BREAKING NEWS
Search

ਹੁਣੇ ਹੁਣੇ 26 ਜੂਨ ਲਈ ਸੰਯੁਕਤ ਕਿਸਾਨ ਮੋਰਚਾ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ 5 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਜਿਸ ਦਾ ਦੇਸ਼ ਵਿਆਪੀ ਵਿਰੋਧ ਕੀਤਾ ਗਿਆ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਸੰਘਰਸ਼ ਪਹਿਲਾ ਸੂਬਾ ਸਰਕਾਰਾਂ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਸ਼ੁਰੂ ਕੀਤਾ ਗਿਆ। ਉਸ ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਕੇਂਦਰ ਸਰਕਾਰ ਦੀ ਜ਼ਿੱਦ ਨੂੰ ਵੇਖਦੇ ਹੋਏ ਕਿਸਾਨਾਂ ਵੱਲੋਂ 26 ਨਵੰਬਰ 2020 ਨੂੰ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਾ ਲੈ ਗਏ ਸਨ, ਅੱਜ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਇਸ ਸੰਘਰਸ਼ ਨੂੰ ਨਿਰੰਤਰ ਜਾਰੀ ਰੱਖ ਰਹੇ ਹਨ।

ਇਸ ਸੰਘਰਸ਼ ਨੂੰ ਜਿਥੇ ਦੇਸ਼ਾਂ,ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਹੁਣ 26 ਜੂਨ ਲਈ ਸੰਯੁਕਤ ਕਿਸਾਨ ਮੋਰਚਾ ਨੇ ਕਰਤਾ ਇਹ ਵੱਡਾ ਐਲਾਨ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਜਿੱਥੇ ਦੇਸ਼ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣੇ ਜਾਣ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਆਲ ਇੰਡੀਆ ਕਿਸਾਨ ਸਭਾ ਦੇ ਇੰਦਰਜੀਤ ਸਿੰਘ ਨੇ ਕਿਹਾ ”ਸੰਯੁਕਤ ਕਿਸਾਨ ਮੋਰਚਾ 26 ਜੂਨ ਨੂੰ ਦੇਸ਼ ਭਰ ਵਿਚ ਰਾਜ ਭਵਨਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੇ ਗਏ ਇਸ ਐਲਾਨ ਵਿੱਚ ਸਾਰੇ ਲੋਕਾਂ ਨੂੰ ਸਾਥ ਦੇਣ ਲਈ ਅਪੀਲ ਕੀਤੀ ਗਈ ਹੈ। ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਮੌਕੇ ਤੇ ਬੋਲਦਿਆਂ ਉਨ੍ਹਾਂ ਕਿਹਾ ਹੈ ਕਿ ਹੁਣ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਸਾਡੇ ਅੰਦੋਲਨ ਨੂੰ 7 ਮਹੀਨੇ ਪੂਰੇ ਹੋ ਗਏ।

ਇਸ ਲਈ ਸੱਤ ਮਹੀਨੇ ਦਾ ਸਮਾਂ ਬੀਤ ਜਾਣ ਤੇ ਹੁਣ 26 ਜੂਨ ਨੂੰ ਇਹ ਦਿਨ ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਰੋਸ ਪ੍ਰਦਰਸ਼ਨ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।