BREAKING NEWS
Search

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਵਿੱਚ ਜਿੱਥੇ ਕਰੋਨਾ ਮਹਾਂਮਾਰੀ ਨੇ ਹਾਹਾਕਰ ਮਚਾਈ ਹੋਈ ਹੈ। ਜਿਸ ਕਾਰਨ ਸਾਰੀਆਂ ਸਰਕਾਰਾਂ ਚਿੰਤਾ ਵਿਚ ਨਜ਼ਰ ਆ ਰਹੀਆਂ ਹਨ। ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਹਦਾਇਤਾਂ ਜਿੱਥੇ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਬਹੁਤ ਸਾਰੀਆਂ ਪਾਰਟੀਆਂ ਵੱਲੋਂ ਪਾਰਟੀਆਂ ਨੂੰ ਬਦਲੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਅਕਾਲੀ ਕਾਂਗਰਸ ਅਤੇ ਆਪ ਵਿੱਚ ਸ਼ਾਮਲ ਹੋ ਰਹੇ ਹਨ ਤੇ ਉੱਥੇ ਹੀ ਬਹੁਤ ਸਾਰੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਹੁਣ ਤੱਕ ਬਹੁਤ ਸਾਰੇ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਿਛਲੇ ਕੁਝ ਦਿਨਾਂ ਤੋਂ ਜਗਜੀਵਨ ਸਿੰਘ ਖੀਰਨੀਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਬਗਾਵਤ ਦਾ ਝੰਡਾ ਬੁਲੰਦ ਕੀਤਾ ਗਿਆ ਸੀ।

ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਵੱਲੋਂ ਇਹ ਰਸਤਾ ਚੁਣਿਆ ਗਿਆ ਹੈ। ਉਨ੍ਹਾਂ ਨੇ 27 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਜਿੱਥੇ ਜਗਜੀਵਨ ਸਿੰਘ ਖੀਰਨੀਆਂ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਭਗਵੰਤ ਮਾਨ ਅਤੇ ਜਰਨੈਲ ਸਿੰਘ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ।

ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਜਗਜੀਵਨ ਸਿੰਘ ਖੀਰਨੀਆਂ ਨੇ ਆਖਿਆ ਹੈ ਕਿ ਪਾਰਟੀ ਜਿੱਥੇ ਵੀ ਉਨ੍ਹਾਂ ਦੀ ਸੇਵਾ ਲਗਾਏਗੀ,ਉਹ ਸੇਵਾ ਨਿਭਾਉਣ ਲਈ ਤਿਆਰ ਹਨ। ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਉਹਨਾਂ ਦੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਵੱਲੋਂ 9 ਮਹੀਨਿਆਂ ਤੋਂ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਸਮਰਾਲਾ ਤੋਂ ਕਾਫੀ ਮਜ਼ਬੂਤੀ ਮਿਲ ਗਈ ਹੈ।