BREAKING NEWS
Search

ਹੁਣੇ ਹੁਣੇ ਪੰਜਾਬ ਦੇ ਸਿਖਿਆ ਮੰਤਰੀ ਵਲੋਂ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਪਿਛਲੇ ਸਾਲ ਤੋਂ ਹੀ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਲਈ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਤਾਰ ਲਗਾਈਆਂ ਜਾ ਰਹੀਆਂ ਹਨ। ਬੱਚਿਆ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਲੇਬਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ ਸੀ ਤਾਂ ਜੋ ਬੱਚਿਆਂ ਉੱਪਰ ਪੜਾਈ ਦਾ ਬੋਝ ਨਾ ਪੈ ਸਕੇ।

ਹੁਣ ਵੀ ਕਰੋਨਾ ਦੇ ਕਾਰਨ ਸਰਕਾਰ ਵੱਲੋ ਪੰਜਵੀਂ, ਅੱਠਵੀਂ ਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਮੌਜੂਦਾ ਹਾਲਾਤਾਂ ਨੂੰ ਦੇਖ ਕੇ , ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਕੱਲ ਜਿਥੇ ਕੇਂਦਰ ਸਰਕਾਰ ਵੱਲੋਂ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਥੇ ਹੀ ਇਸ ਉਪਰ ਗੱਲਬਾਤ ਕਰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਦਰਸਾਇਆ ਗਿਆ ਹੈ ਕਿ

ਸਰਕਾਰ ਵੱਲੋਂ ਸੀ ਬੀ ਐਸ ਈ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆ ਨੂੰ ਰੱਦ ਕਰ ਦਿਤਾ ਗਿਆ ਹੈ। ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਪ੍ਰੇਸ਼ਾਨੀ ਖਤਮ ਹੋ ਗਈ ਹੈ। ਜਿੱਥੇ ਬਹੁਤ ਸਾਰੇ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਸਨ। ਹੁਣ ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਮੁਲੰਕਣ ਦੇ ਆਧਾਰ ਤੇ ਹੀ ਨਤੀਜੇ ਘੋਸ਼ਿਤ ਕੀਤੇ ਜਾਣਗੇ। ਓਧਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ

ਜਲਦੀ ਹੀ ਸਾਰੇ ਸੂਬਿਆਂ ਦੇ ਸਿਖਿਆ ਮੰਤਰੀਆਂ ਦੀ ਇਕ ਮੀਟਿੰਗ ਬਲਾਉਣ ,ਤਾਬੱਚਿਆਂ ਦੇ ਭਵਿੱਖ ਨਾਲ ਜੁੜੇ ਹੋਏ ਅੱਗੇ ਦੇ ਫ਼ੈਸਲਿਆਂ ਨੂੰ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਵੀ ਕੋਈ ਫ਼ੈਸਲਾ ਲਿਆ ਜਾਂਦਾ ਹੈ ਤਾਂ ਉਸ ਪਿੱਛੇ ਪੁਖਤਾ ਪਲੈਨ ਨਹੀ ਹੁੰਦਾ। ਉਪਰ ਪਲੈਨ ਭਾਵੇਂ ਡੀ ਮੋਨੋਟਾਈਜ਼ੇਸ਼ਨ ਲਈ ਹੋਵੇ ਜਾਂ ਜੀ ਐਸ ਟੀ ਲਈ, ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਬੱਚਿਆਂ ਦੇ ਭਵਿੱਖ ਲਈ ਕੋਈ ਵੀ ਪੁਖਤਾ ਪਲੈਨ ਨਹੀਂ ਹੈ। ਇਸ ਲਈ ਉਹਨਾਂ ਸਾਰੇ ਸੂਬਿਆਂ ਦੇ ਐਜੂਕੇਸ਼ਨ ਮੰਤਰੀਆਂ ਦੀ ਮੀਟਿੰਗ ਬਲਾਉਣ ਦੀ ਮੰਗ ਕੀਤੀ ਹੈ।