BREAKING NEWS
Search

ਹੁਣੇ ਹੁਣੇ ਪੰਜਾਬ ਦੇ ਵਿਦਿਆਰਥੀਆਂ ਬਾਰੇ ਸਕੂਲਾਂ ਨੂੰ ਜਾਰੀ ਹੋਇਆ ਇਹ ਹੁਕਮ , ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਸਰਕਾਰ ਵਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਜਿੱਥੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਬੱਚਿਆਂ ਦੀ ਪੜ੍ਹਾਈ ਵੀ ਲਗਾਤਾਰ ਆਨਲਾਈਨ ਜਾਰੀ ਰੱਖੀ ਜਾ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਬਾਰੇ ਇਹ ਹੁਕਮ ਜਾਰੀ ਕੀਤੇ ਗਏ ਹਨ, ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਦੇ ਮੁਖੀਆਂ ਨੂੰ ਬੱਚਿਆਂ ਦੇ ਖਾਤੇ ਬੈਂਕਾਂ ਵਿੱਚ ਖੁੱਲਵਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਦੇ ਤਹਿਤ ਵਜ਼ੀਫਾ ਦਿੱਤਾ ਜਾ ਰਿਹਾ ਹੈ।

ਇਹ ਵਜੀਫ਼ਾ ਬੱਚਿਆਂ ਦੇ ਖਾਤੇ ਵਿੱਚ ਸਿੱਧਾ ਭੇਜਿਆ ਜਾਵੇਗਾ। ਇਸ ਲਈ ਵਿਦਿਆਰਥੀਆਂ ਦਾ ਖਾਤਾ ਬੈਂਕ ਵਿੱਚ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਾਰੇ ਸਕੂਲਾਂ ਦੇ ਮੁਖੀਆਂ ਨੂੰ ਸਿੱਖਿਆ ਸਕੱਤਰ ਵੱਲੋਂ ਵਿਦਿਆਰਥੀਆਂ ਦੇ ਖਾਤੇ ਨਾਲ ਬੈਂਕਾਂ ਵਿੱਚ ਖੁਲਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਬੱਚਿਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਹੱਲ ਹੋ ਜਾਣਗੀਆਂ। ਕਿਉਂਕਿ ਪਹਿਲਾਂ ਬੱਚਿਆਂ ਨੂੰ ਇਹ ਵਜ਼ੀਫਾ ਪ੍ਰਾਪਤ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਹੁਣ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੱਚਿਆਂ ਦੇ ਵਜੀਫੇ ਨੂੰ ਲੈ ਕੇ ਬੈਂਕਾਂ ਵਿਚ ਸਿੱਧੇ ਖਾਤੇ ਖੋਲ੍ਹੇ ਜਾਣ ਦੀ ਜਾਣਕਾਰੀ ਮਿਲਦੇ ਹੀ ਬੱਚਿਆਂ ਅਤੇ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।