀ ਰਾਜੂ ਅਤੇ ਉਸ ਦੀ ਮਾਂ ਦੀ ਮੌਕੇ ਤੇ ਹੀ ਇਸ ਹਾਦਸੇ ਕਾਰਨ ਮੌਤ ਹੋ ਗਈ।

ਜਦ ਕਿ ਰਾਜੂ ਦੀ ਭਤੀਜੀ ਨੂੰ ਜ਼ਖ਼ਮੀ ਹਾਲਤ ਵਿੱਚ ਦੌਰਾਨ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਜ਼ੇਰੇ ਇਲਾਜ ਉਸ ਦੀ ਵੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਖੰਨਾ ਦੇ ਕ੍ਰਿਸ਼ਨਾ ਨਗਰ ਦੇ ਰਹਿਣ ਵਾਲੇ ਪਰਿਵਾਰ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਇਹ ਤਿੰਨੋਂ ਪਰਿਵਾਰਕ ਮੈਂਬਰ ਕਿਸੇ ਰਿਸ਼ਤੇਦਾਰ ਦਾ ਹਾਲ ਚਾਲ ਜਾਨਣ ਲਈ ਜਾ ਰਹੇ ਸਨ।