BREAKING NEWS
Search

ਹੁਣੇ ਹੁਣੇ ਪੰਜਾਬ ਚ ਇਸ ਤਰੀਕ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲਣ ਬਾਰੇ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਤਾਂ ਜ਼ੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਕ੍ਰੋਨਾ ਕੇਸਾਂ ਨੂੰ ਦੇਖਦੇ ਹੋਏ ਬੱਚਿਆਂ ਦੀ ਪੜਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਤਾਂ ਜੋ ਬੱਚਿਆਂ ਦੀ ਪੜ੍ਹਾਈ ਉੱਪਰ ਇਸ ਕਰੋਨਾ ਦਾ ਅਸਰ ਨਾ ਪੈ ਸਕੇ। ਪਿਛਲੇ ਸਾਲ ਅਕਤੂਬਰ ਵਿੱਚ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਸੀ ਜਿਸ ਵਿੱਚ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਕਰੋਨਾ ਦੀ ਦੂਜੀ ਲਹਿਰ ਦੇ ਚੱਲਦੇ ਹੋਏ ਸਕੂਲ ਫਿਰ ਤੋਂ ਬੰਦ ਕੀਤੇ ਗਏ ਸਨ।

ਹੁਣ ਪੰਜਾਬ ਵਿੱਚ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਥੇ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਵੀ ਜਾਰੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ 2 ਅਗਸਤ ਤੋਂ ਸਕੂਲ ਆਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਤੱਕ ਜਿੱਥੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ। ਉੱਥੇ ਹੀ ਹੁਣ ਬੱਚੇ ਸਕੂਲ ਖੋਲਣ ਦੇ ਐਲਾਨ ਕੀਤੇ ਜਾਣ ਤੋਂ ਬਾਅਦ ਸਕੂਲ ਵਿਚ ਜਾ ਕੇ ਪੜ੍ਹਾਈ ਕਰ ਸਕਣਗੇ।

ਉੱਥੇ ਹੀ ਸਰਕਾਰ ਵੱਲੋਂ ਸਕੂਲਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਦਸਵੀਂ ਗਿਆਰਵੀਂ ਅਤੇ ਬਾਰਵੀਂ ਜਮਾਤ ਲਈ ਸਕੂਲ ਖੋਲਣ ਦਾ ਐਲਾਨ ਕੀਤਾ ਗਿਆ ਸੀ। ਹੁਣ ਕਰੋਨਾ ਕਾਰਨ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸਕੂਲਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀ ਅਤੇ ਮਾਪੇ ਖੁਸ਼ ਵੇਖੇ ਜਾ ਰਹੇ ਹਨ ਕਿਉਂਕਿ ਬਹੁਤ ਲੰਬੇ ਸਮੇਂ ਤੋਂ ਬੱਚਿਆਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ।

ਹੁਣ ਸਰਕਾਰ ਵੱਲੋਂ ਕ੍ਰੋਨਾ ਕੇਸਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ 2 ਅਗਸਤ ਤੋਂ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਅਗਰ ਸਥਿਤੀ ਕਾਬੂ ਹੇਠ ਰਹਿੰਦੀ ਹੈ ਤਾਂ ਸਾਰੇ ਬੱਚਿਆਂ ਨੂੰ ਸਕੂਲ ਆਉਣ ਦੀ ਇਜ਼ਾਜ਼ਤ 2 ਅਗਸਤ ਤੋਂ ਦਿੱਤੀ ਜਾਵੇਗੀ। ਜਿਸ ਦਾ ਐਲਾਨ ਹੁਣ ਕਰ ਦਿੱਤਾ ਗਿਆ ਹੈ।