BREAKING NEWS
Search

ਹੁਣੇ ਹੁਣੇ ਪੰਜਾਬ ਦੇ ਵਿਦਿਆਰਥੀਆਂ ਲਈ 21 ਜਨਵਰੀ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕਰੋਨਾ ਦਾ ਦੇਸ਼ ਅੰਦਰ ਪ੍ਰਸਾਰ ਹੋਇਆ ਸੀ। ਉਸ ਸਮੇਂ ਤੋਂ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ। ਜਿਸ ਦੇ ਤਹਿਤ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ। ਸਕੂਲ ਆਉਣ ਵਾਲੇ ਅਧਿਆਪਕਾਂ ਅਤੇ ਬੱਚਿਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਖਾਸ ਅਪੀਲ ਕੀਤੀ ਗਈ ਸੀ।

ਦੇਸ਼ ਵਿਚ ਕਰੋਨਾ ਉਪਰ ਕਾਬੂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਆਪਣੇ ਅਨੁਸਾਰ ਸਕੂਲ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਹੁਣ ਪੰਜਾਬ ਦੇ ਵਿਦਿਆਰਥੀਆਂ ਲਈ 21 ਜਨਵਰੀ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਕੀਤੇ ਗਏ ਇਸ ਐਲਾਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਅਤੇ ਸਹਾਇਤਾ ਪ੍ਰਾਪਤ ਕਾਲਜ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੜ 21 ਜਨਵਰੀ ਤੋਂ ਪੂਰਨ ਰੂਪ ਨਾਲ ਖੋਲੇ ਜਾ ਰਹੇ ਹਨ।

ਜਿਸ ਲਈ ਸਾਰੇ ਸਕੂਲ ਅਤੇ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਆਦੇਸ਼ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਆਪਕਾਂ ਵੱਲੋਂ ਆਨ ਲਾਈਨ ਅਤੇ ਆਫ-ਲਾਈਨ ਪੜ੍ਹਾਈ ਕਰਵਾਈ ਜਾਵੇਗੀ। ਬੱਚਿਆਂ ਨੂੰ ਆਪਣੀਆਂ ਕਲਾਸਾਂ ਆਪਣੀ ਮਰਜ਼ੀ ਨਾਲ ਲਾਉਣ ਦੀ ਖੁੱਲ੍ਹ ਦਿੱਤੀ ਗਈ ਹੈ। ਹਲਾਤਾਂ ਦੇ ਅਨੁਸਾਰ ਬੱਚੇ ਆਨਲਾਈਨ ਅਤੇ ਆਫਲਾਈਨ ਕਲਾਸਾਂ ਲਗਾ ਕੇ ਪੜ੍ਹਾਈ ਕਰ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਬੱਚਿਆਂ ਦੇ ਹੋਸਟਲ ਨੂੰ ਵੀ ਖੋਲ੍ਹਿਆ ਜਾ ਰਿਹਾ ਹੈ।

ਜਿਸ ਵਿਚ ਬੱਚਿਆਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਮੈਸ ਤੇ ਕੰਟੀਨ ਨੂੰ ਵੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਪੂਰਨ ਰੂਪ ਵਿਚ ਖੋਲ੍ਹਿਆ ਜਾ ਰਿਹਾ ਹੈ। ਸਰਕਾਰ ਵੱਲੋਂ ਨਿਰਧਾਰਤ ਕੀਤੀਆਂ ਸ਼ਰਤਾਂ ਅਨੁਸਾਰ ਹੀ ਵਿੱਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਤੇ ਆਫ ਲਾਈਨ ਪੜ੍ਹਾਈ ਕਰਵਾਈ ਜਾਵੇਗੀ ਅਤੇ ਸਾਲਾਨਾ ਪ੍ਰੀਖਿਆਵਾਂ ਵੀ ਲਈਆਂ ਜਾਣਗੀਆਂ ਤੇ ਬੱਚਿਆਂ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਵੀ ਰੱਖਿਆ ਜਾਵੇਗਾ।